Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਰੀ ਦੇ ਇੱਕ ਸਿਨੇਮਾ ਹਾਲ ਵਿੱਚ ਫਿਲਮ ਨਾਨਕ ਸਾਹ ਫਕੀਰ ਦੇ ਲੱਗਣ ਦਾ ਪਤਾ ਲੱਗਣ ਤੋਂ ਬਾਅਦ ਸਿੱਖਾਂ ਨੇ ਕੀਤਾ ਜ਼ੋਰਦਾਰ ਮੁਜ਼ਾਹਰਾ

ਸਰੀ ਦੇ ਇੱਕ ਸਿਨੇਮਾ ਹਾਲ ਵਿੱਚ ਫਿਲਮ ਨਾਨਕ ਸਾਹ ਫਕੀਰ ਦੇ ਲੱਗਣ ਦਾ ਪਤਾ ਲੱਗਣ ਤੋਂ ਬਾਅਦ ਸਿੱਖਾਂ ਨੇ ਕੀਤਾ ਜ਼ੋਰਦਾਰ ਮੁਜ਼ਾਹਰਾ

ਸਰੀ ( 27 ਅਪ੍ਰੈਲ 2015): ਇੱਥੋਂ ਦੇ ਇੱਕ ਸਿਨੇਮਾ ਹਾਲ ਵਿੱਚ 29 ਅਪ੍ਰੈਲ ਦੀ ਸ਼ਾਮ ਨੂੰ ਵਿਵਾਦਤ ਫਿਲਮ ਨਾਨਕ ਸ਼ਾਹ ਫਕੀਰ ਵਿਖਾਉਣ ਦਾ ਪਤਾ ਲੱਗਣ ‘ਤੇ ਸੈਕੜੇ ਸਿੱਖਾਂ ਨੇ ਇਕੱਠੇ ਹੋ ਕੇ ਸਿਨੇਮਾ ਹਾਲ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ।ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਜੀ ਨੂੰ ਫਿਲਮੀ ਪਰਦੇ ‘ਤੇ ਦ੍ਰਿਸ਼ਮਾਨ ਕਰਦੀ ਇਸ ਫਿਲਮ ਨੂੰ 17 ਅਪ੍ਰੈਲ ਨੂੰ ਸਿੱਖ ਕੌਮ ਦੇ ਜਬਰਦਸਤ ਵਿਰੋਧ ਦੇ ਬਾਵਜੂਦ ਰਿਲੀਜ਼ ਕਰ ਦਿੱਤਾ ਗਿਆ ਸੀ।ਬਾਅਦ ਵਿਚ ਇਸ ਫਿਲਮ ਦੇ ਨਿਰਮਾਤਾ ਨੇ ਫਿਲਮ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਸੀ।

ਸਰੀ ਸਿਨੇਮਾ ਦੇ ਬਾਹਰ ਰੋਸ ਮੁਜ਼ਾਹਰਾ ਕਰਦੇ ਸਿੱਖ
ਸਰੀ ਸਿਨੇਮਾ ਦੇ ਬਾਹਰ ਰੋਸ ਮੁਜ਼ਾਹਰਾ ਕਰਦੇ ਸਿੱਖ

ਪਰ ਜਦ 29 ਅਪ੍ਰੈਲ ਨੂੰ ਸਿੱਖ ਸੰਗਤ ਨੂੰ ਪਤਾ ਲੱਗਾ ਕਿ ਸਰੀ ਦੇ ਸਟਰਾਬਰੀ ਹਿੱਲ ਸਿਨੇਮਾ ਹਾਲ ਵਿੱਚ ਫਿਲਮ ਨਾਨਕ ਸ਼ਾਹ ਵਿਖਾਈ ਜਾ ਰਹੀ ਹੈ ਤਾਂ 300 ਸੌ ਤੋਂ ਉਪਰ ਸਿੱਖਾਂ ਨੇ ਸਿਨੇਮਾ ਹਾਲ ਦੇ ਬਾਹਰ ਇਕੱਠਿਆਂ ਹੋਕੇ ਆਪਣਾ ਰੋਸ ਪ੍ਰਗਟ ਕੀਤਾ।ਵਿਖਾਵਾ ਕਰ ਰਹੇ ਸਿੱਖਾਂ ਨੇ ਸਬੰਧਿਤ ਧਿਰ ਨੂੰ ਦੱਸਿਆ ਕਿ ਇਹ ਫਿਲਮ ਸਿੱਖ ਸਿਧਾਤਾਂ ਦਾ ਸਪੱਸ਼ਟ ਉਲੰਘਣ ਕਰਦੀ ਹੈ, ਜਿਸ ਅਨੁਸਾਰ ਸਿੱਖ ਗੁਰੂਆਂ ਨੂੰ ਫਿਲਮਾਂ ਆਦਿ ਰਾਹੀਂ ਦ੍ਰਿਸ਼ਮਾਨ ਕਰਨ ਦੀ ਸਖਤ ਮਨਾਹੀ ਹੈ।

ਵਿਖਾਵਾਕਾਰੀ ਸਿੱਖਾਂ ਨੇ ਹਰਿੰਦਰ ਸਿੱਕਾ ਦੇ ਦੋਹਰੇ ਕਿਰਦਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ। ਇੱਕ ਵਿਖਾਵਾਕਾਰੀ ਨੇ ਕਿਹਾ ਕਿ ਪਹਿਲਾਂ ਤਾਂ ਸਿੱਖ ਕੌਮ ਦੇ ਸਖਤ ਇਤਰਾਜ਼ ਦੇ ਬਾਵਜੂਦ ਸਿੱਖ ਭਾਵਨਾਵਾਂ ਨੂੰ ਦਰਕਿਨਾਰ ਕਰਦਿਆਂ ਹਰਿੰਦਰ ਸਿੱਕਾ ਨੇ ਫਿਲਮ ਨੂੰ ਰਿਲੀਜ਼ ਕੀਤਾ। ਫਿਰ ਜਦੋਂ ਫਿਲਮ ਸਿਨੇਮਿਆਂ ਵਿੱਚ ਬੁਰੀ ਤਰਾਂ ਪਿੱਟ ਗਈ ਤਾਂ ਸਿੱਕਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉਚੱਤਾ ਨੂੰ ਬਰਕਰਾਰ ਰੱਖਣ ਦਾ ਦਾਅਵਾ ਕਰਦਿਆਂ ਫਿਲਮ ਵਾਪਿਸ ਲੈ ਲਈ। ਪਰ ਸਰੀ ਦੇ ਸਿਨੇਮਾ ਘਰ ਵਿੱਚ ਫਿਲਮ ਦਾ ਲੱਗਣਾ ਇਹ ਦੱਸਦਾ ਹੈ ਕਿ ਸਿੱਕਾ ਅਜੇ ਵੀ ਫਿਲਮ ਦਾ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਸਨੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜੱਥੇਦਾਰ ਤੋਂ ਮੰਗ ਕੀਤੀ ਕਿ ਸਿੱਕਾ ਨੂੰ ਤਲਬ ਕਰਕੇ ਫਿਲਮ ਦੀਆਂ ਸਾਰੀਆਂਕਾਪੀਆਂ ਜਬਤ ਕਰਕੇ ਉਨ੍ਹਾਂ ਨੂੰ ਖਤਮ ਕੀਤਾ ਜਾਵੇ।

ਜਦੋਂ ਗਿਆਨੀ ਗੁਰਬਚਨ ਸਿੰਘ ਨੂੰ ਸਰੀ ਵਿੱਚ ਫਿਲਮ ਦੇ ਵਿਖਾਏ ਜਾਣ ਬਾਰੇ ਪੁਛਿਆ ਤਾਂ ਉਨ੍ਹਾਂ ਨੇ ਇਸ ਪ੍ਰਤੀ ਅਨਜਾਨਤਾ ਦਾ ਪ੍ਰਗਟਾਵਾ ਕੀਤਾ। ਪਰ ਉਨ੍ਹਾਂ ਕਿਹਾ ਕਿ ਉਹ ਇਸਦਾ ਪਤਾ ਲਾਉਣਗੇ, ਜੇਕਰ ਇਹ (ਫਿਲਮ ਵਿਖਾਉਣ ਦੀ) ਗੱਲ ਸਹੀ ਹੋਈ ਤਾਂ ਇਸਤੇ ਬਣਦੀ ਕਾਰਵਾਈ ਕੀਤੀ ਜਾਵੇਗੀ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕੈਨੇਡਾ ਦੇ ਸਰੀ ਵਿੱਚ ਸ. ਨਰਿੰਦਰ ਸਿੰਘ ਰੰਧਾਵਾ ਦੇ ਘਰ ਬਾਹਰ ਟੀਮ ਸ਼ਹੀਦ ਨਿੱਝਰ ਦੀ ਬੱਸ ਦੀ ਭੰਨ-ਤੋੜ ਅਤੇ ਨਿੱਜੀ ਕਾਰ ਨੂੰ ਅੱਗ ਲਗਾਉਣ ਦੀ ਘਟਨਾ ਸਾਹਮਣੇ ਆਈ ਹੈ। ਅਮਰੀਕੀ
ਕੈਨੇਡਾ ਦੇ ਸਿੱਖਾਂ ਖ਼ਿਲਾਫ਼ ਕੂੜ-ਪ੍ਰਚਾਰ ਬਾਰੇ ਡਬਲਯੂ. ਐਸ. ਓ. ਦੀ 2026 ਰਿਪੋਰਟ ਵਿੱਚ ਇੰਡੀਆ ਨਾਲ ਜੁੜੇ ਝੂਠੇ ਬਿਰਤਾਂਤਾਂ, ਸ਼ੱਕੀ ਬੌਟ ਨੈੱਟਵਰਕਾਂ ਅਤੇ ਕੈਨੇਡੀਅਨ ਸਿੱਖਾਂ ’ਤੇ ਪੈ ਰਹੇ ਅਸਰਾਂ ਬਾਰੇ ਵਿਸਥਾਰ
ਡਬਲਯੂ. ਐਸ. ਓ. ਕੂੜ-ਪ੍ਰਚਾਰ ਰਿਪੋਰਟ ਵਿੱਚ ਕੈਨੇਡਾ ਦੇ ਸਿੱਖਾਂ ਨੂੰ ਨਿਸ਼ਾਨਾ ਬਣਾਉਂਦੇ ਇੰਡੀਆ ਨਾਲ ਜੁੜੇ ਕੂੜ-ਪ੍ਰਚਾਰ, ਸ਼ੱਕੀ ਬੌਟ ਨੈੱਟਵਰਕਾਂ, ਝੂਠੇ ਬਿਰਤਾਂਤਾਂ ਅਤੇ ਉਹਨਾਂ ਦੇ ਅਸਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਨੇ ਸੰਯੁਕਤ ਰਾਸ਼ਟਰ ਦੀ ੮੧ਵੀਂ ਮਹਾਸਭਾ ਦੌਰਾਨ ਸਿੱਖ ਸਵੈ-ਨਿਰਣਾ ਅਤੇ ਸਿਆਸੀ ਹੱਕਾਂ ਦਾ ਮੁੱਦਾ ਉਠਾਇਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: