Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਨਜੀਤ ਸਿੰਘ ਜੀ.ਕੇ. ਨੇ ਕਿਹਾ; ਕੇਜਰੀਵਾਲ ਸਰਕਾਰ ਦਿੱਲੀ ‘ਚ ਸਿੱਖ ਹਿਤਾਂ ਦੀ ਅਣਦੇਖੀ ਕਰ ਰਹੀ ਹੈ

ਮਨਜੀਤ ਸਿੰਘ ਜੀ.ਕੇ. ਨੇ ਕਿਹਾ; ਕੇਜਰੀਵਾਲ ਸਰਕਾਰ ਦਿੱਲੀ ‘ਚ ਸਿੱਖ ਹਿਤਾਂ ਦੀ ਅਣਦੇਖੀ ਕਰ ਰਹੀ ਹੈ

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ (ਬਾਦਲ) ਦਿੱਲੀ ਇਕਾਈ ਤੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਦਲ ਦੇ ਸਕੱਤਰ ਜਨਰਲ ਹਰਮੀਤ ਸਿੰਘ ਕਾਲਕਾ ਨੇ ਪਾਰਟੀ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੇਜਰੀਵਾਲ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਦਿੱਲੀ ਕਮੇਟੀ ਨੇ ਪਿਛਲੇ 22 ਮਹੀਨੀਆਂ ਦੇ ਕੇਜਰੀਵਾਲ ਰਾਜ ਦੌਰਾਨ ਸਿੱਖ ਮਸਲਿਆਂ ’ਤੇ ਉਨ੍ਹਾਂ ਦੀ ਕਥਨੀ ਅਤੇ ਕਰਨੀ ਦੇ ਫਰਕ ਨੂੰ ਕੌਮ ਦੇ ਵਡੇਰੇ ਹਿਤਾਂ ਨੂੰ ਮੁੱਖ ਰਖਦੇ ਉਜਾਗਰ ਕੀਤਾ ਸੀ। ਜੀ.ਕੇ. ਨੇ ਕਿਹਾ ਕਿ ਅਸੀਂ ਕੇਜਰੀਵਾਲ ਦੇ ਆਡੰਬਰ ਨੂੰ ਤਾਰ-ਤਾਰ ਕਰ ਦਿੱਤਾ ਸੀ ਜਿਸਤੋਂ ਖਿਝ ਕੇ ਕੇਜਰੀਵਾਲ ਹੁਣ ਮਾੜੀ ਸਿਆਸਤ ’ਤੇ ਉਤਰ ਆਏ ਹਨ।

ਜੀ.ਕੇ. ਨੇ ਕਿਹਾ ਕਿ 1984 ਸਿੱਖ ਕਤਲੇਆਮ ਪੀੜਤਾਂ ਨੂੰ ਦਿੱਲੀ ਸਰਕਾਰ ਵੱਲੋਂ 5 ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਝੂਠ, ਕਤਲੇਆਮ ਲਈ ਬਣਾਈ ਗਈ ਐਸ.ਆਈ.ਟੀ. ਦੀ ਫਾਇਲ ਗੁਆਚ ਜਾਣਾ, ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਨੂੰ ਗਲਵਕੜੀ ’ਚ ਲੈਕੇ ਫੋਟੋ ਖਿਚਵਾਉਣਾ ਆਦਿ ਮਸਲਿਆਂ ’ਤੇ ਅਕਾਲੀ ਦਲ ਦੀ ਸਰਗਰਮੀ ਕੇਜਰੀਵਾਲ ਨੂੰ ਰਾਸ ਨਹੀਂ ਆਈ।

gk-against-kejriwal-sad-badal-symbol
ਸ਼੍ਰੋਮਣੀ ਅਕਾਲੀ ਦਲ (ਬਾਦਲ) ਦਿੱਲੀ ਇਕਾਈ ਤੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ.

ਜੀ.ਕੇ. ਨੇ ਕਿਹਾ ਕਿ ਸਿੱਖ ਮਸਲਿਆਂ ’ਤੇ ਲਗਾਤਾਰ ਕੇਜਰੀਵਾਲ ਦੇ ਸਿੱਖ ਵਿਰੋਧੀ ਚਿਹਰੇ ਦਾ ਨਕਾਬ ਕਮੇਟੀ ਵੱਲੋਂ ਉਤਾਰਣ ਦੇ ਕਾਰਨ ਹੁਣ ਦਿੱਲੀ ਸਰਕਾਰ ਗੈਰਕਾਨੂੰਨੀ ਤਰੀਕੇ ਨਾਲ ਸਾਜਿਸ਼ ਕਰਦੇ ਹੋਏ ਬਾਦਲ ਦਲ ਦੇ ਦਿੱਲੀ ਕਮੇਟੀ ਚੋਣਾਂ ਲੜਨ ਲਈ ਮਿਲੀ ਮਾਨਤਾ ਨੂੰ ਖਤਮ ਕਰਨ ’ਤੇ ਉਤਰ ਆਈ ਹੈ। ਇਸ ਸੰਬੰਧ ਵਿੱਚ ਦਿੱਲੀ ਗੁਰਦੁਆਰਾ ਚੋਣ ਬੋਰਡ ਦੇ ਦਫ਼ਤਰ ਮੁੱਖੀ ਜੋਗਿੰਦਰ ਸਿੰਘ ਵੱਲੋਂ 16 ਦਸੰਬਰ 2016 ਨੂੰ ਅਕਾਲੀ ਦਲ ਦੀ ਮਾਨਤਾ ਬਚਾਉਣ ਲਈ ਸੋਸਾਇਟੀ ਐਕਟ ਦੇ ਤਹਿਤ ਕਾਗਜ਼ਾਤ ਪੇਸ਼ ਕਰਨ ਲਈ ਜੀ.ਕੇ. ਨੂੰ ਭੇਜੇ ਗਏ ਪੱਤਰ ਦੀ ਕਾੱਪੀ ਵੀ ਦਿਖਾਈ।

ਜੀ.ਕੇ. ਨੇ ਕਿਹਾ ਕਿ ਬਿਨਾਂ ਕਿਸੇ ਅਦਾਲਤੀ ਆਦੇਸ਼ ਜਾਂ ਰੂਕਾਵਟ ਦੇ ਦਲ ਦੇ ਚੋਣ ਨਿਸ਼ਾਨ ਨੂੰ ਖ਼ਤਮ ਕਰਣ ਦੀ ਸ਼ੁਰੂ ਹੋਈ ਕਾਰਵਾਹੀ ਦੇ ਪਿੱਛੇ ਸਿਆਸੀ ਬਦਲੇ ਦੀ ਭਾਵਨਾ ਸਾਫ਼ ਨਜ਼ਰ ਆ ਰਹੀ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Sikhs’ interests compromised in Delhi under Arvind Kejriwal Govt, says Manjit Singh GK …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਬਾਦਲ ਦਲ ਤੋਂ ਵੱਖ ਹੋਏ ਆਗੂਆਂ ਵੱਲੋਂ ਬਣਾਈ ਗਈ ਨਵੀਂ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੀ ਪੰਜ ਮੈਂਬਰੀ “ਪੰਥਕ ਕੌਂਸਲ” ਦੇ ਸੇਵਾਦਾਰ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ ਲੰਘੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: