Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਸਟੂਡੈਂਟਸ ਫੈਡਰੇਸ਼ਨ ਦਾ 67ਵਾਂ ਸਥਾਪਨਾ ਦਿਹਾੜਾ ਮਨਾਇਆ

ਸਿੱਖ ਸਟੂਡੈਂਟਸ ਫੈਡਰੇਸ਼ਨ ਦਾ 67ਵਾਂ ਸਥਾਪਨਾ ਦਿਹਾੜਾ ਮਨਾਇਆ

SSF Unit - Shaheed Bhagat Singh Poly-Technic College, Dhuri ਧੂਰੀ (20 ਸਤੰਬਰ, 2011): ਸਿੱਖ ਸਟੂਡੈਂਟਸ ਫੈਡਰੇਸਨ ਦਾ 67ਵਾਂ ਸਥਾਪਨਾ ਦਿਹਾੜਾ ਅੱਜ ਸ਼ਹੀਦ ਭਗਤ ਸਿੰਘ ਬਹੁਤਕਨੀਕੀ ਕਾਲਜ ਵਿੱਚ ਮਨਾਇਆ ਗਿਆ। ਇਸ ਮੌਕੇ ਫੈਡਰੇਸ਼ਨ ਦੀ ਕਾਲਜ ਇਕਾਈ ਵੱਲੋਂ ਕਰਵਾਏ ਗਏ ਖਾਸ ਸਮਾਗਮ ਵਿਚ ਉਚੇਚੇ ਤੌਰ ਉਤੇ ਪਹੁੰਚੇ ਫੈਡਰੇਸ਼ਨ ਆਗੂ ਸ. ਪਰਦੀਪ ਸਿੰਘ ਪੁਆਧੀ ਨੇ ਵਿਦਿਆਥੀਆਂ ਨੂੰ ਸੰਬੋਧਨ ਕਰਦਿਆਂ ਫੈਡਰੇਸਨ ਦੇ ਸ਼ਾਨਾਂਮੱਤੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆਂ ਕਿ ਕਿਵੇਂ ਸਿੱਖ ਸਟੂਡੈਂਟਸ ਫੈਡਰੇਸਨ ਨੇ 1943 ਤੋਂ ਅਪਣਾ ਇਤਿਹਾਸਿਕ ਸਫਰ ਸ਼ੁਰੂ ਕਰਦਿਆਂ 1984 ਵਿੱਚ ਸ਼ਹਾਦਤਾਂ ਅਤੇ ਕੁਰਬਾਨੀਆਂ ਭਰਿਆ ਇਤਿਹਾਸ ਸਿਰਜਿਆ ਅਤੇ ਜੁਝਾਰੂ ਜੰਥੇਬੰਦੀ ਦੇ ਰੂਪ ਵਿਚ ਉਭਰ ਕੇ ਸਾਹਮਣੇ ਆਈ।

ਸਾਲ 2001-02 ਵਿਚ ਦੁਬਾਰਾ ਸਿੱਖ ਸਟੂਡੈਂਟਸ ਫੈਡਰੇਸਨ ਨੂੰ ਇਕ ਵਿਦਿਆਰਥੀ ਜਥੇਬੰਦੀ ਵੱਜੋਂ ਜੰਥੇਬੰਦ ਕੀਤਾ ਗਿਆ। ਉਨ੍ਹਾਂ ਵਿਦਿਆਰਥੀਆਂ ਨਾਲ ਸਿੱਖ ਸਟੂਡੈਂਟਸ ਫੈਡਰੇਸਨ ਵੱਲੋਂ ਪੰਜਾਬ ਦੇ ਦਰੀਆਈ ਪਾਣੀਆਂ, ਪੰਜਾਬੀ ਬੋਲੀ ਅਤੇ ਵਿਦਿਆਰਥੀ ਹੱਕਾਂ ਸਮੇਤ ਵੱਖ-ਵੱਖ ਮਸਲਿਆਂ ਸੰਬੰਧੀ ਕੀਤੀਆਂ ਗਈਆਂ ਸਰਗਰਮੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਸ.ਪਰਦੀਪ ਸਿੰਘ ਪੁਆਧੀ ਨੇ ਵਿਦਿਆਥੀਆ ਨੂੰ ਸਿੱਖ ਸਟੂਡੈਂਟਸ ਫੈਡਰੇਸਨ ਦੇ ਸੰਵਿਧਾਨ ਤੋ ਬਾਹਰ ਚੱਲ ਰਹੀ ਬਾਕੀ ਸਾਰੀਆਂ ਫੈਡਰੇਸਨਾਂ ਤੋਂ ਸੁਚੇਤ ਰਹਿਣ ਲਈ ਕਿਹਾ, ਕਿਉਂਕਿ ਸਿੱਖ ਸਟੂਡੈਂਟਸ ਫੈਡਰੇਸ਼ਨ ਇਕ ਨੌਜਵਾਨ ਵਿਦਿਆਥੀਆਂ ਦੀ ਹੀ ਜਥੇਬੰਦੀ ਹੈ।

ਸਿੱਖ ਸਟੂਡੈਂਟਸ ਫੈਡਰੇਸਨ ਦੀ ਕਾਲਜ ਇਕਾਈ ਦੇ ਪ੍ਰਧਾਨ ਸ. ਕਰਨਵੀਰ ਸਿੰਘ ਨੇ ਵਿਦਿਆਰਥੀਆ ਸੰਬੋਧਨ ਕੀਤਾ ਇਸ ਮੌਕੇ ਪਹੁੰਚੇ ਕੇਂਦਰੀ ਆਗੂ ਦਾ ਧੰਨਵਾਦ ਕੀਤਾ।

ਇਸ ਮੌਕੇ ‘ਤੇ ਅਰਪਿੰਦਰਜੀਤ ਸਿੰਘ (ਮੀਤ ਪ੍ਰਧਾਨ), ਦਲਵੀਰ ਸਿੰਘ ਕਾਨਪੁਰੀਆ (ਜਰਨਲ਼ ਸਕੱਤਰ), ਗੁਰਜੀਤ ਸਿਘ (ਸੰਯੁਕਤ ਸਕੱਤਰ), ਸੁਲਤਾਨ ਖਾਨ (ਖਜ਼ਾਨਚੀ), ਕਮਲਦੀਪ ਸਿੰਘ (ਜਥੇਬੰਦਕ ਸਕੱਤਰ), ਜਸਪ੍ਰੀਤ ਸਿੰਘ (ਪ੍ਰਚਾਰਕ), ਗਗਨਦੀਪ ਸਿੰਘ, ਪ੍ਰਭਜੋਤ ਸਿੰਘ, ਲਵਪ੍ਰੀਤ ਸਿੰਘ ਅਤੇ ਬਾਕੀ ਸਾਰੇ ਮੈਂਬਰ ਸ਼ਾਮਲ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਫਤਹਿਗੜ੍ਹ ਸਾਹਿਬ (27 ਦਸੰਬਰ, 2011): ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਫਤਹਿਗੜ੍ਹ ਸਾਹਿਬ ਵਿਖੇ ਹੋਏ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ ਗਈ। ਫੈਡਰੇਸ਼ਨ ਦੀਆਂ ਵੱਖ-ਵੱਖ ਇਕਾਈਆਂ ਦੇ ਨੁਮਾਇੰਦੇ
ਮਲੋਟ (2 ਨਵੰਬਰ, 2011): ਗੁਰੂ ਤੇਗ ਬਹਾਦਰ ਖਾਲਸਾ ਇੰਜੀਨੀਅਰਿੰਗ ਕਾਲਜ, ਗੁਰੂ ਤੇਗ ਬਹਾਦਰ ਖਾਲਸਾ ਬਹੁਤਕਨੀਕੀ (ਪੋਲੀਟੈਕਨਿਕ) ਕਾਲਜ ਅਤੇ ਗੁਰੂ ਤੇਗ ਬਹਾਦਰ ਖਾਲਸਾ ਫਾਰਮੇਸੀ ਕਾਲਜ, ਛਾਪਿਆਂਵਾਲੀ (ਮਲੋਟ) ਵਿਖੇ ਸਿੱਖ ਸਟੂਡੈਂਟਸ ਫੈਡਰੇਸ਼ਨ
ਫਤਹਿਗੜ੍ਹ ਸਾਹਿਬ/ਫਰੀਦਕੋਟ (1 ਨਵੰਬਰ, 2011): ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਅਤੇ ਆਦੇਸ਼ ਇੰਜੀਨੀਅਰਿੰਗ ਕਾਲਜ, ਮਚਾਕੀ (ਫਰੀਦਕੋਟ) ਵਿਖੇ ਵਿਦਿਆਰਥੀਆਂ ਨਾਲ ਸੰਪਰਕ ਕਾਇਮ ਕੀਤਾ ਗਿਆ।
ਜਲੰਧਰ (03 ਨਵੰਬਰ, 2011): ਨਵੰਬਰ 1984 ਦੀ ਦਰਦਭਰੀ ਯਾਦ ਵਿਚ ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਸੈਂਕੜੇ ਵਿਦਿਆਰਥੀਆਂ ਵੱਲੋਂ ਅੱਜ ਅੱਖਾਂ ਦਾਨ ਕੀਤੀਆਂ ਗਈਆਂ। ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਕਾਲਜ ਇਕਾਈ ਵੱਲੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: