Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਗੁਰਦੀਪ ਸਿੰਘ ਖੇੜਾ ਦੇ ਸ਼ਿਕਵੇ ਜਾਇਜ਼; ਹੋਈ ਅਣਗਹਿਲੀ ਦੀ ਅਸੀਂ ਮਾਫੀ ਮੰਗਦੇ ਹਾਂ: ਮਾਨ ਦਲ

ਭਾਈ ਗੁਰਦੀਪ ਸਿੰਘ ਖੇੜਾ ਦੇ ਸ਼ਿਕਵੇ ਜਾਇਜ਼; ਹੋਈ ਅਣਗਹਿਲੀ ਦੀ ਅਸੀਂ ਮਾਫੀ ਮੰਗਦੇ ਹਾਂ: ਮਾਨ ਦਲ

 

ਅੰਮ੍ਰਿਤਸਰ: ਭਾਈ ਗੁਰਦੀਪ ਸਿੰਘ ਖੈੜਾ, ਜਿਹੜੇ ਕਿ ਕਰਨਾਟਕ ਦੀ ਜੇਲ੍ਹ ਵਿਚ ਬੰਦ ਸਨ, ਕੁਝ ਸਮਾਂ ਪਹਿਲਾਂ ਹੀ ਉਹ ਅੰਮ੍ਰਿਤਸਰ ਦੀ ਸੈਂਟਰਲ ਜੇਲ੍ਹ ਵਿਚ ਤਬਦੀਲ ਹੋਏ ਸੀ ਅਤੇ ਹੁਣ 27 ਸਾਲਾਂ ਬਾਅਦ ਰਿਹਾਅ ਹੋਏ ਹਨ। ਰਿਹਾਈ ਉਪਰੰਤ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਆਗੂ ਉਹਨਾਂ ਨਾਲ ਮੁਲਾਕਾਤ ਕਰਨ ਉਹਨਾਂ ਦੇ ਪਿੰਡ ਜਲੂਪੁਰ ਖੈੜਾ ਪਹੁੰਚੇ। ਮੁਲਾਕਾਤ ਦੌਰਾਨ ਉਹਨਾਂ ਨੇ ਇਸ ਗੱਲ ਦਾ ਸ਼ਿਕਵਾ ਕੀਤਾ ਕਿ ਲੰਮੀ ਜੇਲ੍ਹ ਯਾਤਰਾ ਦੌਰਾਨ ਉਹਨਾਂ ਨੂੰ ਅਕਾਲੀ ਦਲ ਅੰਮ੍ਰਿਤਸਰ ਦਾ ਕੋਈ ਵੀ ਆਗੂ ਮਿਲਣ ਨਹੀਂ ਗਿਆ।

gurdeep singh kheraਇਸਦੇ ਜਵਾਬ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਨੇ ਉਹਨਾਂ ਨਾਲ ਮੁਲਾਕਾਤ ਕਰਨ ਉਪਰੰਤ ਕਿਹਾ ਕਿ ਭਾਈ ਗੁਰਦੀਪ ਸਿੰਘ ਖੈੜਾ ਦਾ ਗੁੱਸਾ ਜਾਇਜ਼ ਹੈ। ਪਾਰਟੀ ਪੰਜਾਬ ਵਿਚ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਦੇ ਹਰ ਪ੍ਰੋਗਰਾਮ ਵਿਚ ਵਧ-ਚੜ੍ਹ ਕੇ ਹਿੱਸਾ ਲੈਂਦੀ ਹੈ। ਪਰ ਬਾਹਰਲੇ ਸੂਬਿਆਂ ਵਿਚ ਹੋਣ ਕਰਕੇ ਸਾਡੀ ਪਾਰਟੀ ਉਹਨਾਂ ਅਤੇ ਹੋਰ ਸਿੰਘਾਂ ਦੀ ਮਦਦ ਨਹੀਂ ਕਰ ਸਕੀ, ਜਿਸਦਾ ਕਿ ਪਾਰਟੀ ਨੂੰ ਅਫਸੋਸ ਹੈ ਅਤੇ ਪਾਰਟੀ ਆਪਣੀ ਗਲਤੀ ਮੰਨਦੀ ਹੈ। ਪਾਰਟੀ ਇਸ ਨੂੰ ਵੱਡੀ ਗੁਸਤਾਖੀ ਮੰਨਦੀ ਹੈ ਭਵਿੱਖ ਵਿਚ ਪਾਰਟੀ ਅਜਿਹੇ ਮੁੱਦਿਆਂ ‘ਤੇ ਗੰਭੀਰ ਰਹੇਗੀ। ਸ. ਮਾਨ ਨੇ ਮੰਗ ਕੀਤੀ ਕਿ ਜਿੰਨੇ ਵੀ ਸਿੰਘ ਜੇਲ੍ਹਾਂ ਵਿਚ ਹਨ ਉਹਨਾਂ ਨੂੰ ਪੈਰੋਲ ਦੀ ਬਜਾਏ ਉਹਨਾਂ ਦੀ ਪੱਕੀ ਰਿਹਾਈ ਹੋਣੀ ਚਾਹੀਦੀ ਹੈ। ਜੇਕਰ ਮੋਦੀ ਸਰਕਾਰ ਅਤੇ ਬਾਦਲ ਸਰਕਾਰ ਇਹ ਨਹੀਂ ਕਰ ਸਕਦੀ ਤਾਂ ਇਸਦਾ ਮਤਲਬ ਇਹ ਸਮਝਿਆ ਜਾਵੇਗਾ ਕਿ ਇਹਨਾਂ ਨੂੰ ਬੰਦੀ ਸਿੱਖਾਂ ਨਾਲ ਕੋਈ ਹਮਦਰਦੀ ਨਹੀਂ ਸਗੋਂ ਇਹ ਮਗਰਮੱਛ ਦੇ ਹੰਝੂ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਸਮਾਣਾ ਟਾਵਰ ਮੋਰਚੇ ਦੀ ਸਫਲਤਾ ਅਤੇ ਪੰਥਕ ਚੜ੍ਹਦੀ ਕਲਾ ਲਈ ਅੱਜ ਪਟਿਆਲਾ ਤੋਂ 'ਗੁਰਾਂ ਦੀ ਵਹੀਰ' ਰੂਪ ਵਿੱਚ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ
ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਪੰਜਾਬ ਵਿਚ ਮਾਝਾ, ਦੋਆਬਾ ਅਤੇ ਮਾਲਵਾ ਖੇਤਰ ਵਿੱਚ ਵਿਸ਼ਾਲ ਪ੍ਰੋਟੈਸਟ ਮਾਰਚ ਕੱਢਣ ਦਾ ਫ਼ੈਸਲਾ
ਭਾਰਤ ਅੰਦਰ ਸੰਵਿਧਾਨ ਦੀ ਵਰਤੋਂ ਤੇ ਦੁਰਵਰਤੋਂ ਕਰਕੇ ਹੁਕਮਰਾਨਾਂ ਵੱਲੋਂ ਘੱਟ-ਗਿਣਤੀਆਂ ਅਤੇ ਸਿੱਖਾਂ ਨਾਲ ਕੀਤੇ ਜਾ ਰਹੇ ਅਨਿਆਂ ਅਤੇ ਅੱਤਿਆਚਾਰਾਂ ਵਿਰੁੱਧ ਦਲ ਖ਼ਾਲਸਾ ਅਤੇ ਅਕਾਲੀ ਦਲ ਅੰਮ੍ਰਿਤਸਰ ਨੇ ਸਾਂਝੇ ਤੌਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: