Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਨੇਡਾ ਵਿੱਚ ਮੋਦੀ ਵਿਰੁੱਧ ਸਿੱਖਾਂ ਨੇ ਕੀਤਾ ਰੋਸ ਪ੍ਰਦਰਸ਼ਨ

ਕੈਨੇਡਾ ਵਿੱਚ ਮੋਦੀ ਵਿਰੁੱਧ ਸਿੱਖਾਂ ਨੇ ਕੀਤਾ ਰੋਸ ਪ੍ਰਦਰਸ਼ਨ

 ਵੈਨਕੂਵਰ (17 ਅਪ੍ਰੈਲ, 2015): ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਿੰਨ-ਰੋਜ਼ਾ ਕੈਨੇਡਾ ਦੌਰਾ ਅੱਜ ਸਮਾਪਤ ਹੋ ਗਿਆ, ਇਸ ਦੌਰੇ ਦੌਰਾਨ ਜਿੱਥੇ ਹੋਰ ਭਾਰਤੀਆਂ ਨੇ ਮੋਦੀ ਦਾ ਸਵਾਗਤ ਕੀਤਾ, ਉੱਥੇ  ਮੋਦੀ ਨੂੰ ਕਈ ਥਾਈਂ ਸਿੱਖਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਕੈਨੇਡਾ ਵਿੱਚ ਮੋਦੀ ਖਿਲਾਫ ਸਿੱਖ ਪ੍ਰਦਰਸ਼ਨ ਕਰਦੇ ਹੋਏ
ਕੈਨੇਡਾ ਵਿੱਚ ਮੋਦੀ ਖਿਲਾਫ ਸਿੱਖ ਪ੍ਰਦਰਸ਼ਨ ਕਰਦੇ ਹੋਏ

ਗੁਰਦਵਾਰੇ ਦੇ ਬਾਹਰ ਖੜੇ ਸਿੱਖ ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਮੋਦੀ ਵਿਰੁਧ ਨਾਹਰੇਬਾਜ਼ੀ ਕਰ ਰਹੇ ਸਨ। ਸਿੱਖ ਪ੍ਰਦਰਸ਼ਨਕਾਰੀ ਰਮਨਦੀਪ ਸਿੰਘ ਨੇ ਗੁਜਰਾਤ ਦੰਗਿਆਂ ਦਾ ਹਵਾਲਾ ਦਿੰਦਿਆਂ ਕਿਹਾ, ”ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਨੇਡਾ ਫੇਰੀ ਦਾ ਵਿਰੋਧ ਕਰ ਰਿਹਾ ਹਾਂ। ਮੋਦੀ ਦਾ ਛੋਟਾ ਨਾਮ ਗੁਜਰਾਤ ਦਾ ਕਸਾਈ ਹੈ।” ਸਿੱਖ ਪ੍ਰਦਰਸ਼ਨਕਾਰੀਆਂ ਨੇ ਅਪਣੇ ਹੱਥਾਂ ‘ਚ ਮੋਦੀ ਵਿਰੋਧੀ ਤਖ਼ਤੀਆਂ ਫੜੀਆਂ ਹੋਈਆਂ ਸਨ ਜਿਨ੍ਹਾਂ ‘ਤੇ ਲਿਖਿਆ ਸੀ, ”ਹਾਰਪਰ ਸ਼ਰਮ ਕਰੋ, ਮੋਦੀ ਕਤਲੇਆਮ ਦਾ ਦੋਸ਼ੀ ਹੈ।”

ਸਿੱਖਾਂ ਅੰਦਰ ਭਾਵੇਂ ਮੋਦੀ ਦੀ ਫੇਰੀ ਕਾਰਨ ਰੋਸ ਸੀ ਪਰ ਮੋਦੀ ਦੇ ਪ੍ਰਸ਼ੰਸਕ ਉਨ੍ਹਾਂ ਦੀ ਇਕ ਝਲਕ ਪਾਉਣ ਲਈ ਉਤਾਵਲੇ ਸਨ। ਸਰੀ ਵਾਸੀ ਰਾਜੀਵ ਨੇ ਦਸਿਆ ਕਿ ਉਹ ਮੋਦੀ ਨੂੰ ਵੇਖਣ ਖ਼ਾਤਰ ਸਵੇਰ ਤੋਂ ਮੰਦਰ ਦੇ ਬਾਹਰ ਖੜੇ ਹਨ।

ਮੋਦੀ ਦੇ ਕੈਨੇਡਾ ਪਹੰਚਣ ਤੋਂ ਪਹਿਲਾਂ ” ਸਿੱਖ ਹਿਤਾਂ ਲਈ ਕੰ ਕਰਦੀ ਸੰਸਥਾ “ਸਿੱਖਸ ਫਾਰ ਜਸਟਿਸ” ਕੈਨੇਡਾ ਦੇ ਅਟਾਰਨੀ ਜਨਰਲ ਨੂੰ ਸ਼ਿਕਾਇਤ ਦਰਜ ਕਰਵਾ ਕੇ 2002 ਵਿਚ ਗੁਜਰਾਤ ‘ਚ ਹੋਏ ਮੁਸਲਿਮ ਵਿਰੋਧੀ ਕਤਲੇਆਮ ਦੇ ਮਾਮਲੇ ਤਹਿਤ ਕੈਨੇਡਾ ‘ਚ ਮੋਦੀ ਦੇ ਖਿਲਾਫ ਅਪਰਾਧਿਕ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਸੀ ।

ਕੈਨੇਡਾ ਦੀ ਇਕ ਅਦਾਲਤ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ 2002 ਦੇ ਗੁਜਰਾਤ ਦੰਗਿਆਂ ਦੌਰਾਨ ਮਾਨਵੀ ਹੱਕਾਂ ਦੀ ਉਲੰਘਣਾਂ ਨਾਲ ਸਬੰਧਤ ਕੇਸ ਵਿਚ ਸੰਮਨ ਜਾਰੀ ਕੀਤੇ ਸਨ ਪਰ ਕੈਨੇਡਾ ਦੇ ਅਟਾਰਨੀ ਜਨਰਲ ਨੇ ਹੁਕਮ ਨੂੰ ਰੋਕ ਦਿੱਤਾ ਹੈ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕੈਨੇਡਾ ਦੇ ਸਰੀ ਵਿੱਚ ਸ. ਨਰਿੰਦਰ ਸਿੰਘ ਰੰਧਾਵਾ ਦੇ ਘਰ ਬਾਹਰ ਟੀਮ ਸ਼ਹੀਦ ਨਿੱਝਰ ਦੀ ਬੱਸ ਦੀ ਭੰਨ-ਤੋੜ ਅਤੇ ਨਿੱਜੀ ਕਾਰ ਨੂੰ ਅੱਗ ਲਗਾਉਣ ਦੀ ਘਟਨਾ ਸਾਹਮਣੇ ਆਈ ਹੈ। ਅਮਰੀਕੀ
ਕੈਨੇਡਾ ਦੇ ਸਿੱਖਾਂ ਖ਼ਿਲਾਫ਼ ਕੂੜ-ਪ੍ਰਚਾਰ ਬਾਰੇ ਡਬਲਯੂ. ਐਸ. ਓ. ਦੀ 2026 ਰਿਪੋਰਟ ਵਿੱਚ ਇੰਡੀਆ ਨਾਲ ਜੁੜੇ ਝੂਠੇ ਬਿਰਤਾਂਤਾਂ, ਸ਼ੱਕੀ ਬੌਟ ਨੈੱਟਵਰਕਾਂ ਅਤੇ ਕੈਨੇਡੀਅਨ ਸਿੱਖਾਂ ’ਤੇ ਪੈ ਰਹੇ ਅਸਰਾਂ ਬਾਰੇ ਵਿਸਥਾਰ
ਡਬਲਯੂ. ਐਸ. ਓ. ਕੂੜ-ਪ੍ਰਚਾਰ ਰਿਪੋਰਟ ਵਿੱਚ ਕੈਨੇਡਾ ਦੇ ਸਿੱਖਾਂ ਨੂੰ ਨਿਸ਼ਾਨਾ ਬਣਾਉਂਦੇ ਇੰਡੀਆ ਨਾਲ ਜੁੜੇ ਕੂੜ-ਪ੍ਰਚਾਰ, ਸ਼ੱਕੀ ਬੌਟ ਨੈੱਟਵਰਕਾਂ, ਝੂਠੇ ਬਿਰਤਾਂਤਾਂ ਅਤੇ ਉਹਨਾਂ ਦੇ ਅਸਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਨੇ ਸੰਯੁਕਤ ਰਾਸ਼ਟਰ ਦੀ ੮੧ਵੀਂ ਮਹਾਸਭਾ ਦੌਰਾਨ ਸਿੱਖ ਸਵੈ-ਨਿਰਣਾ ਅਤੇ ਸਿਆਸੀ ਹੱਕਾਂ ਦਾ ਮੁੱਦਾ ਉਠਾਇਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: