Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਫਿਲਮ “ਨਾਨਕ ਸ਼ਾਹ ਫਕੀਰ” ਦੇ ਮਸਲੇ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਗੰਭੀਰਤਾ ਨਾਲ ਲਵੇ: ਯੂਨਾਈਟਿਡ ਖਾਲਸਾ ਦਲ (ਯੂ. ਕੇ.)

ਫਿਲਮ “ਨਾਨਕ ਸ਼ਾਹ ਫਕੀਰ” ਦੇ ਮਸਲੇ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਗੰਭੀਰਤਾ ਨਾਲ ਲਵੇ: ਯੂਨਾਈਟਿਡ ਖਾਲਸਾ ਦਲ (ਯੂ. ਕੇ.)

Loveshinder-Singh-Dalewal-192x300
ਲਵਸ਼ਿੰਦਰ ਸਿੰਘ ਡੱਲੇਵਾਲ

ਲੰਡਨ (22 ਮਾਰਚ, 2015): ਯੂਨਾਈਟਿਡ ਖਾਲਸਾ ਦਲ (ਯੂ. ਕੇ.) ਦੇ ਜਨਰਲ ਸਕੱਤਰ ਲਵਸ਼ਿੰਦਰ ਸਿੰਘ ਡੱਲੇਵਾਲ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਜਲਦੀ ਨਵੀ ਆ ਰਹੀ ਫਿਲਮ “ਨਾਨਕ ਸ਼ਾਹ ਫਕੀਰ” ਦੇ ਮਸਲੇ ਦੀ ਗੰਭੀਰਤਾ ਅਤੇ ਨਾਜ਼ੁਕਤਾ ਨੂੰ ਸਮਝ ਕੇ ਕਾਰਵਾਈ ਕਰਦਿਆਂ ਸਾਰਥਕ ਹੱਲ ਲੱਭਣ ਤਾਂ ਕਿ ਗੁਰੂ ਸਹਿਬਾਨ ਦੇ ਸਤਿਕਾਰ ਨੂੰ ਕਿਸੇ ਤਰੀਕੇ ਕੋਈ ਸੱਟ ਨਾ ਵੱਜੇ।

ਐਮੀਨੇਸ਼ਨ ਫਿਲਮ ‘ਚਾਰ ਸਾਹਿਬਜਾਦੇ’ ਤੋਂ ਅਣਕਿਆਸੀ ਕਮਾਈ ਹੋਣ ਤੋਂ ਬਾਅਦ ਸਿੱਖ ਗੁਰੂ ਸਾਹਿਬਾਨ, ਗੁਰੂ ਪਰਿਵਾਰ ਅਤੇ ਸਿੱਖ ਸ਼ਹੀਦਾਂ ਬਾਰੇ ਫਿਲਮਾਂ ਬਣਾਉਣ ਦਾ ਰੁਝਾਨ ਇੱਕ ਦਮ ਵਧ ਗਿਆ ਹੈ । ਨਵੀਂ ਆ ਰਹੀ ਫਿਲਮ ‘ਨਾਨਕ ਸ਼ਾਹ ਫਕੀਰ’ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਫਕੀਰ ਆਖਣਾ ਤੇ ਉਹਨਾਂ ਦੀ ਅਦਾਕਾਰੀ ਕਰਨਾ ਬਹੁਤ ਹੀ ਗੰਭੀਰ ਮਸਲਾ ਹੈ ਤੇ ਜੇਕਰ ਇਸ ‘ਤੇ ਰੋਕ ਨਾ ਲੱਗੀ ਤਾਂ ਭਵਿੱਖ ਵਿੱਚ ਗੁਰੂ ਸਾਹਿਬ ਦੀ ਸ਼ਰ੍ਹੇਆਮ ਅਦਾਕਾਰੀ ਵਾਲੀਆਂ ਫਿਲਮਾਂ ਬਣਨੀਆਂ ਆਰੰਭ ਹੋ ਸਕਦੀਆਂ ਹਨ ਜਿਨ੍ਹਾਂ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ।

 ਉਨ੍ਹਾਂ ਕਿਹਾ ਕਿ ਸ਼ਹੀਦਾਂ ਪ੍ਰਤੀ ਫਿਲਮਾਂ ਤਾਂ ਹੀ ਸਿੱਖ ਕੌਮ ਦੇ ਜਜ਼ਬਾਤਾਂ ਦੀ ਤਰਜਮਾਨੀ ਕਰਨ ਦੇ ਯੋਗ ਬਣ ਸਕਦੀਆਂ ਜੇਕਰ ਉਹਨਾਂ ਵਿੱਚ ਸਿੱਖ ਸੰਘਰਸ਼ ਦਾ ਅਕਸ ਅਤੇ ਨਿਸ਼ਾਨੇ ਪ੍ਰਤੀ ਪਾਰਦਸ਼ਦਤਾ ਦਿਖਾਈ ਜਾਵੇ ਪਰ ਸ਼ਹੀਦਾਂ ਦਾ ਨਾਂਅ ਵਰਤ ਕੇ ਸਰਕਾਰ ਦਾ ਪੱਖ ਪੂਰਨ ਦਾ ਸੁਨੇਹਾ ਦੇਣ ਵਾਲੇ ਲੋਕ ਸਿੱਖ ਦੁਸ਼ਮਣਾਂ ਦੀ ਕਤਾਰ ਵਿੱਚ ਸ਼ਾਮਲ ਸਮਝੇ ਜਾਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: