Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੁਲਾਜ਼ਮਾਂ ਦੇ ਰੁੱਖੇ ਵਰਤਾਅ ਖਿਲਾਫ ਭੁੱਖ ਹੜਤਾਲ ਸ਼ੁਰੂ ਕਰਨ ਆਈ ਬੀਬੀ ਨੂੰ ਕਮੇਟੀ ਨੇ ਉਠਾਇਆ

ਮੁਲਾਜ਼ਮਾਂ ਦੇ ਰੁੱਖੇ ਵਰਤਾਅ ਖਿਲਾਫ ਭੁੱਖ ਹੜਤਾਲ ਸ਼ੁਰੂ ਕਰਨ ਆਈ ਬੀਬੀ ਨੂੰ ਕਮੇਟੀ ਨੇ ਉਠਾਇਆ

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਦਰਬਾਰ ਸਾਹਿਬ ਦੀ ਪਰਕਰਮਾ ਵਿੱਚ ਤਾਇਨਾਤ ਕੁਝ ਕਮੇਟੀ ਮੁਲਾਜਮਾਂ ਦੇ ਸ਼ਰਧਾਲੂਆਂ ਪ੍ਰਤੀ ਅੱਖੜ ਵਰਤਾਅ ਖਿਲਾਫ ਅਕਾਲ ਤਖਤ ਸਾਹਿਬ ਦੇ ਸਨਮੁੱਖ ਹੀ ਭੁੱਖ ਹੜਤਾਲ ਸ਼ੁਰੂ ਕਰਨ ਆਈ ਸਥਾਨਕ ਜੌੜਾ ਫਾਟਕ ਵਾਸੀ ਬੀਬੀ ਹਰਮਨ ਕੌਰ ਨੂੰ ਕਮੇਟੀ ਮੁਲਾਜ਼ਮਾਂ ਨੇ ਜ਼ਬਰਦਸਤੀ ਉਠਾ ਦਿੱਤਾ। ਕਮੇਟੀ ਅਧਿਕਾਰੀਆਂ ਨੇ ਭੁੱਖ ਹੜਤਾਲ ‘ਤੇ ਬੈਠਣ ਵਾਲੀ ਬੀਬੀ ਅਤੇ ਉਸ ਨਾਲ ਆਈਆਂ ਦਰਜਨ ਦੇ ਕਰੀਬ ਬੀਬੀਆਂ ਨਾਲ ਨਜਿੱਠਣ ਲਈ 30-40 ਸੇਵਾਦਾਰਨੀਆਂ ਇਕੱਠੀਆਂ ਕਰ ਲਈਆਂ ਸਨ। ਉਨ੍ਹਾਂ ਦੀ ਮਦਦ ਲਈ ਦਰਬਾਰ ਸਾਹਿਬ ਦੇ ਮੈਨੇਜਰ ਸਮੇਤ ਦੋ ਵਧੀਕ ਮੈਨਜਰ ਅਤੇ ਸੁਪਰਵਾਈਜਰ ਰੈਂਕ ਦੇ ਅਧਿਕਾਰੀ ਮੁਲਾਜਮਾਂ ਸਮੇਤ ਮੌਜੂਦ ਸਨ।

ਬੀਬੀ ਹਰਮਨ ਕੌਰ
ਬੀਬੀ ਹਰਮਨ ਕੌਰ

ਸ੍ਰੀ ਅਕਾਲ ਤਖਤ ਸਾਹਿਬ ਵੱਲ ਵੱਧਣ ਤੋਂ ਪਹਿਲਾਂ ਹੀ ਸਕਤਰੇਤ ਵਾਲੇ ਪਾਸੇ ਕਮੇਟੀ ਦੀਆਂ ਇਸਤਰੀ ਮੁਲਾਜਮਾਂ ਨੇ ਬੀਬੀ ਹਰਮਨ ਕੌਰ ਨੂੰ ਰੋਕਿਆ ਪਰ ਪੱਤਰਕਾਰਾਂ ਨਾਲ ਗੱਲਬਾਤ ਕਰਨ ਉਪਰੰਤ ਹਰਮਨ ਕੌਰ ਅੱਗੇ ਵੱਧ ਗਈ। ਅਜਿਹਾ ਹੁੰਦਿਆਂ ਹੀ ਕਮੇਟੀ ਮੁਲਾਜਮਾਂ ਨੇ ਮੀਡੀਆ ਦੇ ਕੈਮਰਾਮੈਨਾਂ ਨੂੰ ਕੰਪਲੈਕਸ ਅੰਦਰ ਦਾਖਲ ਹੋਣ ਤੋਂ ਰੋਕ ਦਿੱਤਾ। ਕੁਝ ਦੇਰ ਬਾਅਦ ਹੀ ਕਮੇਟੀ ਦੀਆਂ ਇਸਤਰੀ ਮੁਲਾਜ਼ਮਾਂ ਨੇ ਹਰਮਨ ਕੌਰ ਨੂੰ ਗੁੱਟ ਤੋਂ ਫੜ੍ਹਕੇ ਕੰਪਲੈਕਸ ਦੇ ਬਾਹਰ ਕਟੜਾ ਆਹਲੂਵਾਲੀਆ ਤੀਕ ਲਿਆ ਕੇ ਛੱਡ ਦਿੱਤਾ। ਇਹ ਕਮੇਟੀ ਮੁਲਾਜ਼ਮ ਇਸ ਜਗ੍ਹਾ ‘ਤੇ ਤਕਰੀਬਨ ਇਕ ਘੰਟਾ ਖੜੀਆਂ ਰਹੀਆਂ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਹਰਮਨ ਕੌਰ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾ ਵਿੱਚ ਤਾਇਨਾਤ ਕਮੇਟੀ ਮੁਲਾਜ਼ਮਾਂ ਦਾ ਵਤੀਰਾ ਯਾਤਰੂਆਂ ਅਤੇ ਵਿਸ਼ੇਸ਼ ਕਰਕੇ ਔਰਤਾਂ ਪ੍ਰਤੀ ਰੁੱਖਾ ਅਤੇ ਅੱਖੜਪੁਣੇ ਵਾਲਾ ਹੈ। ਕਮੇਟੀ ਅਧਿਕਾਰੀਆਂ ਨੇ ਬਿਨ੍ਹਾਂ ਕਿਸੇ ਕਾਰਣ ਹੀ ਅੰਮ੍ਰਿਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਵਾਰੀ ਰਵਾਨਾ ਹੋਣ ‘ਤੇ ਸੰਗਤਾਂ ਵਲੋਂ ਕੀਤੇ ਜਾਣ ਵਾਲੇ ਸੁਖਮਨੀ ਸਾਹਿਬ ਦੇ ਪਾਠ ‘ਤੇ ਪਾਬੰਦੀ ਲਗਾ ਦਿੱਤੀ ਹੈ। ਜਿਸਦੇ ਖਿਲਾਫ ਉਹ ਹਰ ਕਮੇਟੀ ਅਧਿਕਾਰੀ ਨੂੰ ਮਿਲ ਚੁੱਕੀ ਹੈ ਪਰ ਅਧਿਕਾਰੀ ਵੀ ਕੁਝ ਸੁਣਨ ਨੂੰ ਤਿਆਰ ਨਹੀਂ। ਉੱਧਰ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਬੀਬੀ ਹਰਮਨ ਕੌਰ ਵਲੋਂ ਲਗਾਏ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਹੈ ਕਿਸੇ ਨੂੰ ਪ੍ਰਬੰਧ ਵਿੱਚ ਖਲਲ ਪਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਧਾਰਮਿਕ ਯਾਤਰਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਪੁੱਜਿਆ ਅਤੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦਾ ਸਵਾਗਤ ਕਰਦਿਆਂ ਸ਼ਰਧਾਲੂਆਂ ਨੂੰ
ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: