Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਭੋਲਾ ਦਾ ਕਤਲ ਬਾਪੂ ਸੂਰਤ ਸਿੰਘ ਦੇ ਸੰਘਰਸ਼ ਨੂੰ ਢਾਹ ਲਾਉਣ ਦੀ ਕਾਰਵਾਈ: ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ

ਭਾਈ ਭੋਲਾ ਦਾ ਕਤਲ ਬਾਪੂ ਸੂਰਤ ਸਿੰਘ ਦੇ ਸੰਘਰਸ਼ ਨੂੰ ਢਾਹ ਲਾਉਣ ਦੀ ਕਾਰਵਾਈ: ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ

ਅੰਮ੍ਰਿਤਸਰ (19 ਅਗਸਤ, 2015): ਪਿਛਲ਼ੇ ਦਿਨੀ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਦੇ ਜਵਾਈ ਸ੍ਰ. ਸਤਵਿੰਦਰ ਸਿੰਘ ਭੋਲੇ ਦੇ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੇ ਗਏ ਕਤਲ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕੀ ਪ੍ਰਸ਼ਾਸ਼ਨ ਦੇ ਜਸਟਿਸ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਭੋਲਾ ਦੇ ਕਤਲ ਦੀ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ।

ਬਾਪੂ ਸੂਰਤ ਸਿੰਘ ਦੇ ਜਵਾਈ ਦਾ ਸ਼ਿਕਾਗੋ ਵਿਚ ਕਤਲ
ਬਾਪੂ ਸੂਰਤ ਸਿੰਘ ਦੇ ਜਵਾਈ ਦਾ ਸ਼ਿਕਾਗੋ ਵਿਚ ਕਤਲ

ਏਜੀਪੀਸੀ ਦੇ ਪ੍ਰਧਾਨ ਜਸਵੰਤ ਸਿੰਘ ਹੋਠੀ ਅਤੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ ਸਾਂਝੇ ਤੌਰ ’ਤੇ ਕਿਹਾ ਕਿ ਬਾਪੂ ਖ਼ਾਲਸਾ ਵੱਲੋਂ ਸਿੱਖਾਂ ਨੂੰ ਜੇਲਾਂ ਵਿਚੋ ਰਿਹਾਅ ਕਰਵਾਉਣ ਲਈ ਵਿੱਢੇ ਸੰਘਰਸ਼ ਦੀ ਹਮਾਇਤ ਕਰਦੇ ਹਨ ।

ਉਨ੍ਹਾਂ ਨੇ ਭਾਈ ਭੋਲਾ ਦੇ ਕਤਲ ਨੂੰ ਬਾਪੂ ਸੂਰਤ ਸਿੰਘ ਵੱਲੋਂ ਅਰੰਭੇ ਸੰਘਰਸ਼ ਨਾਲ ਜੋੜਦਿਆਂ ਕਿਹਾ ਕਿ ਇਹ ਸਭ ਬਾਪੂ ਦੇ ਸੰਘਰਸ਼ ਨੂੰ ਢਾਹ ਲਾਉਣ ਲਈ ਕੀਤਾ ਗਿਆ ਹੈ ਅਤੇ ਉਹ ਇਸ ਸੰਘਰਸ਼ ਨੂੰ ਕਿਸੇ ਵੀ ਤਰ੍ਹਾਂ ਦੀ ਢਾਹ ਲਾਉਣ ਦੀ ਕਾਰਵਾਈ ਦੀ ਸਖਤ ਨਿੰਦਾ ਕਰਦੇ ਹਨ । ਉਨ੍ਹਾਂ ਕਿਹਾ ਕਿ ਗੁਨਾਹਗਾਰਾਂ ਨੂੰ ਕਰੜੀ ਸਜ਼ਾ ਮਿਲਣੀ ਚਾਹੀਦੀ ਹੈ ਅਤੇ ਇਸ ਕਤਲ ਦੀ ਘਟਨਾ ਦੀ ਹਰ ਪਹਿਲੂ ਤੋਂ ਜਾਂਚ ਹੋਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਭੁੱਖ ਹੜਤਾਲ ’ਤੇ ਬੈਠੇ ਬਾਪੂ ਸੂਰਤ ਸਿੰਘ ਦੇ ਸੰਘਰਸ਼ ਵੱਲ ਕੋਈ ਨਿੱਜੀ ਦਿਲਚਸਪੀ ਨਾ ਵਿਖਾਏ ਜਾਣਾ ਇਸ ਗੱਲ ਦਾ ਪ੍ਰਤੀਕ ਹੈ ਕਿ ਉਹ ਕੈਦੀਆਂ ਦੀ ਰਿਹਾਈ ਪ੍ਰਤੀ ਸੰਜੀਦਾ ਨਹੀਂ ਹਨ। ਉਕਤ ਦੋਹਾਂ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਸ੍ਰੀ ਖ਼ਾਲਸਾ ਨਾਲ ਕੋਈ ਮਾੜੀ ਘਟਨਾ ਵਾਪਰਦੀ ਹੈ ਤਾਂ ਉਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਈਸਟ ਕੋਸਟ ਅਮਰੀਕਾ ਦੀਆਂ 85 ਗੁਰਦੁਆਰਾ ਕਮੇਟੀਆਂ ਅਤੇ ਪੰਥਕ ਜਥੇਬੰਦੀਆਂ ਦੀ ਇੱਕਮੁੱਠਤਾ ਨਾਲ 3 ਸਾਲ ਪਹਿਲਾਂ ਹੋਂਦ ਵਿੱਚ ਆਈ ਈਸਟ ਕੋਸਟ ਸਿੱਖ ਕੋਆਰਡੀਨੇਸ਼ਨ ਕਮੇਟੀ ਵੱਲੋਂ ਸਥਾਨਕ 'ਵਰਲਡ ਫੇਅਰ ਮਰੀਨਾ' ਵਿਖੇ
ਬੀਤੇ ਦਿਨੀਂ ਦਿੱਲੀ ਹਾਈ ਕੋਰਨ ਵਲੋਂ ਰਾਜੀਵ ਗਾਂਧੀ ਦੇ ਕਰੀਬੀ ਅਤੇ ਸਿੱਖ ਨਸਲਕੁਸ਼ੀ ਦੌਰਾਨ ਹਿੰਦੁਤਵੀ ਭੀੜ ਦੀ ਅਗਵਾਈ ਕਰਨ ਵਾਲੇ ਹਜਾਰਾਂ ਬੇਦੋਸ਼ੇ ਸਿੱਖਾਂ ਦੇ ਕਾਤਲ ਸੱਜਣ ਕੁਮਾਰ ਨੂੰ ਜਿੱਥੇ 35
ਹਾਲ ਹੀ ਵਿੱਚ ਮਿਲੀ ਜਾਣਾਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਸਿੱਖ ਸਿਆਸੀ ਕੈਦੀ ਭਾਈ ਦਿਲਬਾਗ ਸਿੰਘ ਬਾਘਾ ਦੀ ਜੇਲ੍ਹ ਰਿਹਾਈ ਦਾ ਫੈਸਲਾ ਲੈ ਲਿਆ ਹੈ। ਭਾਈ ਦਿਲਬਾਗ ਸਿੰਘ ਜੀ ਨਾਭਾ ਜੇਲ੍ਹ
ਗੁਰਦੁਆਰਾ ਸਾਹਿਬਾਨਾਂ ਦੇ ਸੁਚੱਜੇ ਪ੍ਰਬੰਧ ਅਤੇ ਸੇਵਾ ਸੰਭਾਲ ਲਈ ਹੋਂਦ ਵਿੱਚ ਆਈ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿਆਸੀ ਪ੍ਰਭਾਅ ਹੇਠ ਜਿੱਥੇ ਆਪਣੇ ਮੁੱਢਲੇ ਕਾਰਜਾਂ ਤੋਂ ਮੂੰਹ ਮੋੜ ਚੁੱਕੀ ਹੈ ਉਥੇ ਵਿਦੇਸ਼ਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: