Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਫ਼ਿਲਮ ਐਮਰਜੈਂਸੀ ਪੰਜਾਬ ਵਿੱਚ ਹੋਵੇ ਬੰਦ- ਭਾਈ ਹਰਦੀਪ ਸਿੰਘ ਮਹਿਰਾਜ

ਫ਼ਿਲਮ ਐਮਰਜੈਂਸੀ ਪੰਜਾਬ ਵਿੱਚ ਹੋਵੇ ਬੰਦ- ਭਾਈ ਹਰਦੀਪ ਸਿੰਘ ਮਹਿਰਾਜ

ਬਠਿੰਡਾ, 16 ਜਨਵਰੀ: ਭਾਜਪਾ ਦੀ ਸੰਸਦ ਮੈਬਰ ਅਤੇ ਫਿਲਮੀ ਅਦਾਕਾਰਾ ਕੰਗਣਾ ਰਣੌਤ ਵੱਲੋ ਬਣਾਈ ਗਈ ਐਮਰਜੈਂਸੀ ਫਿਲਮ ਪੰਜਾਬ ਦੇ ਵੱਖ-ਵੱਖ ਸਹਿਰਾਂ ਦੇ ਸਿਨੇਮਾ ਘਰਾਂ ਵਿੱਚ ਲੱਗਣ ਜਾ ਰਹੀ ਹੈ। ਇਸ ਫਿਲਮ ਦੀਆ ਟਿਕਟਾ ਵੀ ਬੁੱਕ ਹੋਣੀਆ ਸੁਰੂ ਹੋ ਗਈਆ ਹਨ। ਇਸ ਫਿਲਮ ਨੂੰ ਪਹਿਲਾ ਵੀ ਪੰਜਾਬ ਵਿੱਚ ਲੱਗਣ ਤੋ ਰੋਕਣ ਲਈ ਸਿੱਖ ਕੌਮ ਵੱਲੋ ਭਾਰੀ ਰੋਸ ਜਤਾਇਆ ਗਿਆ ਸੀ, ਇਨਾ ਸ਼ਬਦਾਂ ਦਾ ਪ੍ਰਗਟਾਵਾ ਪੰਥਕ ਸੇਵਕ ਜਥਾ ਤੇ ਭਾਈ ਹਰਦੀਪ ਸਿੰਘ ਮਹਿਰਾਜ ਵੱਲੋਂ ਕਰਦਿਆਂ ਕਿਹਾ ਗਿਆ ਕਿ ਕਿਉਕਿ ਇਸ ਫਿਲਮ ਅੰਦਰ 1984 ਵਿੱਚ ਸਿੱਖਾ ਦੇ ਪਾਵਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਕਈ ਹੋਰ ਧਾਰਮਿਕ ਅਸਥਾਨਾਂ ਉੱਤੇ ਕੀਤੇ ਗਏ ਮਾਰੂ ਹਮਲੇ ਅਤੇ ਸਿੱਖ ਕਤਲੇਆਮ / ਨਸਲਕੁਸ਼ੀ ਨੂੰ ਦਬਾ ਕੇ ਸਿੱਖ ਕੌਮ ਦੇ ਵਿਰੋਧੀ ਏਜੰਡੇ ਤਹਿਤ ਕੌਮ ਨੂੰ ਬਦਨਾਮ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫਿਲਮ ਵਿੱਚ ਸਿੱਖਾ ਦੇ ਕੌਮੀ ਸਹੀਦ ਸੰਤ ਜਰਨੈਲ ਸਿੰਘ ਭਿੰਡਰਾਵਾਲਿਆ ਦੀ ਕਿਰਦਾਰਕੁਸ਼ੀ ਕੀਤੀ ਗਈ ਹੈ|

Bhai Hardeep Singh Mehraj
ਭਾਈ ਹਰਦੀਪ ਸਿੰਘ ਮਹਿਰਾਜ

ਇਸ ਫਿਲਮ ਨੂੰ ਪੰਜਾਬ ਸਰਕਾਰ ਵੱਲੋ ਪੰਜਾਬ ਵਿੱਚ ਲੱਗਣ ਤੇ ਤੁਰੰਤ ਰੋਕ ਲਗਾਉਣੀ ਚਾਹੀਦੀ ਹੈ, ਜੇਕਰ ਪੰਜਾਬ ਸਰਕਾਰ ਵੱਲੋ ਰੋਕ ਨਾ ਲਗਾਈ ਗਈ ਤਾਂ ਸਾਡੇ ਵੱਲੋ ਇਸ ਫਿਲਮ ਨੂੰ ਕਿਸੇ ਵੀ ਕੀਮਤ ਤੇ ਪੰਜਾਬ ਵਿੱਚ ਨਹੀ ਚੱਲਣ ਦਿੱਤਾ ਜਾਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: