Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਰਬਜੀਤ ਸਿੰਘ ਮਰਵਾਹ ਬਣੇ ਕੈਨੇਡੀਅਨ ਸੈਨੇਟਰ

ਸਰਬਜੀਤ ਸਿੰਘ ਮਰਵਾਹ ਬਣੇ ਕੈਨੇਡੀਅਨ ਸੈਨੇਟਰ

ਟੋਰਾਂਟੋ: ਸਰਬਜੀਤ ਸਿੰਘ (ਸੈਬੀ) ਮਰਵਾਹ ਨੂੰ ਹਾਲ ਹੀ ਵਿੱਚ ਕੈਨੇਡਾ ਦੀ ਸੈਨੇਟ ਵਿੱਚ ਚੁਣਿਆ ਗਿਆ ਹੈ। ਉਹ ਪਹਿਲੇ ਸਰਦਾਰ ਅਤੇ ਅੰਮ੍ਰਿਤਸਰ ਦੀ ਰਤਨਾ ਉਮੀਦਵਾਰ ਤੋਂ ਬਾਅਦ ਦੂਜੇ ਪੰਜਾਬੀ ਹਨ, ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੁਲਕ ਦੀ ਸੈਨੇਟ ਵਿੱਚ ਨਿਵਾਜਿਆ ਹੈ। ਮਰਵਾਹ ਸਕੋਸ਼ੀਆ ਬੈਂਕ ਵਿੱਚ 35 ਸਾਲ ਦੀ ਨੌਕਰੀ ਬਾਅਦ ਦੋ ਸਾਲ ਪਹਿਲਾਂ ਉਪ ਪ੍ਰਧਾਨ ਬਣ ਕੇ ਸੇਵਾਮੁਕਤ ਹੋਏ ਹਨ।

ਸਰਬਜੀਤ ਸਿੰਘ ਮਰਵਾਹ
ਸਰਬਜੀਤ ਸਿੰਘ ਮਰਵਾਹ

ਇਸ ਤੋਂ ਇਲਾਵਾ ਉਹ ਸੀਡੀ ਹੌਵੀ, ਰੌਇਲ ਓਂਟਾਰੀਓ ਮਿਊਜ਼ੀਅਮ, ਯੂਨਾਈਟਿਡ ਵੇਅ ਕੈਂਪੇਨ, ਟੋਰਾਂਟੋ ਫਿਲਮ ਫੈਸਟੀਵਲ ਤੇ ਸਿੱਕ ਕਿਡਜ਼ ਹਸਪਤਾਲ ਵਰਗੀਆਂ ਕਈ ਗੈਰ ਮੁਨਾਫ਼ਾ ਸੰਸਥਾਵਾਂ ਦੇ ਬੋਰਡ ਵਿੱਚ ਕੰਮ ਕਰਦੇ ਰਹੇ ਹਨ ਅਤੇ ਸਿੱਖ ਫਾਊਂਡੇਸ਼ਨ ਦੇ ਬਾਨੀ ਮੈਂਬਰ ਹਨ। ਅਰਥ ਸ਼ਾਸਤਰ ਦੀ ਐਮਏ ਤੇ ਐਮਬੀਏ (ਵਿੱਤ) ਸ. ਮਰਵਾਹ ਨੂੰ ਟੋਰਾਂਟੋ ਦੀ ਰਾਇਰਸਨ ’ਵਰਸਿਟੀ ਨੇ ਆਨਰੇਰੀ ਡਾਕਰਰੇਟ ਦੀ ਉਪਾਧੀ ਨਾਲ ਨਿਵਾਜਿਆ ਹੈ।

ਉਹ ਟਰੂਡੋ ਵੱਲੋਂ ਨਾਮਜ਼ਦ ਛੇ ਨਵੇਂ ਆਜ਼ਾਦ ਸੈਨੇਟਰਾਂ ਵਿੱਚ ਸ਼ਾਮਲ ਹੋਣਗੇ, ਜਿਨ੍ਹਾਂ ਨੂੰ ਓਂਟਾਰੀਓ ਸੂਬੇ ਦੀ ਪ੍ਰਤੀਨਿਧਤਾ ਵਾਸਤੇ ਆਏ 30 ਨਾਵਾਂ ਵਿੱਚੋਂ ਅਤੇ ਪੂਰੇ ਮੁਲਕ ਦੇ 2700 ਉਮੀਦਵਾਰਾਂ ਵਿੱਚੋਂ ਮੈਰਿਟ ਦੇ ਆਧਾਰ ’ਤੇ ਚੁਣਿਆ ਗਿਆ ਹੈ। ਪਿਛਲੇ ਹਫ਼ਤੇ ਟਰੂਡੋ ਨੇ ਪੰਜ ਔਰਤਾਂ ਸਮੇਤ ਨੌਂ ਵਿਅਕਤੀਆਂ ਨੂੰ ਸੈਨੇਟਰ ਬਣਾਇਆ ਸੀ ਅਤੇ ਆਉਂਦੇ ਹਫ਼ਤਿਆਂ ਤੱਕ ਕੁੱਲ 21 ਖਾਲੀ ਸੀਟਾਂ ਭਰਨ ਲਈ ਛੇ ਹੋਰ ਸੈਨੇਟਰ ਨਿਯੁਕਤ ਕੀਤੇ ਜਾਣੇ ਹਨ। ਵਰਲਡ ਸਿੱਖ ਆਰਗੇਨਾਈਜ਼ੇਸ਼ਨ ਨੇ ਮਰਵਾਹ ਨੂੰ ਸੈਨੇਟਰ ਬਣਨ ‘ਤੇ ਵਧਾਈ ਦਿੱਤੀ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ: 

Sikh News Canada: WSO Congratulates Sarabjit Singh (Sabi) Marwah on Senate Appointment …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਐਡਮਿੰਟਨ ਗੁਰਦੁਆਰਾ ਹਮਲੇ ਵਿੱਚ ਦੋ ਸੇਵਾਦਾਰ ਜ਼ਖਮੀ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ। ਸਿੱਖ ਫੈਡਰੇਸ਼ਨ ਕੈਨੇਡਾ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ,
ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐੱਸ.ਓ.) ਨੇ ਸੰਯੁਕਤ ਰਾਸ਼ਟਰ ਦੇ ਪੰਜ ਵਿਸ਼ੇਸ਼ ਰਿਪੋਰਟਰਾਂ ਵੱਲੋਂ ਸਿੱਖ ਕਾਰਕੁਨ ਮੋਨਿੰਦਰ ਸਿੰਘ ਬੂਆਲ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਜਤਾਈ ਗਈ ਚਿੰਤਾ ਦਾ ਸਵਾਗਤ ਕੀਤਾ ਹੈ। ਸੰਸਥਾ
ਯੂ.ਐੱਨ. ਦੇ ਪੰਜ ਸਪੈਸ਼ਲ ਰਿਪੋਰਟਰਾਂ ਨੇ ਕਨੇਡਾ ਨੂੰ ਲਿਖੀ ਇੱਕ ਸਾਂਝੀ ਚਿੱਠੀ ਵਿੱਚ ਸਿੱਖ ਫੈਡਰੇਸ਼ਨ ਕਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: