Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮੈਡੀਕਲ ਜਾਂਚ ਲਈ ਰਾਜਿੰਦਰਾ ਹਸਪਤਾਲ ਲਿਆਂਦਾ

ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮੈਡੀਕਲ ਜਾਂਚ ਲਈ ਰਾਜਿੰਦਰਾ ਹਸਪਤਾਲ ਲਿਆਂਦਾ

ਚੰਡੀਗੜ: ਸਿੱਖ ਸਿਆਸੀ ਕੈਦੀ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਅੱਜ ਮੈਡੀਕਲ ਜਾਂਚ ਲਈ ਕੇਂਦਰੀ ਜੇਲ੍ਹ ਪਟਿਆਲਾ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਲਿਆਂਦਾ ਗਿਆ| ਮੀਡੀਅਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਭਾਈ ਰਾਜੋਆਣਾ ਨੂੰ ਜੋੜਾਂ ਵਿੱਚ ਦਰਦ ਦੀ ਤਕਲੀਫ਼ ਕਾਰਨ ਹਸਪਤਾਲ ਲਿਆਂਦਾ ਗਿਆ| ਇਸ ਮੌਕੇ ਜੇਲ੍ਹ ਤੋਂ ਹਸਪਤਾਲ ਤੱਕ ਪੁਲੀਸ ਤਾਇਨਾਤ ਰਹੀ।

ਭਾਈ ਬਲਵੰਤ ਸਿੰਘ ਰਾਜੋਆਨਾ
ਭਾਈ ਬਲਵੰਤ ਸਿੰਘ ਰਾਜੋਆਨਾ

ਮੀਡੀਅਾ ਨਾਲ ਸੰਖੇਪ ਗੱਲਬਾਤ ਦੌਰਾਨ ਭਾਈ ਰਾਜੋਆਣਾ ਨੇ ਆਪਣੀ ਫਾਂਸੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਸਾਲ ਪਹਿਲਾਂ ਦਾਇਰ ਕੀਤੀ ‘ਸੰਵਿਧਾਨਕ ਪੁਨਰਵਿਚਾਰ ਅਰਜੀ’ ਦਾ ਨਿਬੇਡ਼ਾ ਨਾ ਹੋਣ ’ਤੇ ਰੋਸ ਜਤਾਇਆ| ਭਾਈ ਰਾਜੋਆਣਾ ਦਾ ਕਹਿਣਾ ਸੀ ਕਿ ੳੁਸ ਵੱਲੋਂ ਇਸ ਮਾਮਲੇ ਵਿੱਚ ਪੱਤਰ ਲਿਖਣ ਤੇ ਆਰ.ਟੀ.ਆਈ. ਅਧੀਨ ਜਾਣਕਾਰੀ ਮੰਗਣ ਸਮੇਤ ਭੁੱਖ ਹੜਤਾਲ ਤੱਕ ਵੀ ਰੱਖੀ ਗਈ ਪਰ ਅਰਜੀ ਦਾ ਨਿਬੇਡ਼ਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਅਸਲ ਵਿੱਚ ਕੇਂਦਰ ਸਰਕਾਰ ਅਜਿਹਾ ਫ਼ੈਸਲਾ ਦੇਣ ਦੀ ਹਿੰਮਤ ਹੀ ਨਹੀਂ ਰੱਖਦੀ|

ਜ਼ਿਕਰਯੋਗ ਹੈ ਕਿ 2012 ਵਿੱਚ ਜਦੋਂ ਭਾਈ ਰਾਜੋਆਣਾ ਦੀ ਫਾਂਸੀ ਦੇ ਵਾਰੰਟ ਜਾਰੀ ਹੋਏ ਸਨ ਤਾਂ ਉਸ ਵੱਲੋਂ ਖ਼ੁਦ ‘ਪੁਨਰਵਿਚਾਰ ਅਰਜੀ’ ਨਾ ਕਰਨ ’ਤੇ ਸ਼੍ਰੋਮਣੀ ਕਮੇਟੀ ਨੇ ਰਾਸ਼ਟਰਪਤੀ ਕੋਲ ਅਪੀਲ ਦਾਇਰ ਕੀਤੀ ਸੀ, ਜਿਸ ਤਹਿਤ ਨਿਰਧਾਰਤ ਸਮੇਂ ਤੋਂ ਦੋ ਦਿਨ ਪਹਿਲਾਂ ਫਾਂਸੀ ’ਤੇ ਰੋਕ ਲੱਗ ਗਈ ਸੀ, ਜੋ ਅਜੇ ਵੀ ਜਾਰੀ ਹੈ|

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: