Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਰੋਸੇਯੋਗਤਾ ਗਵਾ ਚੁੱਕੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨ ਦਾ ਕੋਈ ਹੱਕ ਨਹੀਂ: ਬਾਬਾ ਹਰਨਾਮ ਸਿੰਘ

ਭਰੋਸੇਯੋਗਤਾ ਗਵਾ ਚੁੱਕੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨ ਦਾ ਕੋਈ ਹੱਕ ਨਹੀਂ: ਬਾਬਾ ਹਰਨਾਮ ਸਿੰਘ

ਅੰਮ੍ਰਿਤਸਰ (6 ਨਵੰਬਰ, 2015): ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਬੰਦੀ ਛੋੜ ਦਿਵਸ ‘ਤੇ ਅਕਾਲ ਤਖਤ ਸਾਹਿਬ ਤੋਂ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨ ਦੀ ਵਿਰੋਧਤਾ ਕਰਨ ਵਾਲਿਆਂ ਵਿੱਚ ਦਮਦਮੀ ਟਕਸਾਲ ਅਤੇ ਸੰਤ ਸਮਾਜ ਵੀ ਸ਼ੁਮਾਰ ਹੋ ਗਏ ਹਨ।

ਪੰਥਕ ਜੱਥੇਬੰਦੀਆਂ ਪੰਚ ਪ੍ਰਧਾਨੀ ਅਤੇ ਦਲ ਖਾਲਸਾ ਵੱਲੋਂ ਜੱਥੇਦਾਰ ਨੂੰ ਬੰਦੀ ਛੋੜ ਦਿਵਸ ‘ਤੇ ਅਕਾਲ ਤਖਤ ਸਾਹਿਬ ਤੋਂ ਸੰਬੋਧਨ ਨਾ ਕਰਨ ਦੇਣ ਦੇ ਫੈਸਲੇ ਸਬੰਧੀ ਦਮਦਮੀ ਟਕਸਾਲ ਤੇ ਸੰਤ ਸਮਾਜ ਨੇ ਕਿਹਾ ਕਿ 11 ਨਵੰਬਰ ਨੂੰ ਬੰਦੀ ਛੋਡ਼ ਦਿਵਸ ਮੌਕੇ ਭਰੋਸੇਯੋਗਤਾ ਗਵਾ ਚੁੱਕੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨ ਦਾ ਕੋਈ ਨੈਤਿਕ ਹੱਕ ਨਹੀਂ ਹੈ । ਉਨ੍ਹਾਂ ਸੁਝਾਅ ਦਿੱਤਾ ਕਿ ਅਕਾਲ ਤਖ਼ਤ ਦੇ ਜਥੇਦਾਰ ਦੀ ਥਾਂ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨ।

ਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਅਕਾਲ ਤਖ਼ਤ ਵਿੱਖੇ ਮੱਥਾ ਟੇਕ ਕੇ ਬਾਹਰ ਆਉਂਦੇ ਹੋਏ
ਬਾਬਾ ਹਰਨਾਮ ਸਿੰਘ ਅਕਾਲ ਤਖ਼ਤ ਵਿੱਖੇ ਮੱਥਾ ਟੇਕ ਕੇ ਬਾਹਰ ਆਉਂਦੇ ਹੋਏ

ਇਸ ਤੋਂ ਪਹਿਲਾਂ ਦਲ ਖ਼ਾਲਸਾ ਅਤੇ ਪੰਚ ਪ੍ਰਧਾਨੀ ਵੱਲੋਂ ਚੇਤਾਵਨੀ ਦਿੱਤੀ ਗਈ ਸੀ ਕਿ ਜੇਕਰ ਬੰਦੀ ਛੋਡ਼ ਦਿਵਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਨੇ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ ਤਾਂ ਜਥੇਬੰਦੀਆਂ ਉਸ ਦਾ ਵਿਰੋਧ ਕਰਨਗੀਆਂ ਤੇ ਉਨ੍ਹਾਂ ਨੂੰ ਸੰਦੇਸ਼ ਜਾਰੀ ਕਰਨ ਤੋਂ ਰੋਕਿਆ ਜਾਵੇਗਾ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਇਸ ਰਵਾਇਤ ਨੂੰ ਕਾਇਮ ਰੱਖਣ ਲਈ ਦ੍ਰਿੜ੍ਹ ਹੈ ਅਤੇ ਸੰਦੇਸ਼ ਜਾਰੀ ਕਰਨ ਮੌਕੇ ਹਰ ਤਰ੍ਹਾਂ ਦੇ ਢੁੱਕਵੇਂ ਪ੍ਰਬੰਧ ਕਰਨ ਦਾ ਐਲਾਨ ਕਰ ਚੁੱਕੀ ਹੈ।

ਦਮਦਮੀ ਟਕਸਾਲ ਤੇ ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਨੇ ਆਖਿਆ ਕਿ ਤਖ਼ਤਾਂ ਦੇ ਜਥੇਦਾਰਾਂ ਨੂੰ ਅਹੁਦਿਆਂ ਤੋਂ ਹਟਾਉਣਾ ਚਾਹੀਦਾ ਹੈ ਅਤੇ ਇਨ੍ਹਾਂ ਦੀ ਥਾਂ ਕਾਰਜਕਾਰੀ ਜਥੇਦਾਰ ਨਿਯੁਕਤ ਕੀਤੇ ਜਾਣੇ ਚਾਹੀਦੇ ਹਨ। ਕਾਰਜਕਾਰੀ ਜਥੇਦਾਰ ਹੀ ਭਵਿੱਖ ਵਿੱਚ ਕੌਮ ਨੂੰ ਦਿਸ਼ਾ ਨਿਰਦੇਸ਼ ਦੇਣ। ਉਨ੍ਹਾਂ ਆਖਿਆ ਕਿ ਮੌਜੂਦਾ ਸਥਿਤੀ ਵਿੱਚ ਤਖ਼ਤਾਂ ਦੇ ਜਥੇਦਾਰਾਂ ’ਤੇ ਕੌਮ ਨੂੰ ਵਿਸ਼ਵਾਸ ਨਹੀਂ ਹੈ।

ਅਜਿਹੀ ਸਥਿਤੀ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਨੂੰ ਬੰਦੀ ਛੋਡ਼ ਦਿਵਸ ਮੌਕੇ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨ ਦਾ ਕੋਈ ਨੈਤਿਕ ਹੱਕ ਨਹੀਂ ਹੈ। ਜੇਕਰ ਉਹ ਸੰਦੇਸ਼ ਜਾਰੀ ਵੀ ਕਰਦੇ ਹਨ ਤਾਂ ਕੌਮ ਉਸ ਨੂੰ ਰੱਦ ਕਰ ਸਕਦੀ ਹੈ। ੳੁਨ੍ਹਾਂ ਕਿਹਾ ਕਿ ਚੰਗਾ ਹੋਵੇਗਾ ਕਿ ਅਕਾਲ ਤਖ਼ਤ ਦੇ ਜਥੇਦਾਰ ਦੀ ਥਾਂ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨ।

ਉਨ੍ਹਾਂ ਆਖਿਆ ਕਿ ਸੰਤ ਸਮਾਜ ਤੇ ਦਮਦਮੀ ਟਕਸਾਲ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਜਥੇਦਾਰਾਂ ਨੂੰ ਹਟਾਉਣ ਦੀ ਮੰਗ ਦੀ ਪ੍ਰੋੜਤਾ ਕੀਤੀ ਜਾ ਰਹੀ ਹੈ। ਇਸ ਸਬੰਧੀ ੳੁਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਵੀ ਜਾਣੂੰ ਕਰਵਾ ਚੁੱਕੇ ਹਨ। ਉਨ੍ਹਾਂ ਆਖਿਆ ਕਿ ਤਖ਼ਤਾਂ ਦੇ ਜਥੇਦਾਰਾਂ ਨੂੰ ਤੁਰੰਤ ਅਹੁਦਿਆਂ ਤੋਂ ਹਟਾ ਦੇਣਾ ਚਾਹੀਦਾ ਹੈ। ਇਸ ਨਾਲ ਕੁਝ ਹੱਦ ਤਕ ਸਥਿਤੀ ਸ਼ਾਂਤ ਹੋ ਜਾਵੇਗੀ ਕਿਉਂਕਿ ਇਸ ਵੇਲੇ ਸਿੱਖ ਸੰਗਤ ਦੀ ਇੱਕ ਮੰਗ ਜਥੇਦਾਰਾਂ ਨੂੰ ਹਟਾਉਣ ਦੀ ਵੀ ਹੈ। ਉਨ੍ਹਾਂ ਨੇ ਬੇਅਦਬੀ ਦੀਆਂ ਘਟਨਾਵਾਂ  ਸਬੰਧੀ ਪੰਜਾਬ ਸਰਕਾਰ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਆਖਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: