Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਦੀ ਹਮਾਇਤ ਕਰਨ ਦੀ ਬਰਤਾਨੀਆਂ ਦੀਆਂ ਸਿੱਖ ਜੱਥੇਬੰਦੀਆਂ ਵੱਲੋਂ ਅਪੀਲ

ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਦੀ ਹਮਾਇਤ ਕਰਨ ਦੀ ਬਰਤਾਨੀਆਂ ਦੀਆਂ ਸਿੱਖ ਜੱਥੇਬੰਦੀਆਂ ਵੱਲੋਂ ਅਪੀਲ

ਲੰਡਨ( 21 ਨਵੰਬਰ, 2014): ਭਾਈ ਗੁਰਬਖਸ਼ ਸਿੰਘ ਖਾਲਸਾ ਵਲੋਂ ਲੰਬੇ ਸਮੇਂ ਤੋਂ ਭਾਰਤ ਦੀਆਂ ਜੇਹਲਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਲਈ ਮੁੜ ਅਰੰਭੀ ਭੁੱਖ ਹੜਤਾਲ ਨੂੰ ਦੇਸ਼ ਵਿਦੇਸ਼ ਦੀਆਂ ਸਿੱਖ ਜੱਥੇਬੰਦੀਆਂ ਦੀ ਹਮਾਇਤ ਪ੍ਰਾਪਤ ਹੋਣੀ ਆਰੰਭ ਹੋ ਗਈ ਹੈ।

Bhai Khalsa
ਭਾਈ ਗੁਰਬਖਸ਼ ਸਿੰਘ ਖਾਲਸਾ

ਭਾਈ ਗੁਰਬਖਸ਼ ਸਿੰਘ ਦੇ ਇਸ ਕੌਮੀ ਕਾਰਜ ਦੀ ਅਖੰਡ ਕੀਰਤਨੀ ਜਥਾ ਯੂ,ਕੇ ਦੇ ਸਿਆਸੀ ਵਿੰਗ ਅਤੇ ਯੂਨਾਈਟਿਡ ਖਾਲਸਾ ਦਲ ਯੂ,ਕੇ ਵਲੋਂ ਡੱਟ ਕੇ ਹਿਮਾਇਤ ਕਰਦਿਆਂ ਭਾਈ ਖਾਲਸਾ ਨੂੰ ਅਗਾਹ ਕੀਤਾ ਗਿਆ ਕਿ ਉਸ ਦੇ ਪਿੱਛੇ ਲੱਗੇ ਬੈਨਰ ਉੱਪਰ ਵੀਹਵੀਂ ਸਦੀ ਦੇ ਮਹਾਨ ਸਿੱਖ ਸ਼ਹੀਦ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਅਤੇ ਉਹਨਾਂ ਵਲੋਂ ਅਰੰਭੇ ਹੋਏ ਸਿੱਖ ਸੰਘਰਸ਼ ਦੇ ਨਾਇਕ ਭਾਈ ਜਗਤਾਰ ਸਿੰਘ ਹਾਵਾਰਾ ਦੀ ਤਸਵੀਰਾਂ ਲਗਾਈਆਂ ਹੋਈਆਂ ਹਨ ।ਇਸ ਕਰਕੇ ਇਹਨਾਂ ਯੋਧਿਆਂ ਦੇ ਅਕਸ ਅਤੇ ਸਤਿਕਾਰ ਨੂੰ ਕਾਇਮ ਰੱਖਣ ਦੀ ਜਿੰਮੇਵਾਰੀ ਹਰ ਹਾਲਤ ਵਿੱਚ ਨਿਭਾਈ ਜਾਵੇ।

ਜਥੇਦਾਰ ਜੋਗਾ ਸਿੰਘ ਜਨਰਲ ਸਕੱਤਰ ਸਿਆਸੀ ਵਿੰਗ ਅਖੰਡ ਕੀਰਤਨੀ ਜਥਾ ਯੂ,ਕੇ ,ਸ੍ਰ, ਨਿਰਮਲ ਸਿੰਘ ਸੰਧੂ ਪ੍ਰਧਾਨ ਅਤੇ ਸ੍ਰ, ਲਵਸਿੰਦਰ ਸਿੰਘ ਡੱਲੇਵਾਲ ਜਨਰਲ ਸਕੱਤਰ ਯੂਨਾਈਟਿਡ ਖਾਲਸਾ ਦਲ ਯੂ,ਕੇ ਨੇ ਭਾਈ ਖਾਲਸਾ ਦੇ ਇਸ ਕਦਮ ਦੀ ਸ਼ਲਾਘਾ ਕਰਦਿਆਂ ਇਸ ਨੂੰ ਸਮੇਂ ਦੀ ਜਰੂਰੀ ਲੋੜ ਆਖਿਆ । ਸਮੂਹ ਸਿੱਖ ਜਗਤ ਨੂੰ ਸੱਦਾ ਦਿੱਤਾ ਗਿਆ ਕਿ ਜੇਹਲਾਂ ਵਿੱਚ ਬੰਦ ਕੌਮ ਦੇ ਸਤਿਕਾਰਯੋਗ ਸਿੰਘਾਂ ਦੀ ਰਿਹਾਈ ਲਈ ਗੰਭੀਰਤਾ ਨਾਲ ਸੋਚਣ ਅਤੇ ਲਾਮਬੰਦ ਹੋਣ ਦੀ ਲੋੜ ਹੈ ।

ਪੰਜਾਬ ਅਤੇ ਕੇਂਦਰ ਸਰਕਾਰ ਭਾਈ ਗੁਰਬਖਸ਼ ਸਿੰਘ ਵਲੋਂ ਅਣਮਿੱਥੇ ਸਮੇਂ ਲਈ ਅਰੰਭ ਕੀਤੀ ਹੋਈ ਇਸ ਭੁੱਖ ਹੜਤਾਲ ਦੇ ਮਕਸਦ ਨੂੰ ਗੰਭੀਰਤਾ ਨਾਲ ਲੈ ਕੇ ਜੇਹਲਾਂ ਵਿੱਚ ਬੰਦ ਸਿੰਘਾਂ ਨੂੰ ਰਿਹਾਅ ਕਰੇ ,ਜੇਕਰ ਉਹਨਾਂ ਦਾ ਕੋਈ ਜਾਨੀ ਨੁਕਤਾਨ ਹੋਇਆ ਤਾਂ ਕੌਮ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ ।

ਜਿਕਰਯੋਗ ਹੈ ਕਿ ਸੰਜੇ ਦੱਤ ਵਰਗੇ ਕਿਸੇ ਐਕਟਰ ਨੂੰ ਏ,ਕੇ 56 ਰਾਈਫਲ ਰੱਖਣ ਦੇ ਦੋਸ਼ ਵਿੱਚ ਸਜਾ ਹੁੰਦੀ ਹੈ ਤਾਂ ਉਸ ਨੂੰ ਦੋ ਮਹੀਨੇ ਬਾਅਦ ਹੀ ਪੈਰੋਲ ਤੇ ਛੁੱਟੀ ਦੇ ਦਿੱਤੀ ਜਾਂਦੀ ਹੈ । ਪਰ ਉਮਰ ਕੈਦ ਦੀ ਸਜਾ ਭੁਗਤ ਰਹੇ ਭਾਈ ਜਗਤਾਰ ਸਿੰਘ ਹਾਵਾਰਾ ,ਭਾਈ ਪਰਮਜੀਤ ਸਿੰਘ ਭਿਉਰਾ ,ਪ੍ਰਫੈਸਰ ਦਵਿੰਦਰਪਾਲ ਸਿੰਘ ਭੁੱਲਰ ਅਤੇ ਭਾਈ ਦਇਆ ਸਿੰਘ ਲਹੌਰੀਆ ਵਰਗੇ ਯੋਧੇ ਉਮਰ ਕੈਦ ਦੀ ਸਜਾ ਅਧੀਨ ਬਣਦੀ ਸਜਾ ਨਾਲੋਂ ਵੱਧ ਕੈਦ ਕੱਟ ਚੁੱਕੇ ਹਨ ਪਰ ਉਹਨਾਂ ਨੂੰ ਨਾ ਹੀ ਪੈਰੋਲ ਤੇ ਛੁੱਟੀ ਦਿੱਤੀ ਜਾਂਦੀ ਹੈ ਅਤੇ ਨਾਹੀ ਉਹਨਾਂ ਦੀ ਰਿਹਾਈ ਹੋ ਰਹੀ ਹੈ ।

ਸਿੱਖ ਜਥੇਬੀਦੀਆਂ ਵਲੋਂ ਇਹਨਾਂ ਵਿਤਕਰਿਆਂ ਨੂੰ ਕੌਮੀ ਗੁਲਾਮੀਂ ਕਰਾਰ ਦਿੰਦਿਆਂ ,ਸਿੱਖ ਕੌਮ ਨੂੰ ਅਪੀਲ ਕੀਤੀ ਗਈ ਕਿ ਇਸ ਤੋਂ ਛੁਟਕਾਰਾ ਪਾਉਣ ਲਈ ਲਈ ਵੀਹਵੀਂ ਸਦੀ ਦੇ ਮਹਾਨ ਸਤਿਕਾਰਯੋਗ ਸ਼ਹੀਦ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵਲੋਂ ਅਰੰਭੇ ਹੋਏ ਸੰਘਰਸ਼ ਵਿੱਚ ਤਨ,ਮਨ ਅਤੇ ਧਨ ਨਾਲ ਯੋਗਦਾਨ ਨੂੰ ਫਰਜਾਂ ਸਿਰ ਫਰਜ ਸਮਝਿਆ ਜਾਵੇ ।

ਯੂਨਾਈਟਿਡ ਖਾਲਸਾ ਦਲ ਯੂ,ਕੇ ਵਲੋਂ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਅਪੀਲ ਕੀਤੀ ਗਈ ਕਿ ਇਸ ਵਾਰ ਉਸਦਾ ਖਾਸ ਫਰਜ਼ ਹੈ ਕਿ ਉਹ ਨਿਮਰਤਾ ਘੇਰੇ ਵਿੱਚ ਰਹਿ ਕੇ ਆਪਣੇ ਆਪ ਨੂੰ ਸਹੀ ਅਰਥਾਂ ਵਿੱਚ ਸਿੱਖ ਸੰਗਤਾਂ ਦਾ ਦਾਸ ਸਮਝਣ । ਸਟੈੱਪ ਬੈਕ ਕਰਨਾ ਸਿੱਖ ਸਿਧਾਂਤਾਂ ਦੇ ਅਨਕੂਲ ਨਹੀਂ ਹੈ ਅਤੇ ਨਾਹੀ ਸਿੱਖ ਇਤਿਹਾਸ ਅਤੇ ਸਿੱਖ ਪ੍ਰੰਪਰਾਵਾਂ ਦਾ ਹਿੱਸਾ ਨਹੀਂ ਹੈ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸਖ਼ਤ ਲਫਜ਼ਾਂ 'ਚ ਕਿਹਾ ਕਿ ਕੇਂਦਰ ਸਰਕਾਰ ਸਿੱਖ ਕੌਮ ਨੂੰ ਮਾਨਸਿਕ ਪੀੜਾ ਦੇਣ ਦੀ ਥਾਂ ਬਿਨਾ
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਦਿਆਂ ਪਾਣੀ ਦੀ ਟੈਂਕੀ ਤੋਂ ਛਾਲ ਮਾਰਨ ਨਾਲ ਗੁਰਬਖਸ਼ ਸਿੰਘ ਖਾਲਸਾ ਦੀ ਹੋਈ ਮੌਤ ਲਈ ਹਰਿਆਣਾ ਪੁਲਿਸ ਦੇ ਐਸ.ਪੀ ਅਭਿਸ਼ੇਕ ਗਰਗ ਨੂੰ ਜਿੰਮੇਵਾਰ ਦਸਦਿਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: