Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਰ. ਐੱਸ. ਐੱਸ. ਨੂੰ ਅੱਤਵਾਦੀ ਸੰਗਠਨ ਐਲਾਨਣ ਦੇ ਮਾਮਲੇ ‘ਚ ਅਮਰੀਕੀ ਵਿਦੇਸ਼ ਮੰਤਰੀ ਨੂੰ ਸੰਮਨ ਜਾਰੀ

ਆਰ. ਐੱਸ. ਐੱਸ. ਨੂੰ ਅੱਤਵਾਦੀ ਸੰਗਠਨ ਐਲਾਨਣ ਦੇ ਮਾਮਲੇ ‘ਚ ਅਮਰੀਕੀ ਵਿਦੇਸ਼ ਮੰਤਰੀ ਨੂੰ ਸੰਮਨ ਜਾਰੀ

ਕੈਲੀਫੋਰਨੀਆ (24 ਜਨਵਰੀ, 2015): ਅਮਰੀਕਾ ਵਿੱਚ ਸਰਗਰਮ ਸਿੱਖ ਜੱਥੇਬੰਦੀ “ ਸਿੱਖਸ ਫਾਰ ਜਸਟਿਸ” ਵੱਲੋਂ ਅਮਰੀਕਾ ਦੀ ਅਦਾਲਤ ਵਿੱਚ ਆਰ. ਐੱਸ. ਐੱਸ ਨੂੰ ਅੱਤਵਾਦੀ ਸੰਗਠਨ ਐਲਾਨ ਕਰਨ ਲਈ ਦਾਇਰ ਮੁਕੱਦਮੇ ਵਿੱਚ ਅੱਜ ਨੇ ਅਮਰੀਕੀ ਵਿਦੇਸ਼ ਮੰਤਰੀ ਜਾਹਨ ਕੇਰੀ ਨੂੰ ਅਮਰੀਕੀ ਸੰਘੀ ਅਦਾਲਤ ਦੇ ਸੰਮਨ ਨਿਊਯਾਰਕ ਸਥਿਤ ਅਮਰੀਕੀ ਅਟਾਰਨੀ ਦਫਤਰ ਰਾਹੀਂ 23 ਜਨਵਰੀ ਨੂੰ ਤਾਮੀਲ ਕਰਵਾ ਦਿੱਤੇ ਹਨ।

Indian-PM-Narendra-Modi-posing-with-other-RSS-leaders-e1421899333212
ਪ੍ਰੀਤ ਭਰਾਰਾ ਅਮਰੀਕੀ ਅਟਾਰਨੀ ਦਫਤਰ ਦੇ ਮੁਖੀ ਹਨ ਜੋ ਨਿਊਯਾਰਕ ਦੇ ਦੱਖਣੀ ਜ਼ਿਲ੍ਹੇ ਵਿਚ ਅਮਰੀਕਾ ਖਿਲਾਫ ਕਿਸੇ ਵੀ ਮੁਕੱਦਮੇ ਦੀ ਪੈਰਵਾਈ ਲਈ ਜ਼ਿੰਮੇਵਾਰ ਹਨ।

ਸਿੱਖ ਅਧਿਕਾਰ ਸੰਗਠਨ ਨੇ ਵਿਦੇਸ਼ ਮੰਤਰੀ ਕੈਰੀ ਨੂੰ ਜੈਰੀ ਡਰੈਕ ਰਾਹੀਂ ਵੀ ਸੰਮਨ ਤਾਮੀਲ ਕਰਵਾਏ ਹਨ ਜੋ ਵਾਸ਼ਿੰਗਟਨ ਡੀ. ਸੀ. ਵਿਚ ਅਮਰੀਕੀ ਵਿਦੇਸ਼ ਵਿਭਾਗ ਵਿਚ ਐਗਜ਼ੈਕਟਿਵ ਡਾਇਰੈਕਟਰ ਹਨ ਙ ਸੰਮਨ ਦੀ ਤਾਮੀਲ ਹੋਣ ਤੋਂ ਬਾਅਦ ਹੁਣ ਵਿਦੇਸ਼ ਮੰਤਰੀ ਕੈਰੀ ਨੂੰ ਇਸ ਦਾ ਜਵਾਬ ਦੇਣ ਲਈ 24 ਮਾਰਚ ਦੀ ਡੈਡਲਾਈਨ ਮਿਥੀ ਗਈ ਹੈ।

ਸੰਘੀ ਨਿਯਮ ਸਿਵਲ ਪੀ 12 (ਏ) (2) ਤਹਿਤ ਆਰ ਐਸ ਐਸ ਨੂੰ ਵਿਦੇਸ਼ੀ ਅੱਤਵਾਦੀ ਸੰਗਠਨ ਐਲਾਨਣ ਲਈ ਇਹ ਕੇਸ ਦਾਇਰ ਕੀਤਾ ਗਿਆ ਹੈ। ਜਦੋਂ ਅਮਰੀਕੀ ਅਫਸਰ ਖਿਲਾਫ ਮੁਕੱਦਮਾ ਦਾਇਰ ਕੀਤਾ ਜਾਂਦਾ ਹੈ ਕਿ ਉਸ ਨੂੰ ਅਮਰੀਕੀ ਅਟਾਰਨੀ ਰਾਹੀਂ ਸੰਮਨ ਤਾਮੀਲ ਹੋਣ ਤੋਂ 60 ਦਿਨਾਂ ਅੰਦਰ ਜਵਾਬ ਦੇਣਾ ਹੁੰਦਾ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ “ਸਿੱਖ ਫਾਰ ਜਸਟਿਸ” ਦੀ ਨੇ ਸਿੱਖ ਨਸਲਕੁਸ਼ੀ ਲਈ ਕਾਂਗਰਸ ਦੀ ਪ੍ਰਧਾਨ ਸੋਨੀਆਂ ਗਾਂਧੀ, ਭਾਰਤ ਦੇ ਸਾਬਕਾ ਮੁੱਖ ਮੰਤਰੀ ਮਨਮੋਹਨ ਸਿੰਘ ਅਤੇ ਗੁਜਰਾਤ ਵਿੱਚ ਵਿੱਚ ਸਾਲ 2002 ਵਿੱਚ ਮੁਸਲਮਾਨਾਂ ਦੇ ਸਮੂਹਿਕ ਕਤਲੇਆਮ ਵਿੱਚ ਭੁਮਿਕਾ ਲਈ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਅਮਰੀਕੀ ਸੰਘੀ ਅਦਾਲਤ ਵਿੱਚ ਕੇਸ ਦਰਜ਼ ਕਰਵਾ ਚੁੱਕਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇੰਗਲੈਂਡ ਦੇ ਇਕ ਪ੍ਰਮੁੱਖ ਰੋਜਾਨਾ ਅਖਬਾਰ ਫਾਈਨੈਂਸ਼ੀਅਲ ਟਾਈਮਜ਼ ਨੇ ਬੀਤੇ ਦਿਨ ਛਾਪੀ ਇਕ ਖਾਸ ਰਿਪੋਰਟ ਵਿਚ ਇਹ ਤੱਥ ਉਜਾਗਰ ਕੀਤਾ ਹੈ ਕਿ ਅਮਰੀਕੀ ਪ੍ਰਸ਼ਾਸਨ ਨੇ ਇੰਡੀਆ ਵੱਲੋਂ ਅਮਰੀਕਾ ਦੀ ਧਰਤ
ਉੱਤਰੀ ਪੂਰਬੀ ਦਿੱਲੀ ਦੇ ਕਈ ਇਲਾਕਿਆਂ ’ਚ ਬੀਤੇ ਕੁੱਝ ਦਿਨਾਂ ਤੋਂ ਨਾਗਰਿਕਤਾ ਸੋਧ ਕਾਨੂੰਨ (ਨਾ.ਸੋ.ਕਾ.) ਵਿਰੁੱਧ ਹੋ ਰਹੇ ਸ਼ਾਂਤਮਈ ਵਿਖਾਵਿਆਂ ਬਾਰੇ ਅਚਾਨਕ ਹਿੰਸਾ ਦੀ ਸਥਿੱਤੀ ਬਣ ਜਾਣੀ ਬੇਹੱਦ ਅਫ਼ਸੋਸਨਾਕ ਤੇ
ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਦਿੱਲੀ ਸਲਤਨਤ ਦੀ ਫੇਰੀ ਤੋਂ ਪਹਿਲਾਂ ਵਾਈਟ ਹਾਊਸ ਵੱਲੋਂ ਸਿਖਸ ਫਾਰ ਜਸਟਿਸ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਨ ਕਰਨ ਦੀ ਖਬਰ ਇਸ ਸਮੇਂ ਚਰਚਾ ਵਿੱਚ
ਨਵੇਂ ਨਾਗਰਿਕਤਾ ਕਾਨੂੰਨ ਦੇ ਵਿਰੋਧ ਵਿਚ ਟਰਾਈ ਸਿਟੀ ਐਕਸਨ ਕਮੇਟੀ ਦੇ ਸੱਦੇ ਉਤੇ ਇਕੱਠੇ ਹੋਏ ਹਜ਼ਾਰਾਂ ਲੋਕਾਂ ਨੇ ਹੱਥਾਂ ਵਿਚ ਤਿਰੰਗੇ ਫੜ ਕੇ ਮੋਦੀ ਸਰਕਾਰ ਦੇ ਵਿਰੁੱਧ ਨਾਹਰੇ ਮਾਰਦਿਆਂ ਇਹ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: