Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਫੈਡਰੇਸ਼ਨ ਯੂਕੇ ਦੀ ਹੋਈ ਸਾਲਾਨਾ ਕਨਵੈਨਸ਼ਨ, ਜਾਰੀ ਕੀਤਾ ਗਿਆ ਸਿੱਖ ਮੈਨੀਫੇਸਟੋ

ਸਿੱਖ ਫੈਡਰੇਸ਼ਨ ਯੂਕੇ ਦੀ ਹੋਈ ਸਾਲਾਨਾ ਕਨਵੈਨਸ਼ਨ, ਜਾਰੀ ਕੀਤਾ ਗਿਆ ਸਿੱਖ ਮੈਨੀਫੇਸਟੋ

Sikh-Federation-UK-Logoਲੰਡਨ (22 ਸਤੰਬਰ 2014): ਸਿੱਖ ਫੈਡਰੇਸ਼ਨ ਯੂ. ਕੇ. ਵੱਲੋਂ ਸੰਸਥਾ ਦੀ ਸਾਲਾਨਾ ਕਨਵੈਨਸ਼ਨ ਗੁਰੂ ਨਾਨਕ ਸਿੱਖ ਗੁਰਦੁਆਰਾ ਸੈਜ਼ਲੀ ਸਟਰੀਟ ਵੁਲਵਰਹੈਂਪਟਨ ਵਿਖੇ ਕਰਵਾਈ ਗਈ, ਜਿਸ ਮੌਕੇ ਦੇਸ਼ ਵਿਦੇਸ਼ ‘ਚੋਂ ਹਜ਼ਾਰਾਂ ਸਿੱਖ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਪਾਰਲੀਮੈਂਟ ਮੈਂਬਰ ਪੈਟ ਮੈਕਫੈਡਨ, ਸਾਬਕਾ ਐਮ. ਪੀ. ਰੌਬ ਸੌਰਿਸ ਅਤੇ ਬਿਸ਼ਪ ਰੀਵਡ ਕਲੀਵ ਗਰੀਗੌਰੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।

ਇਨ੍ਹਾਂ ਕਿਹਾ ਕਿ ਸਿੱਖਾਂ ਦਾ ਬਰਤਾਨੀਆ ਵਿਚ ਵੱਡਾ ਯੋਗਦਾਨ ਹੈ, ਸ੍ਰੀ ਦਰਬਾਰ ਸਾਹਿਬ ‘ਤੇ ਜੂਨ 1984 ਵਿੱਚ ਭਾਰਤੀ ਫੌਜ ਵੱਲੋਂ ਕੀਤਾ ਗਿਆ ਹਮਲਾਇੱਕ ਦਰਦਨਾਕ ਸਾਕਾ ਸੀ, ਜਿਸ ਵਿੱਚ ਫੌਜ ਵੱਲੋਂ ਹਜ਼ਾਰਾਂ ਸਿੱਖਾਂ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤ ਸੀ।

ਇਸ ਚੋਣ ਮੈਨੀਫੈਸਟੋ ਵਿਚ ਜੂਨ 1984 ਵਿਚ ਬਰਤਾਨਵੀ ਸਰਕਾਰ ਦੀ ਭੂਮਿਕਾ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ ਹੈ, ਜਿਸ ਦੀ ਯੂ. ਕੇ. ਦੇ 200 ਦੇ ਕਰੀਬ ਰਾਜਨੀਤਕ ਨੇਤਾਵਾਂ ਨੇ ਹਮਾਇਤ ਕੀਤੀ ਹੈ, ਜਿਸ ਵਿਚ ਸਕਾਟਟਿਸ਼ ਸਰਕਾਰ ਵੀ ਸ਼ਾਮਿਲ ਹੈ। ਮੈਨੀਫੇਸਟੋ ਵਿੱਚ 1984 ਦੇ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਦਾ ਦਰਜਾ ਦਿਵਾਉਣਾ ਅਤੇ ਸਿੱਖਾਂ ਨੂੰ ਯੂ.ਐਨ. ਸੁਰੱਖਿਆ ਕੌਂਸਲ ਦਾ ਪੱਕਾ ਮੈਂਬਰ ਬਣਾਉਣ ਦੀ ਮੰਗ ਵੀ ਹੈ।

ਬਰਤਾਨੀਆ ਦੀ ਪਾਰਲੀਮੈਂਟ ਦੇ ਦੋਵਾਂ ਸਦਨਾਂ ਵਿਚ ਸਿੱਖਾਂ ਦੀ ਗਿਣਤੀ ਵਧਾਉਣੀ, 2021 ਦੀ ਜਨਗਨਣਾ ਮੌਕੇ ਏਸ਼ੀਅਨ ਲੋਕਾਂ ਲਈ ਬਨਾਏ ਖਾਨੇ ਦੇ ਅੱਗੇ ਇੱਕ ਸਿੱਖਾਂ ਲਈ ਵੱਖਰਾ ਖਾਨਾ ਬਣਾਉਣ ਦੀ ਮੰਗ ਕੀਤੀ ਹੈ, ਤਾਂ ਕਿ ਸਿੱਖ ਆਪਣੀ ਹੋਂਦ ਨੂੰ ਧਾਰਮਿਕ ਪੱਖੋਂ ਦਰਸਾ ਸਕਣ।

ਇਸ ਵਿੱਚ ਪੰਜ ਕਕਾਰਾਂ ਦੇ ਪਹਿਨਣ ਨੂੰ ਕਾਨੂੰਨੀ ਤੌਰ ‘ਤੇ ਹਰ ਜਗ੍ਹਾ ਮਾਨਤਾ ਦਿਵਾਉਣ ਦੀ ਮੰਗ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਦਸਤਾਰ ਦੇ ਮਾਮਲੇ ਵਿਚ ਹੋ ਰਹੇ ਪੱਖਪਾਤ ਨੂੰ ਰੋਕਣ ਲਈ ਸਰਕਾਰੀ ਤੌਰ ‘ਤੇ ਫਰਾਂਸ ਅਤੇ ਬੈਲਜੀਅਮ ਸਰਕਾਰ ਤੇ ਦਬਾਅ ਪਾਉਣ ਦੀ ਮੰਗ ਤੋਂ ਇਲਾਵਾ ਲੰਡਨ ਵਿਚ ਪਹਿਲੀ ਸੰਸਾਰ ਜੰਗ ਦੇ ਸਿੱਖ ਸ਼ਹੀਦਾਂ ਦੀ ਯਾਦ ਵਿਚ ਸਮਾਰਕ ਬਣਾਉਣ ਦੀ ਮੰਗ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ।

ਸਰਵੇਖਣਾਂ ਅਨੁਸਾਰ ਬਰਤਾਨੀਆ ਦੇ ਕੁਲ 650 ਸੰਸਦ ਹਲਕਿਆਂ ਵਿਚੋਂ 40 ਅਜਿਹੇ ਹਲਕੇ ਹਨ ਜਿਥੇ ਸਿੱਖ ਵੋਟ ਸੰਸਦ ਮੈਂਬਰਾਂ ਦੇ ਭਵਿੱਖ ਨੂੰ ਤੈਅ ਕਰਦੀ ਹੈ। ਯਾਦ ਰਹੇ ਬਰਤਾਨੀਆ ਵਿਚ ਪਾਰਲੀਮੈਂਟਰੀ ਚੋਣਾਂ ਅਗਲੇ ਵਰ੍ਹੇ 7 ਮਈ ਨੂੰ ਹੋ ਰਹੀਆਂ ਹਨ।

ਇਸ ਮੌਕੇ ਭਾਈ ਅਮਰੀਕ ਸਿੰਘ ਗਿੱਲ ਨੇ ਬੀਤੇ ਵਰ੍ਹੇ ਸਿੱਖ ਫੈਡਰੇਸ਼ਨ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਸਿੱਖ ਹੱਕਾਂ ਦੇ ਸੰਘਰਸ਼ ਨੂੰ ਰਾਜਨੀਤਕ ਤੌਰ ‘ਤੇ ਜਾਰੀ ਰੱਖਣ ਲਈ ਦਿ੍ੜ੍ਹਤਾ ਪ੍ਰਗਟਾਈ।ਇਸ ਮੌਕੇ ਭਾਈ ਬਸੰਤ ਸਿੰਘ ਪੰਜ ਹੱਥਾ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ, ਭਾਈ ਦਬਿੰਦਰਜੀਤ ਸਿੰਘ ਸਿੱਧੂ, ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਗੁਰਦੀਪ ਸਿੰਘ, ਭਾਈ ਕਸ਼ਮੀਰ ਸਿੰਘ, ਭਾਈ ਗੁਰਜੀਤ ਸਿੰਘ, ਭਾਈ ਜਸਪਾਲ ਸਿੰਘ ਬੈਂਸ, ਭਾਈ ਪਿਆਰਾ ਸਿੰਘ ਭੋਗਲ, ਭਾਈ ਸੁਖਵਿੰਦਰ ਸਿੰਘ, ਭਾਈ ਜੋਗਾ ਸਿੰਘ, ਭਾਈ ਹਰਦੀਸ਼ ਸਿੰਘ, ਭਾਈ ਅਵਤਾਰ ਸਿੰਘ ਸੰਘੇੜਾ, ਭਾਈ ਮੋਲਹਨ ਸਿੰਘ, ਭਾਈ ਗੁਰਦੀਪ ਸਿੰਘ ਸੰਧੂ, ਪ੍ਰੋ: ਹਰਜੀਤ ਸਿੰਘ ਆਦਿ ਨੇ ਸੰਬੋਧਨ ਕੀਤਾ। ਸਟੇਜ ਦੀ ਕਾਰਵਾਈ ਭਾਈ ਨਰਿੰਦਰਜੀਤ ਸਿੰਘ ਥਾਂਦੀ ਨੇ ਨਿਭਾਈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਯੂਕੇ ਵਿੱਚ ਸਿੱਖ ਪਛਾਣ, ਹੱਕਾਂ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਲਈ ‘ਦ ਸਿੱਖ ਵੋਟ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਮੁਹਿੰਮ ਰਾਹੀਂ ਸਿੱਖ ਮਸਲਿਆਂ ’ਤੇ ਸਿਆਸਤਦਾਨਾਂ ਦੀ ਜਵਾਬਦੇਹੀ ਤੈਅ ਕਰਨ ਅਤੇ
ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨਵੀ ਸਰਕਾਰ ਨੂੰ ਜਗਤਾਰ ਸਿੰਘ ਜੱਗੀ ਜੌਹਲ ਨੂੰ ਰਸਮੀ ਤੌਰ ’ਤੇ ਰਾਜਦੂਤੀ ਸੁਰੱਖਿਆ ਦੇਣ ਦੀ ਅਪੀਲ ਕੀਤੀ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਇਸ ਨਾਲ ਮਾਮਲਾ
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਨੇ ਸੰਯੁਕਤ ਰਾਸ਼ਟਰ ਦੀ ੮੧ਵੀਂ ਮਹਾਸਭਾ ਦੌਰਾਨ ਸਿੱਖ ਸਵੈ-ਨਿਰਣਾ ਅਤੇ ਸਿਆਸੀ ਹੱਕਾਂ ਦਾ ਮੁੱਦਾ ਉਠਾਇਆ।
ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨੀਆ ਸਰਕਾਰ ’ਤੇ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ਨੂੰ ਨਸਲੀ ਅਤੇ ਧਾਰਮਿਕ ਨਫ਼ਰਤ ਦੇ ਆਮ ਅੰਕੜਿਆਂ ਵਿੱਚ ਲੁਕਾਉਣ ਦਾ ਦੋਸ਼ ਲਾਇਆ ਹੈ। ਲਿਵਰਪੂਲ ਵਿੱਚ ਲੇਬਰ ਪਾਰਟੀ ਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: