Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Nagar Kirtan At Darbar Sahib

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ – ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਲੰਘੀ 26 ਅਕਤੂਬਰ 2026 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਵੱਲੋਂ ਨਿਭਾਈ ਗਈ। ਇਸ ਮੌਕੇ ਹਾਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਨਗਰ ਕੀਰਤਨ ਦਾ ਪੁਰਾਤਨ ਦਰਵਾਜ਼ਿਆਂ ਨੂੰ ਜੋੜਦੇ ਮਾਰਗ ’ਤੇ ਸਭਾ-ਸੁਸਾਇਟੀਆਂ ਅਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਵੱਖ-ਵੱਖ ਥਾਵਾਂ ’ਤੇ ਜਿਥੇ ਸੰਗਤਾਂ ਨੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸ਼ਰਧਾ ਪ੍ਰਗਟਾਈ, ਉਥੇ ਹੀ ਸੰਗਤਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦਾ ਪ੍ਰਬੰਧ ਵੀ ਕੀਤਾ ਹੋਇਆ ਸੀ। ਸਾਰੇ ਰਸਤੇ ਨਗਰ ਕੀਰਤਨ ਨਾਲ ਚੱਲਦੀਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਕੇ ਚੌਥੇ ਪਾਤਸ਼ਾਹ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰ ਰਹੀਆਂ ਸਨ। ਨਗਰ ਕੀਰਤਨ ਮੌਕੇ ਘੰਟਾ ਘਰ ਪਲਾਜ਼ਾ ਵਿਖੇ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਦਿਆਂ ਸਲਾਮੀ ਦਿੱਤੀ ਗਈ, ਉਥੇ ਹੀ ਹੈਲੀਕਾਪਟਰ ਰਾਹੀਂ ਨਗਰ ਕੀਰਤਨ ’ਤੇ ਕੀਤੀ ਫੁੱਲਾਂ ਦੀ ਵਰਖਾ ਨੇ ਅਲੌਕਿਕ ਦ੍ਰਿਸ਼ ਸਿਰਜਿਆ।

ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ‘ਚ ਹਾਜ਼ਰ ਸੰਗਤਾਂ

ਨਗਰ ਕੀਰਤਨ ’ਚ ਸ਼ਾਮਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਸੰਗਤ ਨੂੰ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਉਪਦੇਸ਼ਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਾ ਅਤੇ ਗੁਰਮਤਿ ਰਹਿਣੀ ਦੇ ਧਾਰਨੀ ਹੋਣਾ ਹਰ ਸਿੱਖ ਦਾ ਮੁੱਢਲਾ ਫ਼ਰਜ਼ ਹੈ।

ਨਗਰ ਕੀਰਤਨ ਦੌਰਾਨ ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਤੇ ਸੰਗਤਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ।

ਪ੍ਰੋ. ਪੂਰਨ ਸਿੰਘ ਦੀ ਲਿਖਤ ‘ਗੁਰੂ ਰਾਮਦਾਸ ਜੀ’ ਦਾ ਬੋਲਦਾ ਰੂਪ ਸੁਣੋਂ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਅੱਜ ਤਿੰਨ ਅਹਿਮ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ।
ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇੇ ਨਤਮਸਤਕ ਹੋ ਕੇ
ਸ੍ਰੀ ਅਕਾਲ ਤਖਤ ਸਾਹਿਬ ਤੇ ਹਰ ਸਾਲ ਮਨਾਏ ਜਾਂਦੇ ਤੀਜੇ ਘੱਲੂਘਾਰੇ ਦੀ ਯਾਦ 'ਚ ਕਰਵਾਏ ਜਾਂਦੇ ਸਮਾਗਮ ਦੌਰਾਨ ਪੁਲਿਸ ਦਾ ਨੰਗੇ-ਚਿੱਟੇ ਰੂਪ ਚ ਦਖਲ ਹਰ ਸਾਲ ਵੱਧ ਰਿਹਾ ਹੈ ਜੋ
ਚਾਰ ਸੰਘਰਸ਼ਮਈ ਜਥੇਬੰਦੀਆਂ ਵੱਲੋਂ 29 ਅਪ੍ਰੈਲ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਜਾਵੇਗੀ ਉਪਰੰਤ ਸੰਘਰਸ਼ ਦੀ ਭਵਿੱਖ ਦੀ ਰਣਨੀਤੀ ਨੂੰ ਦਰਸਾਉਂਦਾ ਨੀਤੀਗਤ ਦਸਤਾਵੇਜ਼ ਸਕੱਤਰੇਤ ਦੇ ਬਾਹਰ ਜਾਰੀ ਕੀਤਾ ਜਾਵੇਗਾ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: