Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਤਖ਼ਤ ਦਮਦਮਾ ਸਾਹਿਬ ਦੇ ਇਤਿਹਾਸਕ ਗੁਰੂਸਰ ਸਰੋਵਰ ਦੀ ਕਾਰ ਸੇਵਾ ਸ਼ੁਰੂ

ਤਖ਼ਤ ਦਮਦਮਾ ਸਾਹਿਬ ਦੇ ਇਤਿਹਾਸਕ ਗੁਰੂਸਰ ਸਰੋਵਰ ਦੀ ਕਾਰ ਸੇਵਾ ਸ਼ੁਰੂ

ਤਲਵੰਡੀ ਸਾਬੋ: ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਇਤਿਹਾਸਕ ਗੁਰੂਸਰ ਸਰੋਵਰ ਦੀ ਕਾਰਸੇਵਾ ਕੱਲ ਸ਼ੁਰੂ ਕੀਤੀ ਗਈ।ਕਾਰਸੇਵਾ ਸ਼ੁਰੂ ਕਰਨ ਤੋਂ ਪਹਿਲਾਂ ਇੱਥੇ ਸਥਿਤ ਸੰਤ ਸੇਵਕ ਬੁੰਗਾ ਮਸਤੂਆਣਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਅਤੇ ਦਸਵੀਂ ਵਿਖੇ ਪਿਛਲੇ ਦੋ ਦਿਨਾਂ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਰਾਗੀ ਜਥੇ ਨੇ ਕੀਰਤਨ ਕੀਤਾ।

ਉਪਰੰਤ ਸ਼ੁਰੂ ਹੋਏ ਧਾਰਮਿਕ ਸਮਾਗਮਾਂ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੇ ਦਮਦਮਾ ਸਾਹਿਬ ਦੇ ਇਤਿਹਾਸ ਅਤੇ ਗੁਰੂ ਸਾਹਿਬਾਨਾਂ ਵੱਲੋਂ ਤਿਆਰ ਕਰਵਾਏ ਸਰੋਵਰਾਂ ਅਤੇ ਬਾਉਲੀਆਂ ਦੀ ਮਹੱਤਤਾ ਬਾਰੇ ਦੱਸਿਆ। ਬੁੰਗਾ ਮਸਤੂਆਣਾ ਸਾਹਿਬ ਦੇ ਪ੍ਰਬੰਧਕਾਂ ਬਾਬਾ ਛੋਟਾ ਸਿੰਘ ਅਤੇ ਬਾਬਾ ਕਾਕਾ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪੇ ਅਤੇ ਕੰਬਲੀਆਂ ਭੇਟ ਕਰਕੇ ਸਨਮਾਨਤ ਕੀਤਾ।

ਗੁਰੂਸਰ ਸਰੋਵਰ ਦੀ ਕਾਰ ਸੇਵਾ ਦਾ ਕਾਰਜ ਸ਼ੁਰੂ ਕਰਦੇ ਹੋਏ ਪੰਜ ਪਿਆਰੇ।
ਗੁਰੂਸਰ ਸਰੋਵਰ ਦੀ ਕਾਰ ਸੇਵਾ ਦਾ ਕਾਰਜ ਸ਼ੁਰੂ ਕਰਦੇ ਹੋਏ ਪੰਜ ਪਿਆਰੇ।

ਇਸ ਧਾਰਮਿਕ ਸਮਾਗਮ ਤੋਂ ਬਾਅਦ ਸਰੋਵਰ ਵਿੱਚੋਂ ਗਾਰ ਕੱਢਣ ਦੀ ਕਾਰਸੇਵਾ ਸ਼ੁਰੂ ਕਰਨ ਦੀ ਅਰਦਾਸ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ। ਉਪਰੰਤ ਪੰਜ ਪਿਆਰਿਆਂ ਸੰਤ ਸੁਖਦੇਵ ਸਿੰਘ ਸਾਰੋਂ ਵਾਲੇ, ਸੰਤ ਕਪੂਰ ਸਿੰਘ, ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਹਰਭਜਨ ਸਿੰਘ ਢੁੱਡੀਕੇ ਅਤੇ ਸੰਤ ਗੁਰਮੀਤ ਸਿੰਘ ਤ੍ਰਿਲੋਕੇ ਵਾਲੇ ਦੀ ਅਗਵਾਈ ਵਿੱਚ ਸੰਗਤਾਂ ਸਰੋਵਰ ਵਿੱਚ ਪਹੁੰਚੀਆਂ। ਪਹਿਲਾਂ ਪੰਜ ਪਿਆਰਿਆਂ ਨੇ ਗਾਰ ਕੱਢ ਕੇ ਕਾਰ ਸੇਵਾ ਦੀ ਸ਼ੁਰੂਆਤ ਕੀਤੀ। ਉਪਰੰਤ ਸੰਗਤਾਂ ਨੇ ਸਤਿਨਾਮ-ਵਹਿਗੁਰੂ ਦਾ ਜਾਪ ਕਰਦਿਆਂ ਗਾਰ ਕੱਢਣ ਦਾ ਕਾਰਜ ਸ਼ੁਰੂ ਕਰ ਦਿੱਤਾ।

 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੱਖੀ ਜੰਗਲ ਖਾਲਸਾ ਜਥਾ ਦਮਦਮਾ ਸਾਹਿਬ ਦੇ ਤਲਵੰਡੀ ਸਾਬੋ ਸਥਿਤ ਪੜਾਅ ਵਿਖੇ ਤੰਤੀ ਸਾਜਾਂ ਨਾਲ ਗੁਰਮਤਿ ਸੰਗੀਤ ਦੀ ਸਿਖਲਾਈ ਦੀ ਪਾਠਸ਼ਾਲਾ ਚੱਲ ਰਹੀ ਹੈ। ਇਹ ਪਾਠਸ਼ਾਲਾ ੭ ਜੂਨ ਨੂੰ ਸ਼ੁਰੂ
ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ ਨੇ ਇਕ ਲਿਖਤੀ ਬਿਆਨ
ਖਾਲਸਾ ਪੰਥ ਦੇ ਜੋੜ ਮੇਲਿਆਂ ਮੌਕੇ ਬਣਦੇ ਜਾ ਰਹੇ ਆਮ ਦੁਨਿਆਵੀ ਮਾਹੌਲ ਨੂੰ ਸਿੱਖ ਰਿਵਾਇਤ ਅਨੁਸਾਰੀ ਸਾਰਥਕ ਮੋੜ ਦੇਣ ਵਾਸਤੇ ਸਥਾਨਕ ਸਿੱਖ ਜਥਿਆਂ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਖਾਲਸਾ
ਬਾਬਾ ਹਰਦੀਪ ਸਿੰਘ ਮਹਿਰਾਜ, ਲੱਖੀ ਜੰਗਲ ਖਾਲਸਾ ਜਥਾ ਅਤੇ ਸਿੱਖ ਜਥਾ ਮਾਲਵਾ ਵੱਲੋਂ ਬਠਿੰਡਾ ਵਿਖੇ ਪੱਤਰਕਾਰ ਵਾਰਤਾ ਕੀਤੀ ਗਈ ਜਿਸ ਵਿੱਚ ਤਖਤ ਸਿਰੀ ਦਮਦਮਾ ਸਾਹਿਬ ਵਿਖੇ ਹਰ ਸਾਲ ਗੁਰੂ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: