Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Sirdar Loveshinder Singh Dallewal

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ਨ ਮਾਮਲੇ ਨੂੰ ਅਦਾਲਤ ਵਿੱਚ ਲੈ ਜਾਣ ਵਾਲਾ ਪੰਥ ਹਿਤੈਸ਼ੀ ਨਹੀਂ ਹੋ ਸਕਦਾ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ਨ ਮਾਮਲੇ ਨੂੰ ਅਦਾਲਤ ਵਿੱਚ ਲੈ ਜਾਣ ਵਾਲਾ ਪੰਥ ਹਿਤੈਸ਼ੀ ਨਹੀਂ ਹੋ ਸਕਦਾ

ਲੰਡਨ (25 ਫਰਵਰੀ, 2015): ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੀਨ ਤੋਂ ਛਪਵਾਕੇ ਉਨ੍ਹਾਂ ਨੂੰ ਕੋਰੀਅਰ ਅਤੇ ਕੰਨਟੇਨਰਾਂ ਰਾਹੀਂ ਅਮਰੀਕਾ ਅਤੇ ਕੈਨੇਡਾ ਭੇਜਣ ਦੇ ਮਾਮਲੇ ਵਿੱਚ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਅਮਰੀਕੀ ਨਾਗਰਿਕ ਥਮਿੰਦਰ ਸਿੰਘ ਵੱਲੋਂ ਪ੍ਰਕਾਸ਼ਨ ਦਾ ਮਾਮਲਾ ਪੰਜਾਬ ਅਤੇ ਹਰਿਅਣਾ ਹਾਈਕੋਰਟ ਵਿੱਚ ਲੈ ਜਾਣ ਦੀ ਸਿੱਖ ਹਲਕਿਆਂ ਵਿੱਚ ਕਰੜੀ ਨਿਖੇਧੀ ਹੋ ਰਹੀ ਹੈ।

Sirdar Loveshinder Singh Dallewal
ਸ੍ਰ. ਲਵਸ਼ਿੰਦਰ ਸਿੰਘ ਡੱਲੇਵਾਲ

ਯੂਨਾਈਟਿਡ ਖਾਲਸਾ ਦਲ ਯੂ. ਕੇ. ਦੇ ਪ੍ਰਧਾਨ ਸ: ਨਿਰਮਲ ਸਿੰਘ ਸੰਧੂ ਅਤੇ ਜਨਰਲ ਸਕੱਤਰ ਸ: ਲਵਸ਼ਿੰਦਰ ਸਿੰਘ ਡੱਲੇਵਾਲ ਇਸਦੀ ਨਿਖੈਧੀ ਕਰਦਿਆਂ ਕਿਹਾ ਕਿ ਅਮਰੀਕੀ ਭਾਰਤੀ ਥਮਿੰਦਰ ਸਿੰਘ ਵੱਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪਵਿੱਤਰ ਸਰੂਪਾਂ ਦੀ ਛਪਾਈ ਦਾ ਅਧਿਕਾਰ ਪ੍ਰਾਪਤ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਜਾਣਾ ਸਪੱਸ਼ਟ ਸੰਕੇਤ ਹੈ ਕਿ ਅਜਿਹੇ ਲੋਕ ਪੰਥ-ਹਿਤੈਸ਼ੀ ਨਹੀਂ ਹੋ ਸਕਦੇ।

ਉਨ੍ਹਾਂ ਕਿਹਾ ਕਿ ਜਿਹੜੇ ਸਿੱਖੀ ਸਰੂਪ ਵਾਲੇ ਲੋਕ ਧਾਰਮਿਕ ਮਾਮਲਿਆਂ ਨੂੰ ਦੁਨਿਆਵੀ ਅਦਾਲਤਾਂ ‘ਚ ਲਿਜਾ ਰਹੇ ਹਨ ਉਹ ਜਾਣੇ ਅਣਜਾਣੇ ਸਿੱਖ ਸਿਧਾਂਤਾਂ, ਸਿੱਖ ਪ੍ਰੰਪਰਾਵਾਂ ਅਤੇ ਸਿੱਖੀ ਦੇ ਸੁਨਹਿਰੀ ਅਸੂਲਾਂ ਨੂੰ ਸੱਟ ਮਾਰਦੇ ਹੋਏ ਸਿੱਖ ਦੁਸ਼ਮਣਾਂ ਦੇ ਹੱਥ ਮਜ਼ਬੂਤ ਕਰ ਰਹੇ ਹਨ, ਜਿਨ੍ਹਾਂ ਤੋਂ ਬਚਨ ਦੀ ਬੇਹੱਦ ਜ਼ਰੂਰਤ ਹੈ ।

ਸਿੱਖ ਵਾਸਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਉੱਪਰ ਕੋਈ ਹੋਰ ਅਦਾਲਤ ਨਹੀਂ ਹੋ ਸਕਦੀ। ਆਮ ਤੌਰ ‘ਤੇ ਵਿਦੇਸ਼ਾਂ ‘ਚ ਵੀ ਇਸ ਰੁਝਾਨ ਦੀ ਭਰਮਾਰ ਹੈ ਕਿ ਪ੍ਰਬੰਧਕੀ ਹੱਕ ਹਾਸਲ ਕਰਨ ਲਈ ਅਦਾਲਤਾਂ ‘ਚ ਸਿੱਖ ਸੰਗਤਾਂ ਵੱਲੋਂ ਧਾਰਮਿਕ ਕਾਰਜਾਂ ਲਈ ਚੜ੍ਹਾਵੇ ਦੇ ਰੂਪ ਅਰਪਤ ਕੀਤੀ ਗਈ ਦਸਵੰਦ ਦੀ ਮਾਇਆ ਦੇ ਲੱਖਾਂ ਪੌਾਡ ਅਤੇ ਡਾਲਰ ਅਦਾਲਤਾਂ ‘ਚ ਖਰਚੇ ਜਾ ਰਹੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: