Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Sikh jatha malwa sikhlai parah

7 ਦਿਨਾਂ ਸਿਖਲਾਈ ਪੜਾਅ ਦੀ ਸਮਾਪਤੀ ‘ਤੇ ਸਿਖਿਆਰਥੀਆਂ ਦਾ ਸਨਮਾਨ

7 ਦਿਨਾਂ ਸਿਖਲਾਈ ਪੜਾਅ ਦੀ ਸਮਾਪਤੀ ‘ਤੇ ਸਿਖਿਆਰਥੀਆਂ ਦਾ ਸਨਮਾਨ

ਭਵਾਨੀਗੜ੍ਹ, ਸੰਗਰੂਰ: ਸਿੱਖ ਬੱਚਿਆਂ ਅਤੇ ਨੌਜਵਾਨਾਂ ਨੂੰ ਪੰਥਕ ਰਵਾਇਤਾਂ ਨਾਲ ਜੋੜਨ ਦੇ ਉਦੇਸ਼ ਨਾਲ ਭਵਾਨੀਗੜ੍ਹ ਵਿਖੇ ਆਯੋਜਿਤ 7 ਦਿਨਾਂ ਸਿਖਲਾਈ ਪੜਾਅ ਦੀ ਸਮਾਪਤੀ ਮੌਕੇ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਿਖਲਾਈ ਪੜਾਅ ਵਿੱਚ ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

Sikh jatha malwa sikhlai parah
ਸਿਖਲਾਈ ਪੜਾਅ ਵਿੱਚ ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ ਸਨਮਾਨਿਤ ਕਰਦਿਆ

ਸੱਤ ਦਿਨਾਂ ਤੱਕ ਚੱਲੇ ਇਸ ਸਿਖਲਾਈ ਪੜਾਅ ਵਿੱਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਕਰੀਬ 50 ਸਿਖਿਆਰਥੀਆਂ ਨੇ ਹਿੱਸਾ ਲਿਆ। ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਘੋੜਸਵਾਰੀ, ਸਸਤ੍ਰ ਵਿਦਿਆ, ਸੰਗੀਤ ਵਿਦਿਆ, ਮੁਹਾਰਨੀ, ਗੁਰਬਾਣੀ ਕੰਠ ਅਭਿਆਸ ਅਤੇ ਨਿਸ਼ਾਨੇਬਾਜੀ ਸਮੇਤ ਵੱਖ-ਵੱਖ ਰਵਾਇਤੀ ਵਿਦਿਆਵਾਂ ਦੀ ਸਿਖਲਾਈ ਦਿੱਤੀ ਗਈ। ਹਰ ਰੋਜ਼ ਅੰਮ੍ਰਿਤ ਵੇਲੇ ਤੋਂ ਲੈ ਕੇ ਸੰਧਿਆ ਦੇ ਦੀਵਾਨਾਂ ਤੱਕ ਵਿਧੀਵਤ ਅਭਿਆਸ ਅਤੇ ਸਿਖਲਾਈ ਸੈਸ਼ਨ ਚਲਾਏ ਗਏ।

Sikh jatha malwa sikhlai parah (5)
ਸਮਾਗਮ ਦੌਰਾਨ ਹਾਜ਼ਰ ਸੰਗਤਾਂ

ਸਿਖਲਾਈ ਪੜਾਅ ਦੌਰਾਨ ਗਿਆਨੀ ਲਖਵਿੰਦਰ ਸਿੰਘ ਵੱਲੋਂ ਗੁਰਬਾਣੀ ਉਚਾਰਨ, ਭਾਈ ਗੁਰਜੰਟ ਸਿੰਘ ਵੱਲੋਂ ਸੰਗੀਤ ਵਿਦਿਆ, ਭਾਈ ਪਰਵਿੰਦਰ ਸਿੰਘ ਵੱਲੋਂ ਘੋੜਸਵਾਰੀ, ਭਾਈ ਜਸਵਿੰਦਰ ਸਿੰਘ ਵੱਲੋਂ ਸਸਤ੍ਰ ਵਿਦਿਆ ਅਤੇ ਸ. ਅਨੰਤਵੀਰ ਸਿੰਘ ਵੱਲੋਂ ਨਿਸ਼ਾਨੇਬਾਜੀ ਦੀ ਸਿਖਲਾਈ ਦਿੱਤੀ ਗਈ। ਜ਼ਿਕਰਯੋਗ ਹੈ ਕਿ ਇਹ ਸਿਖਲਾਈ ਪੜ੍ਹਾਅ ਪਿਛਲੇ ਸਾਲ ਵੀ ਰੱਖਿਆ ਗਿਆ ਸੀ ਅਤੇ ਇਸ ਸਾਲ ਵੀ ਇਸ ਸਿਖਲਾਈ ਪੜ੍ਹਾਅ ਨੂੰ ਲੈ ਕੇ ਦੂਰ ਨੇੜੇ ਦੇ ਸਿੱਖਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ।

Sikh jatha malwa sikhlai parah (6)
ਸਿਖਲਾਈ ਪੜ੍ਹਾਅ ਦੌਰਾਨ ਸਾਂਝੀ ਤਸਵੀਰ

ਸਮਾਪਤੀ ਤੇ ਸਨਮਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਸਿੱਖ ਜਥਾ ਮਾਲਵਾ ਤੋਂ ਭਾਈ ਮਲਕੀਤ ਸਿੰਘ ਭਵਾਨੀਗੜ੍ਹ ਨੇ ਦੱਸਿਆ ਕਿ ਸਿੱਖ ਵਿਦਿਆਰਥੀ ਲੰਬੇ ਸਮੇਂ ਤੋਂ ਸਕੂਲੀ ਵਿਦਿਆ ਤਾਂ ਪ੍ਰਾਪਤ ਕਰ ਰਹੇ ਹਨ, ਪਰ ਆਪਣੀ ਰਵਾਇਤੀ ਅਤੇ ਪੰਥਕ ਵਿਦਿਆ ਨੂੰ ਬਣਦਾ ਮਹੱਤਵ ਨਹੀਂ ਮਿਲ ਰਿਹਾ ਜਿਸ ਕਾਰਨ ਨੌਜਵਾਨ ਅਤੇ ਉਨ੍ਹਾਂ ਦੇ ਮਾਪੇ ਰਵਾਇਤੀ ਵਿਦਿਆ ਨੂੰ ਉਨੇ ਮਾਣ ਨਾਲ ਨਹੀਂ ਮਹਿਸੂਸ ਕਰ ਰਹੇ। ਜਿਸ ਕਰਕੇ ਬੱਚਿਆਂ ਅਤੇ ਨੌਜਵਾਨਾਂ ਵਿੱਚ ਆਪਣੀ ਵਿਰਾਸਤ ਅਤੇ ਪਰੰਪਰਾਗਤ ਸਿੱਖਿਆ ਪ੍ਰਤੀ ਜਾਗਰੂਕਤਾ ਘੱਟ ਰਹੀ ਹੈ।

Bhai Malkeet Singh Bhawanigarh
ਭਾਈ ਮਲਕੀਤ ਸਿੰਘ ਭਵਾਨੀਗੜ੍ਹ

ਉਨ੍ਹਾਂ ਦੱਸਿਆ ਕਿ ਸਿੱਖ ਜਥਾ ਮਾਲਵਾ ਵੱਲੋਂ ਰਵਾਇਤੀ ਵਿਦਿਆ ਨੂੰ ਮੁੜ ਪ੍ਰਫੁੱਲਤ ਕਰਨ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਅਜਿਹੇ ਸਿਖਲਾਈ ਪੜਾਅ ਲਗਾਤਾਰ ਆਯੋਜਿਤ ਕੀਤੇ ਜਾਣਗੇ ਤਾਂ ਜੋ ਸਿੱਖ ਬੱਚੇ ਅਤੇ ਨੌਜਵਾਨ ਆਪਣੀ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਨਾਲ ਹੋਰ ਮਜ਼ਬੂਤੀ ਨਾਲ ਜੁੜ ਸਕਣ।

Sikh jatha malwa sikhlai parah (7)
ਘੋੜਸਵਾਰੀ ਕਰਦਿਆ ਭੁਜੰਗੀ

ਉਨ੍ਹਾਂ ਕਿਹਾ ਕਿ ਇਸ ਸਿਖਲਾਈ ਪੜਾਅ ਦੌਰਾਨ ਸਿਰਫ਼ ਸਿਖਿਆਰਥੀ ਹੀ ਨਹੀਂ, ਸਗੋਂ ਉਨ੍ਹਾਂ ਦੇ ਮਾਪਿਆਂ ਨੇ ਵੀ ਸਿੱਖ ਰਹਿਣੀ-ਬਹਿਣੀ ਅਤੇ ਪਰੰਪਰਾਗਤ ਜੀਵਨ ਸ਼ੈਲੀ ਦੇ ਮਹੱਤਵ ਨੂੰ ਨੇੜਿਓਂ ਸਮਝਿਆ। ਉਨ੍ਹਾਂ ਸਿੱਖ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਸਾਲ ਵਿੱਚ ਕੁਝ ਸਮਾਂ ਅਜਿਹਾ ਜ਼ਰੂਰ ਕੱਢਣ ਜਿਸ ਦੌਰਾਨ ਉਹ ਆਪਣੀ ਰਵਾਇਤੀ ਸਿੱਖ ਜੀਵਨ ਪੱਧਤੀ ਅਤੇ ਵਿਰਸੇ ਨਾਲ ਜੁੜ ਸਕਣ।

Sikh jatha malwa sikhlai parah (8)
ਸਮਾਗਮ ਦੌਰਾਨ ਹਾਜ਼ਰ ਸੰਗਤਾਂ

ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਹੀਦ ਭਾਈ ਪਿਆਰਾ ਸਿੰਘ ਦੇ ਭਰਾ ਭਾਈ ਗੁਰਦਿੱਤ ਸਿੰਘ ਅਤੇ ਜਥੇਦਾਰ ਬਾਬਾ ਮੱਘਰ ਸਿੰਘ ਦੇ ਭਤੀਜੇ ਭਾਈ ਤਰਸੇਮ ਸਿੰਘ ਨੇ ਸ਼ਿਰਕਤ ਕੀਤੀ। ਉਨ੍ਹਾਂ ਸਿਖਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਅਜਿਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਭਾਈ ਗੁਰਜੀਤ ਸਿੰਘ ਦੁੱਗਾਂ, ਭਾਈ ਹਰਪ੍ਰੀਤ ਸਿੰਘ ਲੌਂਗੋਵਾਲ, ਭਾਈ ਪਰਵਿੰਦਰ ਸਿੰਘ, ਸ. ਭੁਪਿੰਦਰ ਸਿੰਘ ਗਰੇਵਾਲ, ਬਲਕਾਰ ਸਿੰਘ ਮਾਝੀ, ਭਾਈ ਸਤਪਾਲ ਸਿੰਘ ਸੰਗਰੂਰ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਅਤੇ ਸਿਖਿਆਰਥੀਆਂ ਦੇ ਮਾਪੇ ਵੀ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜੀਵੇ ਸਾਂਝਾ ਪੰਜਾਬ ਨੇ ‘ਪਾਕਿਸਤਾਨ ਦੇ ਸਿੱਖ ਇਤਿਹਾਸਕ ਅਸਥਾਨ (ਜ਼ਿਲ੍ਹਾ ਲਾਹੌਰ)’ ਕਿਤਾਬਚੇ ਦਾ ਗੁਰਮੁਖੀ ਅਨੁਵਾਦ ਜਾਰੀ ਕੀਤਾ ਹੈ। ਇਸ ਵਿੱਚ ਲਾਹੌਰ ਦੇ ਸਿੱਖ ਗੁਰਧਾਮਾਂ, ਉਨ੍ਹਾਂ ਦੀ ਇਤਿਹਾਸਕ ਮਹੱਤਤਾ ਅਤੇ ਮੌਜੂਦਾ
ਗੁਰਦੁਆਰਾ ਮੰਜੀ ਸਾਹਿਬ ਆਲੋਅਰਖ ਵਿਖੇ ਸ਼ਹੀਦੀ ਯਾਦਗਾਰ ਕਮੇਟੀ ਵੱਲੋਂ ਧਰਮ ਯੁੱਧ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਆਗੂਆਂ ਨੇ ਵਿਚਾਰ ਸਾਂਝੇ ਕੀਤੇ ਅਤੇ ਸ਼ਹੀਦਾਂ
ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: