Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿਮਰਨਜੀਤ ਸਿੰਘ ਮਾਨ ਨੇ ਕਿਹਾ; ਗੱਠਜੋੜ ਕਰਨ ਨਾਲ ਕਈ ਸੀਟਾਂ ‘ਤੇ ਫਾਇਦਾ ਹੋਇਆ

ਸਿਮਰਨਜੀਤ ਸਿੰਘ ਮਾਨ ਨੇ ਕਿਹਾ; ਗੱਠਜੋੜ ਕਰਨ ਨਾਲ ਕਈ ਸੀਟਾਂ ‘ਤੇ ਫਾਇਦਾ ਹੋਇਆ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਲੋਂ ਘੱਟਗਿਣਤੀਆਂ ਤੇ ਦਲਿਤ ਦਲ ਨਾਲ ਕੀਤਾ ਚੋਣ ਗੱਠਜੋੜ ਰਾਜਸੀ ਤੌਰ ‘ਤੇ ਕਾਫੀ ਫਾਇਦੇਮੰਦ ਰਿਹਾ। ਹਲਕਾ ਮਹਿਲ ਕਲਾਂ ਤੋਂ ਪਾਰਟੀ ਨੇ ਆਜ਼ਾਦ ਉਮੀਦਵਾਰ ਵਜੋਂ ਸਿਆਸੀ ਪਿੜ ‘ਚ ਨਿੱਤਰੇ ਕੌਮੀ ਘੱਟਗਿਣਤੀਆਂ ਤੇ ਦਲਿਤ ਦਲ ਦੇ ਪ੍ਰਧਾਨ ਸਾਬਕਾ ਕੈਬਨਿਟ ਮੰਤਰੀ ਗੋਬਿੰਦ ਸਿੰਘ ਕਾਂਝਲਾ ਨੂੰ ਹਮਾਇਤ ਦਿੱਤੀ ਸੀ। ਇੰਜ ਹੀ ਕਾਂਝਲਾ ਦੇ ਸਮਰਥਕਾਂ ਨੇ ਉਨ੍ਹਾਂ ਨੂੰ ਹਲਕਾ ਧੂਰੀ, ਬਰਨਾਲਾ, ਭਦੌੜ, ਸੰਗਰੂਰ ਸਮੇਤ ਹੋਰ ਸੀਟਾਂ ‘ਤੇ ਹਮਾਇਤ ਦਿੱਤੀ। ਇਸ ਦੇ ਯਕੀਨਨ ਹਾਂ ਪੱਖੀ ਰੁਝਾਨ ਵੇਖਣ ਨੂੰ ਮਿਲੇ। ਮਾਨ ਸ਼ੇਰਪੁਰ ਵਿਖੇ ਇਕ ਨਿੱਜੀ ਸਮਾਗਮ ਵਿਚ ਸ਼ਾਮਲ ਹੋਣ ਮਗਰੋਂ ਪ੍ਰੈਸ ਨਾਲ ਗੱਲਬਾਤ ਕਰ ਰਹੇ ਸਨ।

ਸਿਮਰਨਜੀਤ ਸਿੰਘ ਮਾਨ ਮੀਡੀਆ ਨਾਲ ਗੱਲ ਕਰਦੇ ਹੋਏ (ਫਾਈਲ ਫੋਟੋ)
ਸਿਮਰਨਜੀਤ ਸਿੰਘ ਮਾਨ ਮੀਡੀਆ ਨਾਲ ਗੱਲ ਕਰਦੇ ਹੋਏ (ਫਾਈਲ ਫੋਟੋ)

ਇਸ ਮੌਕੇ ਉਨ੍ਹਾਂ ਦੇ ਨਿੱਜੀ ਸਹਾਇਕ ਗੁਰਜੰਟ ਸਿੰਘ ਕੱਟੂ, ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਜਥੇਦਾਰ ਸੁਰਜੀਤ ਸਿੰਘ ਕਾਲਾਬੂਲਾ ਤੇ ਸਰਕਲ ਪ੍ਰਧਾਨ ਅਮਰਜੀਤ ਸਿੰਘ ਬਾਦਸ਼ਾਹਪੁਰ ਆਦਿ ਹਾਜ਼ਰ ਸਨ। ਇਕ ਵੱਖਰੇ ਬਿਆਨ ਰਾਹੀਂ ਕੌਮੀ ਘੱਟਗਿਣਤੀਆਂ ਤੇ ਦਲਿਤ ਦਲ ਦੇ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਗੋਬਿੰਦ ਸਿੰਘ ਕਾਂਝਲਾ ਨੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਬੇਬਾਕੀ ਨਾਲ ਸੱਚ ‘ਤੇ ਪਹਿਰਾ ਦਿੰਦੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਕਸ਼ਮੀਰ ਅੰਦਰ ਭਾਰਤ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਲਗਾਤਾਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ, ਫਾਸਾਵਾਦੀ ਹਕੂਮਤ ਵੱਲੋਂ ਰਾਜ ਨੂੰ ਮਿਲੇ ਵਿਸ਼ੇਸ਼ ਰੁਤਬੇ ਅਤੇ ਅਧਿਕਾਰਾਂ ਨੂੰ ਤਾਨਾਸ਼ਾਹੀ ਰਵੱਈਏ ਨਾਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: