Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿਮਰਜੀਤ ਬੈਂਸ ਅਤੇ ਸਾਥੀਆਂ ਨੂੰ ਮਿਲੀ ਜ਼ਮਾਨਤ

ਸਿਮਰਜੀਤ ਬੈਂਸ ਅਤੇ ਸਾਥੀਆਂ ਨੂੰ ਮਿਲੀ ਜ਼ਮਾਨਤ

ਲੁਧਿਆਣਾ: ਫਾਸਟਵੇ ਕੇਬਲ ਨੈਟਵਰਕ ਦੇ ਖਿਲਾਫ ਰੋਸ ਪ੍ਰਦਰਸ਼ਨ ਦੌਰਾਨ ਟੀਮ ਇਨਸਾਫ ਦੇ ਮੁਖੀ ਅਤੇ ਆਜ਼ਾਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਗ੍ਰਿਫਤਾਰ ਕੀਤੇ ਗਏ ਟੀਮ ਮੈਂਬਰਾਂ ਨੂੰ ਅੱਜ ਲੁਧਿਆਣਾ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ।

ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ (ਫਾਈਲ ਫੋਟੋ)
ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ (ਫਾਈਲ ਫੋਟੋ)

ਵਕੀਲ ਜਗਮੋਹਨ ਸਿੰਘ ਵੜੈਚ ਅਤੇ ਮਨਵੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਨੇ ਬੈਂਸ ਅਤੇ ਟੀਮ ਇਨਸਾਫ ’ਤੇ ਜਿੰਨੀਆਂ ਵੀ ਧਾਰਾਵਾਂ ਲਗਾਈਆ ਸਨ, ਉਨ੍ਹਾਂ ਸਾਰੀਆਂ ਸਬੰਧੀ ਪੁਲਿਸ ਇਕ ਵੀ ਸਬੂਤ ਅਦਾਲਤ ਵਿਚ ਪੇਸ਼ ਨਹੀਂ ਕਰ ਸਕੀ, ਜਿਸ ਤੋਂ ਬਾਅਦ ਅਦਾਲਤ ਨੇ ਜ਼ਮਾਨਤ ਦੇ ਦਿੱਤੀ।

ਜ਼ਿਕਰਯੋਗ ਹੈ ਕਿ ਬੀਤੇ ਸੋਮਵਾਰ ਨੂੰ ਟੀਮ ਇਨਸਾਫ ਦੇ ਮੁੱਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਪੰਜਾਬੀ ਚੈਨਲ ’ਤੇ ਚੱਲੀ ਇੰਟਰਵਿਊ ਤੋਂ ਬਾਅਦ ‘ਜ਼ੀ ਪੰਜਾਬ ਹਰਿਆਣਾ ਹਿਮਾਚਲ’ ਦਾ ਪ੍ਰਸਾਰਣ ਕੇਬਲ ’ਤੇ ਬੰਦ ਕੀਤੇ ਜਾਣ ਦੇ ਵਿਰੋਧ ਵਿਚ ਟੀਮ ਇਨਸਾਫ ਨੇ ਲੁਧਿਆਣਾ ਸਥਿਤ ਫਾਸਟਵੇ ਕੇਬਲ ਦਾ ਦਫਤਰ ਘੇਰਿਆ ਸੀ।

ਇਸ ਘਟਨਾ ਦੌਰਾਨ ਪੁਲਿਸ ਨੇ ਗ੍ਰਿਫਤਾਰ ਕੀਤੇ ਸਾਰੇ ਮੈਂਬਰਾਂ ਨੂੰ ਪਹਿਲਾਂ ਸੈਂਟਰਲ ਜੇਲ੍ਹ ਲੁਧਿਆਣਾ ਭੇਜਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵੱਖ-ਵੱਖ ਜੇਲ੍ਹਾਂ ਵਿਚ ਭੇਜ ਦਿੱਤਾ ਗਿਆ। ਬੈਂਸ ਅਤੇ ਸਾਥੀਆਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਸਾਹਮਣੇ ਪੇਸ਼ ਕੀਤਾ ਗਿਆ।

ਇਸੇ ਦੌਰਾਨ ਮਾਨਸਾ ਜੇਲ੍ਹ ਵਿਚ ਬੰਦ ਸਿਮਰਜੀਤ ਬੈਂਸ ਅਤੇ ਉਸਦੇ ਪੁੱਤਰ ਅਜੈਪ੍ਰੀਤ ਸਿੰਘ ਨੂੰ ਸ਼ਾਮ ਕਰੀਬ 7:30 ਵਜੇ ਰਿਹਾਅ ਕਰ ਦਿੱਤਾ ਗਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਸਰਕਾਰ ਅਤੇ ਅਕਾਲੀ ਦਲ ਦੇ ਤਿੱਖੇ ਮੁਖਾਲਿਫ਼ ਆਗੂ ਸੁਖਪਾਲ ਸਿੰਘ ਖਹਿਰਾ ਦੇ ਖਿਲਾਫ਼ ਫਾਜ਼ਿਲਕਾ ਦੀ ਅਦਾਲਤ ਵਿੱਚੋਂ ਜਾਰੀ ਹੋਏ ਸੰਮਣਾਂ ਦਾ ਮਾਮਲਾ ਕਈ ਪੜਾਵਾਂ ਵਿੱਚੋਂ ਲੰਘਦਾ ਹੋਇਆ ਵਿਧਾਨ ਸਭਾ
ਫਾਸਟਵੇ ਖਿਲਾਫ ਕਾਰਵਾਈ ਕਰਨ ਦੇ ਮਾਮਲੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੇ ਸੁਰ ਵੱਖੋ-ਵੱਖਰੇ ਹਨ। ਸਿੱਧੂ ਵਾਰ-ਵਾਰ ਇਹ ਕਹਿ ਕੇ ਕੈਪਟਨ ਲਈ ਔਖ ਪੈਦਾ
ਲੋਕ ਇਨਸਾਫ ਪਾਰਟੀ ਵੱਲੋਂ ਵੀਰਵਾਰ (3 ਅਗਸਤ) ਸਥਾਨਕ ਰਿਸ਼ੀ ਨਗਰ ਵਿੱਚ ਸੇਵਾ ਕਰ ਵਿਭਾਗ ਦੇ ਅਧਿਕਾਰੀਆਂ ਨੂੰ ਮੁੱਖ ਕਮਿਸ਼ਨਰ, ਕੇਂਦਰੀ ਵਸਤਾਂ ਅਤੇ ਸੇਵਾ ਕਰ ਚੰਡੀਗੜ੍ਹ ਜ਼ੋਨ ਦੇ ਨਾਂ ਇੱਕ ਮੰਗ
ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ‘ਫਾਸਟਵੇਅ ਟਰਾਂਸਮਿਸਨਜ਼ ਪ੍ਰਾਈਵੇਟ ਲਿਮੀਟਿਡ’ ਤੋਂ 20 ਹਜ਼ਾਰ ਕਰੋੜ ਰੁਪਏ ਦੀ ਟੈਕਸ ਚੋਰੀ ਦੀ ਉਗਰਾਹੀ ਬਾਰੇ ਫੈਸਲੇ ਵਾਸਤੇ ਮੁੱਖ ਮੰਤਰੀ ਦਫ਼ਤਰ ਨੂੰ ਕਿਹਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: