Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਸ਼ਿਆਂ ਦੇ ਵਾਪਾਰ ਵਿੱਚ ਬਾਦਲ ਦਲ, ਭਾਜਪਾਅਤੇ ਕਾਂਗਰਸੀ ਵੀ ਸ਼ਾਮਲ: ਛੋਟੇਪੁਰ

ਨਸ਼ਿਆਂ ਦੇ ਵਾਪਾਰ ਵਿੱਚ ਬਾਦਲ ਦਲ, ਭਾਜਪਾਅਤੇ ਕਾਂਗਰਸੀ ਵੀ ਸ਼ਾਮਲ: ਛੋਟੇਪੁਰ

ਸੁੱਚਾ ਸਿੰਘ ਛੋਟੇਪੁਰ
ਸੁੱਚਾ ਸਿੰਘ ਛੋਟੇਪੁਰ

ਚੰਡੀਗੜ੍ਹ (2 ਸਤੰਬਰ, 2015 ): ਨਸ਼ਿਆਂ  ਵਿੱਚ ਬਰਬਾਦ ਹੋ ਰਹੀ ਪੰਜਾਬ ਦੀ ਨੌਜੁਆਨੀ ਦਾ ਮੁੱਦਾ ਇਸ ਵੇਲੇ ਪੰਜਾਬ ਵਿੱਚ ਸਭ ਤੋਂ ਭਖਦਾ ਮਸਲਾ ਬਣਿਆ ਹੋਇਆ ਹੈ ।ਆਮ ਤੌਰ ‘ਤੇ ਇਸ ਵੇਲੇ ਪੰਜਾਬ ਵਿੱਚ ਨਸ਼ਿਆਂ ਦੇ ਚੱਲ ਰਹੇ ਵਾਪਾਰ ਵਿੱਚ ਸੱਤਾਧਾਰੀ ਪਾਰਟੀ ਨੂੰ ਮੁੱਖ ਦੋਸ਼ੀ ਗਿਣਿਆ ਜਾ ਰਿਹਾ ਹੈ।ਸਿਆਸੀ ਤੌਰ ‘ਤੇ ਵਿਰੋਧੀ ਪਾਰਟੀਆਂ ਖਾਸ ਕਰਕੇ ਆਮ ਆਦਮੀ ਪਾਰਟੀ ਇਸ ਮੁੱਦੇ ‘ਤੇ ਸੱਤਾਧਾਰੀ ਬਾਦਲ ਦਲ ਨੂੰ ਘੇਰ ਕੇ ਲੋਕਾਂ ਦਾ ਖਾਸ ਧਿਆਨ ਇਸ ਵੱਲ ਖਿੱਚ ਰਹੀ ਹੈ।

ਆਮ ਆਦਮੀ ਪਾਰਟੀ ਦੇ ਕਨਵੀਨਰ ਸ. ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਹੈ ਕਿ ਨਸ਼ਿਆਂ ਵਿਰੁੱਧ ਹੁਣ ਆਰ-ਪਾਰ ਦੀ ਲੜਾਈ ਲੜਨ ਦਾ ਵੇਲਾ ਆ ਚੁੱਕਾ ਹੈ ।ਸ਼ੁਰੂਆਤ ‘ਚ ਨਸ਼ਿਆਂ ਵਿਚ ਡੁੱਬੇ ਪੰਜਾਬ ਦਾ ਠੀਕਰਾ, ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਅਤੇ ਬੀ.ਐੱਸ.ਐੱਫ ਸਿਰ ਭੰਨਣ ਦੀ ਕੋਸ਼ਿਸ਼ ਕੀਤੀ ਸੀ ।

ਉਨ੍ਹਾਂ ਕਿਹਾ ਕਿ ਹੋਰਨਾਂ ਸਿਆਸੀ ਪਾਰਟੀਆਂ ਵੱਲੋਂ ‘ਆਪ’ ਨੂੰ ਬਦਨਾਮ ਕਰਨ ਲਈ ਨਸ਼ਿਆਾ ਦੇ ਵਪਾਰ ‘ਚ ਲਿੱਬੜੀਆਂ ਭੇਡਾਂ ਨੂੰ ਦਾਖਲ ਕਰਵਾਉਣ ਦੀ ਸਾਜ਼ਿਸ਼ ਵੀ ਰਚੀ ਜਾ ਸਕਦੀ ਹੈ, ਪਰ ‘ਆਪ’ ਅਜਿਹੇ ਅਨਸਰਾਂ ‘ਤੇ ਪੂਰੀ ਨਜ਼ਰ ਰੱਖੀ ਜਾਵੇਗੀ ।

ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਮੇਤ ਕਾਂਗਰਸੀ ਵੀ ਨਸ਼ਿਆਂ ਦੇ ਵਪਾਰ ‘ਚ ਭਾਈਵਾਲ ਹਨ । ਉਨ੍ਹਾਂ ਕਿਹਾ ਕਿ ਕਾਂਗਰਸੀ ਨਸ਼ਿਆਂ ਦੇ ਮੁੱਦਿਆਂ ਨੂੰ ਬਹੁਤ ਜ਼ੋਰ ਸ਼ੋਰ ਨਾਲ ਚੁੱਕ ਰਹੇ ਸਨ ਪਰ ਕਾਗਰਸ ਦਾ ਇੱਕ ਮੀਤ ਪ੍ਰਧਾਨ ਮਲਕੀਤ ਸਿੰਘ ਨਸ਼ੇ ਸਮੇਤ ਫੜਿਆ ਗਿਆ ਹੈ ਅਤੇ ਆਉਣ ਵਾਲੇ ਦਿਨਾਂ ‘ਚ ਹੋਰ ਕਾਂਗਰਸੀ ਨੇਤਾਵਾਂ ਦੀ ਨਸ਼ਾ ਵਪਾਰ ‘ ਵੱਡੀ ਭਾਈਵਾਲੀ ਸਾਹਮਣੇ ਆ ਸਕਦੀ ਹੈ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਸਿਆਸੀ ਝਟਕੇ ਲੱਗ ਰਹੇ ਹਨ।
ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: