Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Sikh Nasalkushi da khura khoj book release

“ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ ਭਾਗ 3” ਕਿਤਾਬ ਜਾਰੀ ਕੀਤੀ ਗਈ

“ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ ਭਾਗ 3” ਕਿਤਾਬ ਜਾਰੀ ਕੀਤੀ ਗਈ

ਫ਼ਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਵੱਲੋਂ ਬਿਬੇਕਗੜ੍ਹ ਪ੍ਰਕਾਸ਼ਨ ਦੇ ਸਹਿਯੋਗ ਨਾਲ ਸਿੱਖ ਨਸਲਕੁਸ਼ੀ 1984 ਨੂੰ ਸਮਰਪਿਤ ਸੈਮੀਨਾਰ ਅਤੇ ਕਿਤਾਬ ਜਾਰੀ ਸਮਾਗਮ 3 ਨਵੰਬਰ 2026, ਦਿਨ ਮੰਗਲਵਾਰ ਨੂੰ ਯੂਨੀਵਰਸਿਟੀ ਦੇ ਸੈਮੀਨਾਰ ਹਾਲ ਵਿਖੇ ਕਰਵਾਇਆ ਗਿਆ।

Sikh-Nasalkushi-da-khura-khoj-book mockup

ਇਸ ਸੈਮੀਨਾਰ ਦਾ ਵਿਸ਼ਾ ‘ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ’ ਕਿਤਾਬ ਲੜੀ ’ਤੇ ਗੋਸ਼ਟੀ ਰੱਖਿਆ ਅਤੇ ਇਸ ਵਿੱਚ ਬਿਬੇਕਗੜ੍ਹ ਪ੍ਰਕਾਸ਼ਨ ਵੱਲੋਂ ਸਿੱਖ ਨਸਲਕੁਸ਼ੀ 1984 ਦੀਆਂ ਘਟਨਾਵਾਂ ਤੇ ਅਧਾਰਤ ਛਾਪੀ ਜਾ ਰਹੀ ਕਿਤਾਬ ਲੜੀ “ਸਿੱਖ ਨਸਲਕੁਸ਼ੀ ਦਾ ਖੁਰਾ ਖੋਜ” ਦਾ ਤੀਜਾ ਭਾਗ ਜਾਰੀ ਕੀਤਾ ਗਿਆ। ਇਹ ਕਿਤਾਬ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਸੂਬਿਆਂ ਅੰਦਰ ਨਵੰਬਰ 1984 ਵਿੱਚ ਵਾਪਰੀ ਆ ਘਟਨਾਵਾਂ ‘ਤੇ ਅਧਾਰਤ ਹੈ।

ਇਸ ਸੈਮੀਨਾਰ ਅਤੇ ਕਿਤਾਬ ਜਾਰੀ ਸਮਾਗਮ ਦੀ ਸ਼ੁਰੂਆਤ ਡਾ. ਸਿਕੰਦਰ ਸਿੰਘ, ਮੁਖੀ ਪੰਜਾਬੀ ਵਿਭਾਗ ਨੇ ਆਏ ਹੋਏ ਮਹਿਮਾਨ ਵਿਦਵਾਨਾਂ ਨੂੰ ਜੀ ਆਇਆ ਆਖਦਿਆਂ ਕਿਹਾ ਕਿ ਇਹ ਵਿਧਾਨਪਾਲਿਕਾ, ਕਾਰਜਪਾਲਿਕਾ ਅਤੇ ਮੀਡੀਆ ਤਿੰਨ ਧਿਰਾਂ ਦਾ ਆਪਸੀ ਇਕਸੁਰਤਾ ਚ ਵਿਉਂਤਿਆ ਹੋਇਆ ਘਟਨਾਵਾਂ ਕਰਮ ਸੀ ਜਿਸ ਦੇ ਸਿੱਟੇ ਇਹਨਾਂ ਕਿਤਾਬਾਂ ਰਾਹੀ ਲੇਖਕ ਸਾਡੇ ਸਾਮਣੇ ਲਿਆ ਰਹੇ ਹਨ।

Sikh Nasalkushi da khura khoj book release 1
ਕਿਤਾਬ ਜਾਰੀ ਕਰਦੇ ਹੋਏ ਪ੍ਰਬੰਧਕ

ਇਸ ਮੌਕੇ ਡਾ. ਪਰਮਵੀਰ ਸਿੰਘ, ਮੁਖੀ ਸਿੱਖ ਵਿਸ਼ਵਕੋਸ਼ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਕਿਤਾਬ ਲੜੀ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਕਿਹਾ ਕਿ 1984 ਦੀ ਘਟਨਾਂ ਦਾ ਪੰਨਾ ਸਿੱਖ ਇਤਿਹਾਸ ਵਿੱਚ ਕਦੇ ਵੀ ਪਰਤਿਆ ਨਹੀਂ ਜਾ ਸਕਦਾ। ਭਾਵੇਂ ਸਿੱਖਾਂ ਨਾਲ ਇਤਿਹਾਸ ਵਿੱਚ ਬਹੁਤ ਧੱਕਾ ਹੋਇਆ ਹੈ, ਪਰ ਚੜਦੀ ਕਲਾਂ ਦਾ ਸੰਕਲਪ ਸਿੱਖਾਂ ਦੀ ਆਤਮਾ ਵਿੱਚ ਹੈ। ਇਹ ਕਿਤਾਬਾਂ ਅਗਲੇ ਕਾਰਜਾਂ ਲਈ ਸਰੋਤ ਸਮੱਗਰੀ ਦਾ ਕੰਮ ਕਰਨਗੀਆਂ।

ਡਾ. ਗੁਰਮੁਖ ਸਿੰਘ ਸਾਬਕਾ ਮੁਖੀ ਪੰਜਾਬੀ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਇਸ ਖੋਜ ਭਰਪੂਰ ਕਿਤਾਬ ਲੜੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚੁੱਪ ਦੀ ਵੀ ਇੱਕ ਸਿਆਸਤ ਹੁੰਦੀ ਹੈ ਜਿਹੜੀ ਸੰਸਥਾਵਾਂ ਤੇ ਅਦਾਰਿਆਂ ਵਿਚ ਇਹਨਾਂ ਘਟਨਾਵਾਂ ਸਬੰਧੀ ਪਸਰੀ ਹੋਈ ਹੈ। ਉਹਨਾਂ ਕਿਹਾ ਕਿ ਕਿਤਾਬ ਦੇ ਮੌਖਿਕ ਬਿਰਤਾਂਤ ਜ਼ਰੀਏ ਬਹੁਤ ਮਹੱਤਵਪੂਰਨ ਕੋਸ਼ਿਸ਼ ਹੈ ਜਿਸ ਨੇ ਇਸ ਘਟਨਾ ਦੇ ਭੂਗੋਲ ਸਬੰਧੀ ਮਿੱਥਾਂ ਨੂੰ ਤੋੜਿਆਂ ਹੈ। ਇਸ ਨਸਲਕੁਸ਼ੀ ਵਿੱਚ ਬੀਬੀਆਂ ਤੇ ਬਹੁਤ ਵੱਡੇ ਪੱਧਰ ਤੇ ਜ਼ੂਲਮ ਹੋਏ, ਉਹਨਾਂ ਦੀਆਂ ਕਹਾਣੀਆਂ ਅਤੇ ਵਰਤਾਰੇ ਵੀ ਸਾਡੇ ਸਾਹਮਣੇ ਆਉਣੇ ਜ਼ਰੂਰੀ ਹਨ।

Gurjant Singh Ball
ਸ. ਗੁਰਜੰਟ ਸਿੰਘ ਬੱਲ

ਸਿੱਖ ਨਸਲਕੁਸ਼ੀ ਦਾ ਖੁਰਾ ਖੋਜ ਭਾਗ ਤੀਜੇ ਦੇ ਲੇਖਕ ਗੁਰਜੰਟ ਸਿੰਘ ਬੱਲ ਨੇ ਇਸ ਕਿਤਾਬ ਨੂੰ ਛਾਪਣ ਲਈ ਬਿਬੇਕਗੜ ਪ੍ਰਕਾਸ਼ਨ ਦਾ ਧੰਨਵਾਦ ਕਰਦੇ ਹੋਏ ਇਹ ਜਾਣਕਾਰੀ ਇਕੱਠੀ ਕਰਨ ਵੇਲੇ ਆਈਆਂ ਦਿੱਕਤਾਂ ਅਤੇ ਆਪਣੇ ਇਹਨਾਂ ਕਿਤਾਬਾਂ ਬਾਰੇ ਸ਼ੁਰੂ ਕੀਤੇ ਸਫਰ ਬਾਰੇ ਗੱਲ ਕੀਤੀ।

ਸਿੱਖ ਨਸਲਕੁਸ਼ੀ ਦਾ ਖੁਰਾ ਖੋਜ ਭਾਗ ਤੀਜਾ ਕਿਤਾਬ ਖਰੀਦਣ ਲਈ ਤੰਦ ਛੂਹੋ

ਇਸ ਸੈਮੀਨਾਰ ਦੇ ਪ੍ਰਧਾਨਗੀ ਭਾਸ਼ਣ ਦੌਰਾਨ ਪ੍ਰੋ. ਪਰਿਤਪਾਲ ਸਿੰਘ, ਵਾਈਸ ਚਾਂਸਲਰ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਸਿੱਖ ਨਸਲਕੁਸ਼ੀ 1984 ਬਾਰੇ ਆਪਣੇ ਵਲਵਲੇ ਸਾਂਝੇ ਕੀਤੇ। ਇਸ ਮੌਕੇ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਮਾਮਲੇ, ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸੈਮੀਨਾਰ ਦੇ ਅਖੀਰ ਵਿੱਚ ਡਾ. ਸਿਕੰਦਰ ਸਿੰਘ ਵੱਲੋਂ ਸਾਰੇ ਪਹੁੰਚੇ ਹੋਏ ਵਿਦਵਾਨਾਂ, ਪਰਿਵਾਰਾਂ, ਮੀਡੀਆ ਅਦਾਰੇ ਅਤੇ ਸਰੋਤਿਆਂ ਦਾ ਧੰਨਵਾਦ ਕਰਦਿਆਂ ਬਿਬੇਕਗੜ੍ਹ ਪ੍ਰਕਾਸ਼ਨ ਵੱਲੋਂ ਛਾਪੀ ਕਿਤਾਬ ਯੂਨੀਵਰਸਿਟੀ ਵਿੱਚ ਜਾਰੀ ਕਰਨ ਲਈ ਧੰਨਵਾਦ ਕੀਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵਿਖੇ 3 ਨਵੰਬਰ ਨੂੰ ਸਿੱਖ ਨਸਲਕੁਸ਼ੀ 1984 ਬਾਰੇ ਸੈਮੀਨਾਰ ਅਤੇ ‘ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ’ ਕਿਤਾਬ ਲੜੀ ਦਾ ਚੌਥਾ ਭਾਗ ਜਾਰੀ ਕੀਤਾ ਜਾਵੇਗਾ।
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਮਨੁੱਖੀ ਹੱਕਾਂ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਅਤੇ 65 ਤੋਂ ਵੱਧ ਹੋਰ ਗੁਰਦੁਆਰਿਆਂ 'ਤੇ ਹੋਏ ਫੌਜੀ ਹਮਲਿਆਂ ਦੀ ਸੱਚਾਈ ਅਤੇ ਚਸ਼ਮਦੀਦ ਗਵਾਹਾਂ ਦੇ ਬਿਆਨਾਂ ਨੂੰ ਉਜਾਗਰ ਕਰਦੀ ਖੋਜ ਭਰਪੂਰ ਕਿਤਾਬ ਹੁਣ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: