Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਦਲ ਦਲੀਆਂ ਨੇ ਸਿੱਖ ਨਸਲਕੁਸ਼ੀ ਦੇ ਪੀੜਤਾਂ ਲਈ ਭਾਰਤ ਸਰਕਾਰ ਵੱਲੋਂ ਜਾਰੀ ਪੈਸੇ ਵਿੱਚ ਘਪਲਾ ਕੀਤਾ: ਡਾ. ਨਵਜੋਤ ਸਿੱਧੂ

ਬਾਦਲ ਦਲੀਆਂ ਨੇ ਸਿੱਖ ਨਸਲਕੁਸ਼ੀ ਦੇ ਪੀੜਤਾਂ ਲਈ ਭਾਰਤ ਸਰਕਾਰ ਵੱਲੋਂ ਜਾਰੀ ਪੈਸੇ ਵਿੱਚ ਘਪਲਾ ਕੀਤਾ: ਡਾ. ਨਵਜੋਤ ਸਿੱਧੂ

ਡਾ. ਨਵਜੋਤ ਕੌਰ ਸਿੱਧੂ
ਡਾ. ਨਵਜੋਤ ਕੌਰ ਸਿੱਧੂ

ਅੰਮ੍ਰਿਤਸਰ (25 ਫਰਵਰੀ, 2016): ਬਾਦਲ ਦਲ ਖਿਲਾਫ ਤਿੱਖੀ ਸੁਰ ਰੱਖਣ ਵਾਲੀ ਅੰਮ੍ਰਿਤਸਰ ਤੋਂ ਭਾਜਪਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੇ ਬਾਦਲ ਦਲ ‘ਤੇ ਇੱਕ ਹੋਰ ਹਮਲਾ ਕਰਦਿਆਂ ਉਨ੍ਹਾਂ ‘ਤੇ ਘਪਲਾ ਕਰਨ ਦਾ ਦੋਸ਼ ਲਾਇਆ ਹੈ।

ਡਾ. ਸਿੱਧੂ ਨੇ ਕਿਹਾ ਹੈ ਕਿ ਬਾਦਲ ਦਲੀਆਂ ਨੇ ਸਿੱਖ ਨਸਲਕੁਸ਼ੀ ਦੇ ਪੀੜਤਾਂ ਲਈ ਆਈ ਭਾਰਤ ਦੀ ਕੇਂਦਰੀ ਸਰਕਾਰ ਵੱਲੋਂ ਭੇਜੇ ਪੈਸੇ ਵਿੱਚ ਘਪਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਕਤਲੇਆਮ ਪੀੜਤਾਂ ਲਈ ਜਾਰੀ ਮਦਦ ਸਬੰਧੀ ਸੀ.ਬੀ.ਆਈ. ਜਾਂ ਸੀ.ਐਲ.ਜੀ. ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਬਾਦਲਾਂ ‘ਤੇ ਸਿੱਖਾਂ ਨੂੰ ਗੁਮਰਾਹ ਕਰਨ ਦਾ ਦੋਸ਼ ਲਗਾਇਆ ਹੈ।

ਉਨ੍ਹਾਂ ਨੇ ਭਾਜਪਾ ਕੇਂਦਰੀ ਕਮਾਂਡ ਤੋਂ ਬਾਦਲ ਦਲ ਨਾਲੋਂ ਤੋੜ ਵਿਛੋੜਾ ਕਰਨ ਦੀ ਮੰਗ ਦੁਹਰਾਈ ਹੈ। ਗੱਠਜੋੜ ਬਰਕਰਾਰ ਰਹਿਣ ਦੀ ਸੂਰਤ ‘ਚ ਭਾਜਪਾ ਵਲੋਂ ਚੋਣ ਨਾ ਲੜਨ ਦਾ ਸੰਕਲਪ ਵੀ ਮੁੜ ਦੁਹਰਾਇਆ ਹੈ। ਉਨ੍ਹਾਂ ਨੇ ਫ਼ਿਲਹਾਲ ਆਜ਼ਾਦ ਜਾਂ ਕਿਸੇ ਹੋਰ ਧਿਰ ਵਲੋਂ ਚੋਣ ਲੜਨ ਸਬੰਧੀ ਅਜੇ ਪਤੇ ਖੋਲ੍ਹਣ ਤੋਂ ਇਨਕਾਰ ਕੀਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: