Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਲਾਪਤਾ ਲੋਕਾਂ ਬਾਰੇ ਕੌਮਾਂਤਰੀ ਦਿਹਾੜੇ ਮੌਕੇ ਲਾਵਾਰਿਸ ਲਾਸ਼ਾਂ ਦਾ ਮਸਲਾ ਉਠਾਇਆ

ਲਾਪਤਾ ਲੋਕਾਂ ਬਾਰੇ ਕੌਮਾਂਤਰੀ ਦਿਹਾੜੇ ਮੌਕੇ ਲਾਵਾਰਿਸ ਲਾਸ਼ਾਂ ਦਾ ਮਸਲਾ ਉਠਾਇਆ

ਸਿੱਖ ਨੌਜਵਾਨਾਂ ਨੂੰ ਜਬਰੀ ਲਾਪਤਾ ਕਰਕੇ ਮਾਰਨ ਵਾਲੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ: ਫੈਡਰੇਸ਼ਨ

ਪਟਿਆਲਾ (30 ਅਗਸਤ, 2010): ਅੱਜ ‘ਲਾਪਤਾ ਕੀਤੇ ਗਏ ਲੋਕਾਂ ਬਾਰੇ ਕੌਮਾਂਤਰੀ ਦਿਹਾੜੇ’ ਮੌਕੇ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਪੰਜਾਬ ਵਿੱਚ ਪਿਛਲੇ ਸਮੇਂ ਦੌਰਾਨ ਲਾਪਤਾ ਕੀਤੇ ਗਏ ਲੋਕਾਂ ਅਤੇ ਭਾਰਤ ਅੰਦਰ ਮਨੱਖੀ ਹੱਕਾਂ ਦੇ ਘਾਣ ਨੂੰ ਨਜ਼ਰ-ਅੰਦਾਜ਼ ਕਰਨ ਦੇ ਰੁਝਾਣ ਉੱਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਹੈ। ਫੈਡਰੇਸ਼ਨ ਦੇ ਮੀਤ ਪ੍ਰਧਾਨ ਸ. ਮੱਖਣ ਸਿੰਘ ਗੰਢੂਆਂ ਵੱਲੋਂ ਜਾਰੀ ਇੱਕ ਬਿਆਨ ਵਿੱਚ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਸ. ਪਰਮਜੀਤ ਸਿੰਘ ਗਾਜ਼ੀ ਨੇ ਕਿਹਾ ਹੈ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਅੰਦਰ ਪੁਲਿਸ ਅਤੇ ਹੋਰ ਸੁਰੱਖਿਆ ਫੋਰਸਾਂ ਵੱਲੋਂ ਭਾਰੀ ਗਿਣਤੀ ਵਿੱਚ ਆਮ ਲੋਕਾਂ ਨੂੰ ਘਰਾਂ ਤੋਂ ਚੁੱਕ ਕੇ ਜਬਰੀ ਲਾਪਤਾ ਕਰ ਦਿੱਤਾ ਗਿਆ, ਜਿਨ੍ਹਾਂ ਬਾਰੇ ਦਹਾਕੇ ਤੋਂ ਵੱਧ ਸਮਾਂ ਬੀਤ ਜਾਣ ਉੱਤੇ ਵੀ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਦੇ ਇੱਕ ‘ਵਰਕਿੰਗ ਗਰੁੱਪ’ ਵੱਲੋਂ ਵੀ ਚਿੰਤਾ ਪ੍ਰਗਟਾਈ ਗਈ ਹੈ ਕਿ ਬਹੁਤ ਸਾਰੇ ਮੁਲਕ ‘ਅਤਿਵਾਦ ਅਤੇ ਅੰਦਰੂਨੀ ਸੁਰੱਖਿਆ’ ਦੇ ਨਾਂ ਉੱਪਰ ‘ਜਬਰੀ ਲਾਪਤਾ ਕੀਤੇ ਜਾਣ ਵਿਰੁੱਧ ਸੁਰੱਖਿਆ ਦੇਣ ਵਾਲੇ ਕੌਮਾਂਤਰੀ ਸਮਝੌਤਿਆਂ’ ਦੀ ਅਣਦੇਖੀ ਕਰ ਰਹੇ ਹਨ। ਫੈਡਰੇਸ਼ਨ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਵੀ ਅਜਿਹਾ ਹੀ ਹੋਇਆ ਹੈ ਅਤੇ ‘ਖਾੜਕੂਵਾਦ’ ਨੂੰ ਦਬਾਉਣ ਦੇ ਨਾਂ ਹੇਠ ਯੋਜਨਾਬੱਧ ਤਰੀਕੇ ਨਾਲ ਵੱਡੀ ਪੱਧਰ ਉੱਤੇ ਸਿੱਖ ਨੌਜਵਾਨਾਂ ਨੂੰ ਲਾਪਤਾ ਕਰ ਦਿੱਤਾ ਗਿਆ ਹੈ। ਦੂਸਰੇ ਪਾਸੇ ਮਨੁੱਖੀ ਹੱਕਾਂ ਦੇ ਅਲੰਬਰਦਾਰ ਸ਼ਹੀਦ ਜਸਵੰਤ ਸਿੰਘ ਖਾਲੜਾ ਨੇ ਸਮਸ਼ਾਨ ਘਾਟਾਂ ਦਾ ਰਿਕਾਰਡ ਸਾਹਮਣੇ ਲਿਆ ਕੇ ਇਹ ਖੁਲਾਸਾ ਕੀਤਾ ਸੀ ਕਿ ਪੁਲਿਸ ਅਤੇ ਸੁਰੱਖਿਆ ਫੋਰਸਾਂ ਨੇ ਲਾਪਤਾ ਕੀਤੇ ਸਿੱਖ ਨੌਜਵਾਨਾਂ ਨੂੰ ਫਰਜੀ ਮੁਕਾਬਲਿਆਂ ਤੇ ਗੈਰ-ਕਾਨੂੰਨੀ ਹਿਰਾਸਤਾਂ ਵਿੱਚ ਮਾਰਨ ਤੋਂ ਬਾਅਦ ਲਾਵਾਰਿਸ ਲਾਸ਼ਾ ਕਹਿ ਕੇ ਖਪਾ ਦਿੱਤਾ।

ਫੈਡਰੇਸ਼ਨ ਆਗੂਆਂ ਨੇ ‘ਜਬਰੀ ਲਾਪਤਾ ਕਰਨ’ ਦੀ ਕਾਰਵਾਈ ਨੂੰ ਕਾਨੂੰਨੀ ਤੌਰ ਉੱਤੇ ਜੁਰਮ ਐਲਾਨਣ ਉੱਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਭਾਰਤ ਵੱਲੋਂ 2007 ਵਿੱਚ ਫਰਾਂਸ ਵਿਖੇ ਇੱਕ ਕੌਮਾਂਤਰੀ ਦਸਤਾਵੇਜ਼ ਉੱਤੇ ਦਸਤਖਤ ਕੀਤੇ ਗਏ ਸਨ, ਜਿਸ ਮੁਤਾਬਿਕ ਭਾਰਤ ਨੂੰ ‘ਜਬਰੀ ਲਾਪਤਾ ਕਰਨ’ ਦੀ ਕਾਰਵਾਈ ਨੂੰ ਕਾਨੂੰਨੀ ਤੌਰ ਉੱਤੇ ਜੁਰਮ ਐਲਨਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਹੱਕਾਂ ਦੀਆਂ ਜਥੇਬੰਦੀਆਂ ਨੂੰ ਇਸ ਬਾਰੇ ਭਾਰਤ ਸਰਕਾਰ ਉੱਪਰ ਦਬਾਅ ਬਣਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਮਨੁੱਖੀ ਹੱਕਾਂ ਦਾ ਸਤਿਕਾਰ ਤਾਂ ਹੀ ਹੋ ਸਕੇਗਾ ਜੇਕਰ ਬੀਤੇ ਵਿੱਚ ਹੋਏ ਘਾਣ ਦੇ ਦੋਸ਼ੀਆਂ ਖਿਲਾਫ ਢੁਕਵੀਂ ਕਾਰਵਾਈ ਕੀਤੀ ਜਾਵੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਨੂੰਨੀ ਵਿਭਾਗ ਵੱਲੋਂ ਜਾਰੀ ਇਕ ਬਿਆਨ ਵਿਚ ਅੱਜ 1980-90ਵਿਆਂ ਦੌਰਾਨ ਪੁਲਿਸ ਵੱਲੋਂ ਲਾਪਤਾ ਕੀਤੇ ਗਏ ਸਿੱਖਾਂ ਦੇ ਪਰਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ
ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਕੱਲ੍ਹ (19 ਮਈ ਨੂੰ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਨ੍ਹਾਂ 21 ਸਿੱਖਾਂ ਦੇ ਸੋਚ ਸਮਝ ਕੇ ਕੀਤੇ ਗਏ ਕਤਲ ਬਾਰੇ
ਸਿੱਖ ਸਿਆਸਤ ਵੱਲੋਂ 66ਵੇਂ ਮਨੁੱਖੀ ਅਧਿਕਾਰ ਦਿਹਾੜੇ ਉੱਤੇ ਅੱਜ ਆਪਣੀ ਪਹਿਲੀ ਦਸਤਾਵੇਜ਼ੀ “ਨਿਆਂ ਦੇ ਹਾਸ਼ੀਏ ਤੋਂ ਬਾਹਰ ਕੀਤੇ ਲੋਕਾਂ ਦੀ ਅਣਦੱਸੀ ਕਹਾਣੀ” ਜਾਰੀ ਕੀਤਾ ਗਿਆ।ਪੰਜਾਬੀ ਭਾਸ਼ਾ ਵਿੱਚ ਤਿਆਰ ਕੀਤੀ ਇਹ
ਅੰਮ੍ਰਿਤਸਰ, ਪੰਜਾਬ (੧੯ ਅਪ੍ਰੈਲ, ੨੦੧੨ - ਜਸਬੀਰ ਸੰਿਘ ਪੱਟੀ): ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਮਨੁੱਖੀ ਅਧਿਕਾਰ ਸੰਗਠਨ ਪੰਜਾਬ ਨੇ13 ਅਪ੍ਰੈਲ 2012 ਨੂੰ ਸੁਪਰੀਮ ਕੋਰਟ ਦੇ ਬੈਚ ਜਿਸ ਵਿੱਚ ਜਸਟਿਸ ਅਫਤਾਬ ਆਲਮ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: