Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੂੜੈਲ ਜੇਲ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਫਿਰ ਲਮਕੀ, ਹਾਈਕੋਰਟ ਨੇ ਸੁਣਵਾਈ 14 ਦਸੰਬਰ ‘ਤੇ ਪਾਈ

ਬੂੜੈਲ ਜੇਲ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਫਿਰ ਲਮਕੀ, ਹਾਈਕੋਰਟ ਨੇ ਸੁਣਵਾਈ 14 ਦਸੰਬਰ ‘ਤੇ ਪਾਈ

ਚੰਡੀਗੜ੍ਹ (27 ਮਾਰਚ, 2015): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕਤਲ ਕੇਸ ਵਿੱਚ ਅਦਾਲਤ ਵੱਲੋਂ ਦਿੱਤੀ ਗਈ ਉਮਰ ਕੈਦ ਦੀ ਸਜ਼ਾ ਤੋਂ ਵੀ ਵੱਧ ਸਮਾ ਜੇਲ ਵਿੱਚ ਕੱਟ ਚੁੱਕੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਦੀ ਕੋਈ ਸੰਭਾਵਨਾ ਨੇੜਲੇ ਸਮੇਂ ਵਿੱਚ ਨਜ਼ਰ ਨਹੀਂ ਆ ਰਹੀ।

Sikh Prisoner
ਸਿੱਖ ਸਿਆਸੀ ਕੈਦੀ

ਅੱਜ ਹਾਈਕੋਰਟ ਦੇ ਜਸਟਿਸ ਹੇਮੰਤ ਗੁਪਤਾ ਅਤੇ ਜਸਟਿਸ ਲੀਜ਼ਾ ਗਿੱਲ ਵਾਲੇ ਡਿਵੀਜ਼ਨ ਬੈਂਚ ਵੱਲੋਂ ਗੁਰਮੀਤ ਸਿੰਘ ਉਰਫ਼ ਮੀਤਾ ਅਤੇ ਸ਼ਮਸ਼ੇਰ ਸਿੰਘ ਦੁਆਰਾ ਆਪਣੀ ਪੱਕੀ ਰਿਹਾਈ ਹਿਤ ਦਾਇਰ ਪਟੀਸ਼ਨਾਂ ਉੱਤੇ ਸੁਣਵਾਈ ਇਸ ਸਾਲ ਦੇ ਅੰਤ ਤੱਕ ਅੱਗੇ ਪਾ ਦਿੱਤੀ ਗਈ ਹੈ  । ਹਾਲਾਂਕਿ ਇਹ ਦੋਵੇਂ ਪਟੀਸ਼ਨਾਂ 22 ਜਨਵਰੀ 2014 ਤੋਂ ਵਿਚਾਰ ਅਧੀਨ ਹਨ।

ਪਹਿਲਾਂ ਜੁਆਬਦੇਹ ਸਰਕਾਰੀ ਧਿਰਾਂ ਦੀ ਨਾਂਹ-ਨੁੱਕਰ ਕਾਰਨ ਬੀਤੇ ਸਾਲ ਦੇ ਮੱਧ ਤੱਕ ਇਹ ਕੇਸ ਲਮਕਦੇ ਰਹੇ, ਫਿਰ 7 ਅਗਸਤ ਨੂੰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹਾਈਕੋਰਟ ‘ਚ ਹਲਫ਼ਨਾਮਾ ਦੇ ਕੇ ਸ਼ਮਸ਼ੇਰ ਸਿੰਘ ਅਤੇ ਗੁਰਮੀਤ ਸਿੰਘ ਮੀਤਾ ਦੀ ਪੱਕੀ ਰਿਹਾਈ ਦੀ ਅਰਜ਼ੀ ਰੱਦ ਕਰ ਦਿੱਤੀ ਗਈ  ।

ਇਸੇ ਦੌਰਾਨ 9 ਜੁਲਾਈ ਨੂੰ ਸੁਪਰੀਮ ਕੋਰਟ ਦੇ ਪੰਜ ਜੱਜਾਂ ਵਾਲੇ ਸੰਵਿਧਾਨਿਕ ਬੈਂਚ ਵੱਲੋਂ ‘ਕੇਂਦਰ ਸਰਕਾਰ ਬਨਾਮ ਸ੍ਰੀਹਰਨ ਉਰਫ਼ ਮੁਰੂਗ਼ਨ ਅਤੇ ਹੋਰਨਾਂ ਨਾਮੀ ਰਿੱਟ ਪਟੀਸ਼ਨ (ਕਿ੍ਮੀਨਲ) ਨੰਬਰ 48/2014 ਤਹਿਤ ਸੁਣਵਾਈ ਦੌਰਾਨ ਰਾਜ ਸਰਕਾਰਾਂ ਨੂੰ ਉਮਰ ਕੈਦੀਆਂ ਦੀ ਸਜ਼ਾ ਵਿਚ ਛੋਟ ਬਾਰੇ ਫ਼ੈਸਲਾ ਲੈਣ ਤੋਂ ਰੋਕ ਦਿੱਤਾ ਗਿਆ, ਜਿਸ ਦੇ ਫਲਸਵਰੂਪ ਸ਼ਮਸ਼ੇਰ ਸਿੰਘ ਅਤੇ ਗੁਰਮੀਤ ਸਿੰਘ ਮੀਤਾ ਵੱਲੋਂ ਦਾਇਰ ਇਨ੍ਹਾਂ ਅਪੀਲਾਂ ‘ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਐਸ.ਐਸ. ਸਾਰੋਂ ਅਤੇ ਜਸਟਿਸ ਲੀਜ਼ਾ ਗਿੱਲ ‘ਤੇ ਆਧਾਰਤ ਡਵੀਜ਼ਨ ਬੈਂਚ ਵੱਲੋਂ 28 ਅਗਸਤ 2014 ਨੂੰ ਕੇਸ ਅੱਗੇ ਪਾ ਦਿੱਤੇ ਗਏ ਸਨ ਅਤੇ ਹੁਣ ਫਿਰਸੁਪਰੀਮ ਕੋਰਟ ਵੱਲੋਂ ਲਾਈ ਉਕਤ ਰੋਕ ਅਤੇ ਫੁੱਲ ਬੈਂਚ ਦੇ ਹਾਲੇ ਤਾਈਾ ਨਾ ਬੈਠੇ ਹੋਣ ਕਾਰਨ ਵਾਰ-ਵਾਰ ਤਰੀਕਾਂ ਪੈਣ ਵਜੋਂ ਅੱਜ ਇਹ ਕੇਸ 14 ਦਸੰਬਰ ‘ਤੇ ਪਾ ਦਿੱਤੇ ਗਏ ਹਨ  ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸੁਖਬੀਰ ਬਾਦਲ ਹਮਲਾ ਕੇਸ ਵਿੱਚ ਭਾਈ ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਹੋਏ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਮਾਮਲਾ ਗਵਾਹੀਆਂ ਦੇ ਪੜਾਅ ’ਤੇ ਹੈ ਅਤੇ ਅਗਲੀ ਤਰੀਕ
ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: