Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਘੁਬਾਇਆ ਨੂੰ ਜਲਾਲਾਬਾਦ ਤੋਂ ਫਾਜ਼ਿਲਕਾ ਬਦਲਣ ਲਈ ਸੁਖਬੀਰ ਨੇ ਕੈਪਟਨ ਅਮਰਿੰਦਰ ਨਾਲ ਕੀਤਾ ਸਮਝੌਤਾ: ਆਪ

ਘੁਬਾਇਆ ਨੂੰ ਜਲਾਲਾਬਾਦ ਤੋਂ ਫਾਜ਼ਿਲਕਾ ਬਦਲਣ ਲਈ ਸੁਖਬੀਰ ਨੇ ਕੈਪਟਨ ਅਮਰਿੰਦਰ ਨਾਲ ਕੀਤਾ ਸਮਝੌਤਾ: ਆਪ

ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਆਪਣੀ ਜਲਾਲਾਬਾਦ ਸੀਟ ਦੇ ਐਲਾਨ ‘ਚ ਦੇਰੀ ਕਰਨਾ ਬਿਨਾਂ ਕਿਸੇ ਮਕਸਦ ਦੇ ਨਹੀਂ ਹੈ ਅਤੇ ਦੇਰੀ ਕਰਨ ਵਿੱਚ ਦਿੱਤਾ ਗਿਆ ਤਰਕ ਬਿਲਕੁਲ ਤਕਰਹੀਣ ਹੈ ਕਿਉਂਕਿ ਉਹ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨਾਲ ਸਮਝੌਤਾ ਕਰਕੇ ਆਪਣੀ ਸੀਟ ਨੂੰ ਸੁਰੱਖਿਅਤ ਕਰਨਾ ਚਾਹੁੰਦੇ ਹਨ।

ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਕਿ ਸੁਖਬੀਰ ਬਾਦਲ ਆਪਣੇ ਜੱਦੀ ਹਲਕੇ ਜਲਾਲਾਬਾਦ ਤੋਂ ਚੋਣ ਲੜਨ ਨੂੰ ਸੁਰੱਖਿਅਤ ਨਹੀਂ ਸਮਝਦੇ, ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਬਾਦਲ ਪਰਿਵਾਰ ਖਿਲਾਫ ਰਾਏ ਸਿੱਖ ਭਾਈਚਾਰੇ ਦੇ ਸਖਤ ਵਿਰੋਧ ਕਾਰਨ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਵੇਗਾ।

ਦਵਿੰਦਰ ਘੁਬਾਇਆ, ਸੁਖਬੀਰ ਬਾਦਲ ਅਤੇ ਕੈਪਟਨ ਅਮਰਮਿੰਦਰ ਸਿੰਘ (ਫਾਈਲ ਫੋਟੋ)
ਦਵਿੰਦਰ ਘੁਬਾਇਆ, ਸੁਖਬੀਰ ਬਾਦਲ ਅਤੇ ਕੈਪਟਨ ਅਮਰਮਿੰਦਰ ਸਿੰਘ (ਫਾਈਲ ਫੋਟੋ)

ਆਪ ਆਗੂਆਂ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਕੋਲ ਗੁਪਤ ਤਰੀਕੇ ਨਾਲ ਪਹੁੰਚ ਕੀਤੀ ਅਤੇ ਭਰੋਸੇਯੋਗ ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਉਹ (ਸੁਖਬੀਰ ਬਾਦਲ) ਨੇ ਕੈਪਟਨ ਅਮਰਿੰਦਰ ਸਿੰਘ ਦੇ ਗੋਡਿਆਂ ਨੂੰ ਹੱਥ ਲਾ ਕੇ ਇਹ ਮੰਗ ਕੀਤੀ ਹੈ ਕਿ ਕਾਂਗਰਸ ਵੱਲੋਂ ਉਸਦੇ ਖਿਲਾਫ ਚੋਣ ਮੈਦਾਨ ਵਿੱਚ ਉਤਾਰੇ ਗਏ ਸ਼ੇਰ ਸਿੰਘ ਘੁਬਾਇਆ ਦੇ ਬੇਟੇ ਦਵਿੰਦਰ ਸਿੰਘ ਘੁਬਾਇਆ ਨੂੰ ਉਥੋਂ ਬਦਲਿਆ ਜਾਵੇ। ਆਪ ਆਗੂਆਂ ਨੇ ਕਿਹਾ ਕਿ ਇਹ ਸਾਡੇ ਧਿਆਨ ਵਿੱਚ ਆ ਗਿਆ ਹੈ ਕਿ ਸੁਖਬੀਰ ਬਾਦਲ ਦਵਿੰਦਰ ਘੁਬਾਇਆ ਨੂੰ ਜਲਾਲਾਬਾਦ ਤੋਂ ਫਾਜਿਲਕਾ ਤਬਦੀਲ ਕਰਵਾਉਣਾ ਚਾਹੁੰਦੇ ਹਨ।

ਵੜੈਚ ਅਤੇ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਮਿਲੀ ਸਿਆਸੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਉਥੋਂ ਜਿੱਤਣਾ ਸੰਭਵ ਨਹੀਂ ਹੈ ਕਿਉਂਕਿ ਆਮ ਆਦਮੀ ਪਾਰਟੀ ਨੇ ਉਥੇ ਬਾਦਲ ਪਰਿਵਾਰ ਨੂੰ ਚੁਣੌਤੀ ਦਿੱਤੀ ਹੋਈ ਹੈ। ਆਪ ਆਗੂਆਂ ਨੇ ਕਿਹਾ ਕਿ ਸ਼ੁਰੂ ਵਿੱਚ ਤਾਂ ਸੁਖਬੀਰ ਬਾਦਲ ਨੇ ਘੁਬਾਇਆ ਦੇ ਪਰਿਵਾਲ ਵੱਲੋਂ ਚਲਾਏ ਜਾਂਦੇ ਕਾਲਜ ਉਤੇ ਛਾਪਾ ਮਾਰ ਕੇ ਉਸਦੀ ਬਾਂਹ ਮਰੋੜਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਇਲਾਵਾ ਹਰਸਿਮਰਤ ਬਾਦਲ ਵੱਲੋਂ ਘੁਬਾਇਆ ਨੂੰ ‘ਨਾਸ਼ੁਕਰੇ ਵਿਅਕਤੀ’ ਦੱਸ ਕੇ ਉਨ੍ਹਾਂ ਦਾ ਅਪਮਾਨ ਕੀਤਾ ਗਿਆ ਅਤੇ ਨਾਲ ਹੀ ਪਾਰਟੀ ਛੱਡਣ ਲਈ ਵੀ ਕਿਹਾ ਗਿਆ।

ਆਪ ਆਗੂਆਂ ਨੇ ਕਿਹਾ ਕਿ ਲੋਕਾਂ ਦੇ ਅਕਾਲੀ-ਭਾਜਪਾ ਸਰਕਾਰ ਖਿਲਾਫ ਗੁੱਸੇ ਅਤੇ ਰਾਏ ਸਿੱਖ ਭਾਈਚਾਰੇ ਦੇ ਆਮ ਆਦਮੀ ਪਾਰਟੀ ਨੂੰ ਸਮਰਥਨ ਕਾਰਨ ਬਾਦਲਾਂ ਨੇ ਇਹ ਸਹੀ ਅੰਦਾਜਾ ਲਗਾਇਆ ਹੈ ਕਿ ਜਲਾਲਾਬਾਦ ਵਿੱਚ ਉਨ੍ਹਾਂ ਦੀ ਹਾਰ ਯਕੀਨੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਨੂੰ ਆਮ ਆਦਮੀ ਪਾਰਟੀ ਦੇ ਝੰਡੇ ਵਾਲੇ ਰੰਗ ਵਿੱਚ ਰੰਗਣ ਸਬੰਧੀ
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: