Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਰਬਾਰ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਦੀ ਹਰਿ ਕੀ ਪਾਉੜੀ ਦਾ ਛੱਜਾ ਲਾਹਿਆ

ਦਰਬਾਰ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਦੀ ਹਰਿ ਕੀ ਪਾਉੜੀ ਦਾ ਛੱਜਾ ਲਾਹਿਆ

ਅੰਮਿ੍ਤਸਰ (21 ਜਨਵਰੀ, 2016): ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ‘ਤੇ ਛੱਤ ਦੇਣ ਵਾਲਾ ਲੱਕੜ ਦਾ ਕਰੀਬ ਇਕ ਸਦੀ ਪੁਰਾਣਾ ਛੱਜਾ ਅੱਜ ਉਤਾਰ ਲਿਆ ਗਿਆ । ਸਿਉਂਕ ਅਤੇ ਸਲ੍ਹਾਬ ਕਾਰਣ ਇਸਦੀ ਹਾਲਤ ਖਰਾਬ ਹੋ ਗਈ ਸੀ।

ਸੇਵਾ ਦਾ ਚੱਲ ਰਿਹਾ ਕੰਮ ਅਤੇ ਖੱਬੇ ਆਰਜ਼ੀ ਪ੍ਰਬੰਧ
ਸੇਵਾ ਦਾ ਚੱਲ ਰਿਹਾ ਕੰਮ ਅਤੇ ਖੱਬੇ ਆਰਜ਼ੀ ਪ੍ਰਬੰਧ

ਪੰਜਾਬੀ ਅਖਬਾਰ ਅਜ਼ੀਤ ਵਿੱਚ ਨਸ਼ਰ ਖ਼ਬਰ ਮੁਤਾਬਿਕ ਇਹ ਛੱਜਾ ਲੱਕੜ ਦੇ ਫੱਟਿਆਂ ‘ਤੇ ਲੈਂਟਰ ਨਾਲ ਬੱਝਾ ਸੀ ਪਰ ਇਸ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪੁਰਾਤਨ ਇਮਾਰਤ ਨਾਲ ਨਾ ਤਾਂ ਕੋਈ ਸਿੱਧਾ ਚੜ੍ਹਾਅ ਸੀ ਅਤੇ ਨਾ ਹੀ ਇਤਿਹਾਸਕ ਜੋੜ ਸੀ, ਫਿਰ ਵੀ ਇਸ ਦੀ ਪੁਰਾਤਨਤਾ ਨੂੰ ਵੇਖਦਿਆਂ ਸ਼ੋ੍ਰਮਣੀ ਕਮੇਟੀ ਵੱਲੋਂ ਨੋਇਡਾ ਤੇ ਚੰਡੀਗੜ੍ਹ ਤੋਂ ਮਾਹਿਰ ਬੁਲਾ ਕੇ ਬਚਾਉਣ ਦੀ ਕੋਸ਼ਿਸ਼ ਕੀਤੀ ਜੋ ਸਿਉਂਕ ਦੀ ਵੱਡੀ ਮਾਰ ਕਾਰਨ ਸਫ਼ਲ ਹੁੰਦੀ ਨਹੀਂ ਸੀ ਨਜ਼ਰ ਆਉਂਦੀ ਅਤੇ ਸਰੋਵਰ ਦੇ ਜਲ ‘ਚ ਸਿਉਂਕ ਦੇ ਡਿੱਗਣ ਦੀ ਸੰਭਾਵਨਾ ਵੱਧ ਰਹੀ ਸੀ ।

ਇਸ ਛੱਜੇ ਦੀ ਥਾਂ ਮੁੰਬਈ ਵਾਸੀ ਬੀਬੀ ਮਨਿੰਦਰ ਕੌਰ ਬੇਦੀ ਵੱਲੋਂ ਧਾਤਾਂ ਦੀ ਸੁਨਹਿਰੀ ਛੱਤ ਲਈ ਸੇਵਾ ਸ਼ੁਰੂ ਕਰਵਾ ਦਿੱਤੀ ਗਈ ਹੈ ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ: ਸੁਲੱਖਣ ਸਿੰਘ ਭੰਗਾਲੀ ਨੇ ਦੱਸਿਆ ਕਿ ਕਰੀਬ 6 ਮਹੀਨੇ ‘ਚ ਇਹ ਸੇਵਾ ਮੁਕੰਮਲ ਹੋਵੇਗੀ, ਜਿਸ ਤਹਿਤ ਸਟੀਲ ਦੇ ਸ਼ਕੰਜੇ ‘ਤੇ ਤਾਂਬੇ ਦੀ ਛੱਤ ਚੜ੍ਹਾਅ ਕੇ ਸੁਨਹਿਰੀ ਪੱਤਰਿਆਂ ਦੀ ਝਾਲ ਕੀਤੀ ਜਾਵੇਗੀ ।ਸੇਵਾ ਦੇ ਸਮੇਂ ਦੌਰਾਨ ਆਰਜੀ ਛਤਾਉਤ ਦਾ ਪ੍ਰਬੰਧ ਕੀਤਾ ਗਿਆ ਹੈ ।ਇਹ ਛੱਜਾ ਪਾਵਨ ਮੁੱਖ ਇਮਾਰਤ ਦਾ ਪੁਰਾਤਨ ਹਿੱਸਾ ਨਹੀਂ ਸੀ ।

ਇਸ ਦੌਰਾਨ ਪ੍ਰਧਾਨ ਸ਼ੋ੍ਰਮਣੀ ਕਮੇਟੀ ਜਥੇਦਾਰ ਅਵਤਾਰ ਸਿੰਘ ਨੇ ਅੱਜ ਸ਼ੁਰੂ ਕਰਵਾਈ ਜਾ ਰਹੀ ਸੇਵਾ ਦੀ ਆਰੰਭਕ ਅਰਦਾਸ ‘ਚ ਸ਼ਮੂਲੀਅਤ ਕਰਨ ਉਪਰੰਤ ਕਿਹਾ ਕਿ ਇਸ ਸੇਵਾ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨਾਲ ਕੋਈ ਛੇੜ-ਛਾੜ ਨਹੀਂ ਕੀਤੀ ਜਾਵੇਗੀ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਧਾਰਮਿਕ ਯਾਤਰਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਪੁੱਜਿਆ ਅਤੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦਾ ਸਵਾਗਤ ਕਰਦਿਆਂ ਸ਼ਰਧਾਲੂਆਂ ਨੂੰ
ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: