Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਰਾਜੀਵ ਕੇਸ ਦੇ ਦੋਸ਼ੀਆਂ ਨੂੰ ਫਾਂਸੀ ਦੇਣ ਦਾ ਵਿਰਧ ਕੀਤਾ

ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਰਾਜੀਵ ਕੇਸ ਦੇ ਦੋਸ਼ੀਆਂ ਨੂੰ ਫਾਂਸੀ ਦੇਣ ਦਾ ਵਿਰਧ ਕੀਤਾ

ਤਮਿਲ ਵਿਧਾਨ ਸਭਾ ਵਾਙ ਪੰਜਾਬ ਵਿਧਾਨ ਸਭਾ ਵੀ ਪ੍ਰੋ. ਭੁੱਲਰ ਦੇ ਹੱਕ ਵਿਚ ਮਤਾ ਪਾਸ ਕਰੇ

rajiv assessins convictsਪਟਿਆਲਾ (30 ਅਗਸਤ, 2011): ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਤਲ ਦੇ ਦੋਸ਼ਾਂ ਤਹਿਤ 20 ਸਾਲ ਬਾਅਦ ਤਿੰਨ ਤਮਿਲਾਂ ਨੂੰ ਦਿੱਤੀ ਜਾ ਰਹੀ ਫਾਂਸੀ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ 11 ਸਾਲ ਤੱਕ ਫਾਂਸੀ ਦੀ ਸਜ਼ਾ ਤਹਿਤ ਨਜ਼ਰਬੰਦ ਰੱਖਣਾ ਤੋਂ ਬਾਅਦ ਫਾਂਸੀ ਦੀ ਸਜ਼ਾ ਰੱਦ ਕੀਤੀ ਜਾਣੀ ਚਾਹੀਦੀ ਹੈ। ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਪਰਮਜੀਤ ਸਿੰਘ ਗਾਜ਼ੀ ਨੇ ਅੱਜ ਜਾਰੀ ਕੀਤੇ ਗਏ ਇਕ ਬਿਆਨ ਵਿਚ ਕਿਹਾ ਹੈ ਕਿ ਤਿੰਨਾਂ ਨੇ ਉਮਰ ਕੈਦ ਤੋਂ ਲੰਮੀ ਕੈਦ ਕੱਟ ਲਈ ਹੈ ਇਨ੍ਹਾਂ ਵਿਅਕਤੀਆਂ ਨੇ ਆਪਣੀ ਜ਼ਿੰਦਗੀ ਦੇ ਪਿਛਲੇ 11 ਸਾਲ ਫਾਂਸੀ ਕੋਠੀ ਵਿਚ ਗੁਜ਼ਾਰੇ ਹਨ, ਇਸ ਲਈ ਮਨੁੱਖਤਾ ਦੇ ਅਧਾਰ ਉੱਤੇ ਇਨ੍ਹਾਂ ਦੀ ਫਾਂਸੀ ਦੀ ਸਜ਼ਾ ਰੱਦ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਫਾਂਸੀ ਦੀ ਸਜ਼ਾ “ਨਿਰਦਈ ਅਤੇ ਅਣਮਨੁੱਖੀ ਸਜ਼ਾ” ਦੇ ਤੌਰ ਉੱਤੇ ਮਨੁੱਖੀ ਹੱਕਾਂ ਦੇ ਸੰਸਾਰ ਪੱਧਰੀ ਐਲਾਨਨਾਮੇ ਦੀ ਉਲੰਘਣਾ ਹੋਵੇਗੀ।

ਫੈਡਰੇਸ਼ਨ ਆਗੂ ਨੇ ਤਿੰਨਾਂ ਤਮਿਲਾਂ ਦੀ ਫਾਂਸੀ ਦਾ ਵਿਰੋਧ ਕਰਨ ਵਾਲੀਆਂ ਵਿਦਿਆਰਥੀ, ਪੱਤਰਕਾਰ, ਵਕੀਲ ਅਤੇ ਮਨੁੱਖੀ ਹੱਕਾਂ ਦੀਆਂ ਜਥੇਬੰਦੀਆਂ ਨੂੰ ਹਿਮਾਇਤ ਦੇਣ ਦਾ ਐਲਾਨ ਕੀਤਾ ਹੈ ਅਤੇ ਮੁਰੂਗਨ, ਪੈਰਾਵਲਨ ਅਤੇ ਸਨਾਥਨ ਦੇ ਪਰਿਵਾਰਾਂ ਤੇ ਤਮਿਲ ਭਾਈਚਾਰੇ ਨਾਲ ਹਮਦਰਦੀ ਪਰਗਟ ਕੀਤੀ ਹੈ।

ਫੈਡਰੇਸ਼ਨ ਪ੍ਰਧਾਨ ਨੇ ਤਮਿਲ ਨਾਡੂ ਦੀ ਵਿਧਾਨ ਸਭਾ ਵੱਲੋਂ ਅੱਜ ਮੁਰੂਗਨ, ਪੈਰਾਵਲਨ ਅਤੇ ਸਨਾਥਨ ਦੀ ਫਾਂਸੀ ਦੇ ਵਿਰੋਧ ਵਿਚ ਮਤਾ ਪਾਸ ਕੀਤੇ ਜਾਣ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਨੂੰ ਵੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਰੱਦ ਕਰਵਾਉਣ ਲਈ ਮਤਾ ਪਾਸ ਕਰਨਾ ਚਾਹੀਦਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਥ ਸੇਵਕ ਸਖਸ਼ੀਅਤ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿੱਚ ਸਲਾਨਾ ਗੁਰਮਤਿ ਸਮਾਗਮ ਮਿਤੀ ੫ ਅਕਤੂਬਰ ੨੦੨੫ ਨੂੰ ਸਵੇਰੇ ੧੦ ਵਜੇ ਤੋਂ ੧ ਵਜੇ ਤੱਕ, ਗੁਰਦੁਆਰਾ ਕਲਗੀਧਰ ਸਾਹਿਬ (ਅਰਬਨ ਅਸਟੇਟ,ਫੇਜ਼
ਜੁਲਾਈ 2008 ਵਿਚ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਪੰਜਾਬ ਦੇ ਪਾਣੀਆਂ ਦੀ ਸਮੱਸਿਆ, ਦਰਿਆਈ ਪਾਣੀਆਂ ਅਤੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ 'ਤੇ ਇਕ ਕਿਤਾਬਚਾ ਜਾਰੀ ਕੀਤਾ ਗਿਆ ਸੀ। ਹੁਣ ਜਦੋਂ ਐਸ.ਵਾਈ.ਐਲ.
ਲੰਦਨ (19 ਦਸੰਬਰ, 2011): ਬੀਤੇ ਦਿਨੀਂ (13 ਦਸੰਬਰ ਨੂੰ) ਸਮੁੱਚੇ ਬਰਤਾਨੀਆ ’ਚੋਂ ਤਕਰੀਬਨ ਡੇਢ ਸੌ ਦੀ ਗਿਣਤੀ ’ਚ ਸਿੱਖ ਨੁਮਾਂਇਦਿਆਂ ਨੇ ਬਰਤਾਨੀਆ ਦੀ ਪਾਰਲੀਮੈਂਟ ਵਿਖੇ ਸਿੱਖ ਫੈਡਰੇਸ਼ਨ (ਯੂ. ਕੇ.) ਵੱਲੋਂ
ਇਹ ਗੱਲ ਸੁੱਤੇ ਸਿੱਧ ਸਮਝ ’ਚ ਆਉਣ ਵਾਲੀ ਹੈ ਕਿ ਜੇ ਪੰਜਾਬੀ ਭਾਖਾ ਜਿਊਂਦੀ ਰਹੀ, ਤਾਂ ਹੀ ਸਿੱਖੀ ਬਚੇਗੀ, ਤਾਂ ਹੀ ਸਿੱਖੀ ਦੇ ਫਲਸਫੇ ’ਤੇ ਜਿਊਂਦਾ ਅਸਲੀ ਪੰਜਾਬ ਰੂਹਾਨੀਅਤ ਪੱਖੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: