Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੇ ਆਮ ਆਦਮੀ ਪਾਰਟੀ ਪੰਜਾਬ ਪ੍ਰਤੀ ਆਪਣੀ ਵਿਚਾਰਧਾਰਾ ਸਪਸ਼ਟ ਕਰੇ ਤਾਂ ਮਿਲਕੇ ਚੋਣ ਲੜਨ ‘ਤੇ ਵਿਚਾਰ ਹੋ ਸਕਦਾ ਹੈ: ਮਾਨ

ਜੇ ਆਮ ਆਦਮੀ ਪਾਰਟੀ ਪੰਜਾਬ ਪ੍ਰਤੀ ਆਪਣੀ ਵਿਚਾਰਧਾਰਾ ਸਪਸ਼ਟ ਕਰੇ ਤਾਂ ਮਿਲਕੇ ਚੋਣ ਲੜਨ ‘ਤੇ ਵਿਚਾਰ ਹੋ ਸਕਦਾ ਹੈ: ਮਾਨ

ਕਪੂਰਥਲਾ (3 ਮਾਰਚ, 2016): ਜੇ ਆਮ ਆਦਮੀ ਪਾਰਟੀ ਪੰਜਾਬ ਪ੍ਰਤੀ ਆਪਣੀ ਵਿਚਾਰਧਾਰਾ ਨੂੰ ਸਪਸ਼ਟ ਕਰੇ ਤਾਂ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵੱਲੋਂ 2017 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ ਨਾਲ ਮਿਲਕੇ ਲੜਣ ਬਾਰੇ ਵੀ ਵਿਚਾਰ ਹੋ ਸਕਦਾ ਹੈ। ਇਹ ਸ਼ਬਦ ਸ: ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ (ਅ) ਨੇ ਪਿੰਡ ਖੁਸਰੋਪੁਰ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਨਰਿੰਦਰ ਸਿੰਘ ਖੁਸਰੋਪੁਰ ਦੇ ਗ੍ਰਹਿ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ ।

ਸ੍ਰ. ਸਿਮਰਨਜੀਤ ਸਿੰਘ ਮਾਨ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ
ਸ੍ਰ. ਸਿਮਰਨਜੀਤ ਸਿੰਘ ਮਾਨ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ

ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਕਾਨੂੰਨੀ ਲੜਾਈ ਲੜੇਗਾ ਤੇ ਪੰਜਾਬ ਦਾ ਪਾਣੀ ਕਿਸੇ ਵੀ ਸੂਰਤ ਵਿਚ ਹਰਿਆਣਾ ਨੂੰ ਨਹੀਂ ਜਾਣ ਦਿੱਤਾ ਜਾਵੇਗਾ । ਉਨ੍ਹਾਂ ਕੇਂਦਰੀ ਬਜਟ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਕੇਂਦਰ ਸਰਕਾਰ ਵੱਲੋਂ 100 ਕਰੋੜ ਰੁਪਏ ਦੇ ਫ਼ੰਡ ਦੇਣ ‘ਤੇ ਪ੍ਰਤੀਕਰਮ ਜ਼ਾਹਿਰ ਕਰਦਿਆਂ ਕਿਹਾ ਕਿ ਪ੍ਰਕਾਸ਼ ਉਤਸਵ ਸਬੰਧੀ ਹੋਣ ਵਾਲੇ ਸਮਾਗਮਾਂ ‘ਤੇ ਸਮੁੱਚਾ ਖ਼ਰਚਾ ਗੁਰੂ ਕੀ ਗੋਲਕ ਵਿਚੋਂ ਹੀ ਕੀਤਾ ਜਾਣਾ ਚਾਹੀਦਾ ਹੈ ।

ਸ. ਮਾਨ ਨੇ ਕਿਹਾ ਕਿ ਪੰਜਾਬ ਵਿਚ ਸਿੱਖ, ਹਿੰਦੂ ਤੇ ਮੁਸਲਮਾਨ ਭਾਈਚਾਰੇ ਨੂੰ ਇੱਕਜੁੱਟ ਹੋ ਕੇ ਰਹਿਣਾ ਚਾਹੀਦਾ ਹੈ ਤੇ ਹਿੰਦੂ ਭਰਾਵਾਂ ਨੂੰ ਆਪਣੀ ਬੋਲੀ ਹਿੰਦੀ ਦੀ ਬਜਾਏ ਪੰਜਾਬੀ ਲਿਖਾਕੇ ਪੰਜਾਬੀ ਕੌਮੀਅਤ ਸਵੀਕਾਰ ਕਰਨੀ ਚਾਹੀਦੀ ਹੈ ।

 ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਨੂੰ ਸੱਤਾ ਵਿਚ ਲਿਆਉਣ ਤਾਂ ਜੋ ਪੰਜਾਬ ਦੇ ਲਟਕਦੇ ਮਸਲੇ ਹੱਲ ਕਰਾਏ ਜਾ ਸਕਣ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਸਿਆਸੀ ਝਟਕੇ ਲੱਗ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: