Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਮਿਤੀ 15 ਨਵੰਬਰ ਨੂੰ ਰਵਾਨਾ ਹੋਵੇਗਾ: ਸ਼੍ਰੋਮਣੀ ਕਮੇਟੀ

ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਮਿਤੀ 15 ਨਵੰਬਰ ਨੂੰ ਰਵਾਨਾ ਹੋਵੇਗਾ: ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, ਪੰਜਾਬ (6 ਨਵੰਬਰ, 2013): ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਮਨਾਉਣ ਲਈ ਯਾਤਰੂਆਂ ਦਾ ਜਥਾ ਮਿਤੀ 12 ਨਵੰਬਰ, 2013 ਦੀ ਬਜਾਏ ਮਿਤੀ 15 ਨਵੰਬਰ, 2013 ਨੂੰ ਰਵਾਨਾ ਹੋਵੇਗਾ। ਇਹ ਜਾਣਕਾਰੀ ਸ.ਦਲਮੇਘ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਤੀ, ਇਸ ਮੌਕੇ ਉਨ੍ਹਾਂ ਨਾਲ ਸ.ਜਸਪਾਲ ਸਿੰਘ ਮੀਤ ਸਕੱਤਰ ਯਾਤਰਾ ਵਿਭਾਗ ਵੀ ਮੌਜੂਦ ਸਨ।

ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ

ਜਾਣਕਾਰੀ ਦੇਂਦਿਆਂ ਸ.ਦਲਮੇਘ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਪਾਕਿਸਤਾਨ ਵਿਖੇ ਗੁਰਧਾਮਾਂ ਦੀ ਯਾਤਰਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਇਹ ਜਥਾ ਮਿਤੀ 15 ਨਵੰਬਰ 2013 ਨੂੰ ਸਵੇਰੇ ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਸ.ਰਣਧੀਰ ਸਿੰਘ ਚੀਮਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਵਿਸ਼ੇਸ਼ ਰੇਲ ਗੱਡੀ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਵੇਗਾ। ਉਨ੍ਹਾਂ ਕਿਹਾ ਕਿ ਮਿਤੀ 16 ਨਵੰਬਰ 2013 ਨੂੰ ਇਹ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਚੱਲ ਕੇ ਗੁਰਦੁਆਰਾ ‘ਸੱਚਾ ਸੌਦਾ’ ਮੰਡੀ ਚੂਹੜਕਾਣਾ (ਸ਼ੇਖੂਪੁਰਾ) ਦੇ ਦਰਸ਼ਨਾਂ ਉਪਰੰਤ ਸ਼ਾਮ ਨੂੰ ਵਾਪਸ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪੁੱਜੇਗਾ।

ਇਹ ਜਥਾ ਮਿਤੀ 17 ਨਵੰਬਰ 2013 ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਵੇਗਾ। ਮਿਤੀ 18 ਨਵੰਬਰ 2013 ਨੂੰ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ। ਮਿਤੀ 20 ਨਵੰਬਰ 2013 ਨੂੰ ਗੁਰਦੁਆਰਾ ਪੰਜਾ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਪੁੱਜੇਗਾ। ਮਿਤੀ 22 ਨਵੰਬਰ 2013 ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਤੋਂ ਚੱਲ ਕੇ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਐਮਨਾਬਾਦ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਵਾਪਸ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਪੁਜੇਗਾ। ਮਿਤੀ 24 ਨਵੰਬਰ 2013 ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੋਂ ਇਹ ਜਥਾ ਵਾਪਸ ਪੰਜਾਬ ਪੁੱਜੇਗਾ।

Read this news in English:

Sikh Jatha to leave for Pakistan on 15 Nov. to observe Parkash Gurpurb of Guru Nanak Ji

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: