Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੁਸਲਿਮ ਯੂਨੀਵਰਸਿਟੀਆਂ ‘ਤੇ ਪੁਲਿਸ ਹਮਲੇ ਖਿਲਾਫ ਸਿੱਖ ਜਥੇਬੰਦੀਆਂ ਵੱਲੋਂ ਗੁਰੂ ਨਾਨਕ ਯੂਨੀਵਰਸਿਟੀ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ

ਮੁਸਲਿਮ ਯੂਨੀਵਰਸਿਟੀਆਂ ‘ਤੇ ਪੁਲਿਸ ਹਮਲੇ ਖਿਲਾਫ ਸਿੱਖ ਜਥੇਬੰਦੀਆਂ ਵੱਲੋਂ ਗੁਰੂ ਨਾਨਕ ਯੂਨੀਵਰਸਿਟੀ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ

ਅੰਮ੍ਰਿਤਸਰ: ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਅਤੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਵਿੱਚ ਜ਼ਬਰਨ ਦਾਖਲ ਹੋ ਕੇ ਪੁਲਿਸ ਵੱਲੋਂ ਵਿਦਿਆਰਥੀਆਂ ਦੀ ਕੀਤੀ ਗਈ ਕੁੱਟਮਾਰ ਦਾ ਸਿੱਖ ਨੌਜਵਾਨ ਜੱਥੇਬੰਦੀ ਸਿੱਖ ਯੂਥ ਆਫ ਪੰਜਾਬ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਵਿਰੋਧ ਕਰਦਿਆਂ ਪੁਲਿਸ ਦੀ ਦਹਿਸ਼ਤਗਰਦੀ ਖਿਲਾਫ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ।

ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਦੇ ਸਮਰਥਨ ਵਿੱਚ ਅਤੇ ਭਾਰਤ ਸਰਕਾਰ ਵੱਲੋਂ ਬਣਾਏ ਗਏ ਨਵੇਂ ਨਾਗਰਿਕਤਾ ਕਾਨੂੰਨ ਖਿਲਾਫ 17 ਦਸੰਬਰ ਨੂੰ ਦੁਪਹਿਰ 1 ਵਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪ੍ਰਦਰਸ਼ਨ ਕੀਤਾ ਜਾਵੇਗਾ।

ਸਿੱਖ ਯੂਥ ਆਫ ਪੰਜਾਬ

ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਆਪਣੀ ਮਾਸਟਰ ਡਿਗਰੀ ਕਰਨ ਵਾਲੇ ਮੰਡ ਨੇ ਕਿਹਾ ਕਿ ਭਾਰਤ ਵਿੱਚ ਅੱਜ ਜਿਹੜਾ ਮਾਹੌਲ ਹੈ, ਵਿਦਿਆਰਥੀ ਉੱਥੇ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ, “ਵਿਦਿਆਰਥੀਆਂ ਨੂੰ ਲਗਦਾ ਹੈ ਕਿ ਕਿਸੇ ਵੀ ਥਾਂ ਉਹਨਾਂ ‘ਤੇ ਹਮਲਾ ਹੋ ਸਕਦਾ ਹੈ। ਜੇ ਅਸੀਂ ਆਪਣੇ ਹੱਕਾਂ ਲਈ ਖੜ੍ਹੇ ਨਾ ਹੋਏ ਤਾਂ ਸਾਡੀ ਪੜ੍ਹਾਈ ਦਾ ਕੀ ਫਾਇਦਾ।”

ਦੱਸ ਦਈਏ ਕਿ ਨਵੇਂ ਨਾਗਰਿਕਤਾ ਕਾਨੂੰਨ ਖਿਲਾਫ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਨੂੰ ਦਬਾਉਣ ਲਈ ਪੁਲਿਸ ਨੇ ਐਤਵਾਰ ਸ਼ਾਮ ਨੂੰ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਅਤੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਵਿੱਚ ਜ਼ਬਰਨ ਦਾਖਲ ਹੋ ਕੇ ਅੱਥਰੂ ਗੈਸ ਦੇ ਗੋਲੇ ਚਲਾਏ ਤੇ ਵਿਦਿਆਰਥੀਆਂ ‘ਤੇ ਭਾਰੀ ਲਾਠੀਚਾਰਜ ਕੀਤਾ ਸੀ। ਇਸ ਕਾਰਵਾਈ ਵਿੱਚ ਸੈਂਕੜੇ ਵਿਦਿਆਰਥੀ ਜ਼ਖਮੀ ਹੋ ਗਏ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੀ 11 ਨਵੰਬਰ ਨੂੰ ਦਲ ਖ਼ਾਲਸਾ ਦੇ ਯੂਥ ਵਿੰਗ, ਸਿੱਖ ਯੂਥ ਆਫ ਪੰਜਾਬ ਦੇ ਕਾਰਜਕਰਤਾਵਾਂ ਨੇ ਬੰਦੀ ਛੋੜ ਦਿਵਸ ਦੀ ਪੂਰਵ ਸੰਧਿਆ ਮੌਕੇ ਸੱਚਖੰਡ ਦਰਬਾਰ ਸਾਹਿਬ ਵਿਖੇ ਬੰਦੀ ਸਿੰਘਾਂ ਦੀ
ਪੰਜਾਬ ਡੇਅ ਮੌਕੇ ਨਵੰਬਰ 1984 ਕਤਲੇਆਮ ਤੋ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਤੱਕ ਹੱਕ ਤੇ ਇਨਸਾਫ ਲੈਣ ਅਤੇ ਪੰਜਾਬ ਦੀ ਪ੍ਰਭੂਸੱਤਾ ਅਤੇ ਆਜ਼ਾਦੀ ਦਾ ਹੋਕਾ ਦੇਣ ਲਈ ਦਲ ਖਾਲਸਾ
ਲੰਘੀ 15 ਜੂਨ ਨੂੰ ਇੰਗਲੈਂਡ ਦੇ ਇਕ ਹਸਪਤਾਲ ਵਿਚ ਭੇਦ ਭਰੇ ਹਾਲਾਤ ਵਿਚ ਚਲਾਣਾ ਕਰ ਗਏ ਭਾਈ ਅਵਤਾਰ ਸਿੰਘ ਖੰਡਾ ਨਮਿਤ ਅੰਤਿਮ ਅਰਦਾਸ ਸਮਾਗਮ ਬੀਤੇ (20 ਅਗਸਤ ਨੂੰ) ਦਿਨ ਗੁਰਦੁਆਰਾ
ਜੂਨ 1984 ਵਿੱਚ ਹਿੰਦੁਸਤਾਨੀ ਫੌਜ ਵਲੋਂ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਉਪਰ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਮਿਤੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: