Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਫਾਜ਼ਿਲਕਾ ਅਦਾਲਤ ਵਲੋਂ ਨਸ਼ਾ ਤਸਕਰੀ ਮਾਮਲੇ ‘ਚ ਸੁਖਪਾਲ ਖਹਿਰਾ ਦੀ ਪੇਸ਼ੀ ‘ਤੇ ਸੁਪਰੀਮ ਕੋਰਟ ਨੇ ਲਾਈ ਰੋਕ

ਫਾਜ਼ਿਲਕਾ ਅਦਾਲਤ ਵਲੋਂ ਨਸ਼ਾ ਤਸਕਰੀ ਮਾਮਲੇ ‘ਚ ਸੁਖਪਾਲ ਖਹਿਰਾ ਦੀ ਪੇਸ਼ੀ ‘ਤੇ ਸੁਪਰੀਮ ਕੋਰਟ ਨੇ ਲਾਈ ਰੋਕ

ਚੰਡੀਗੜ੍ਹ: ਸੁਪਰੀਮ ਕੋਰਟ ਨੇ ਸ਼ੁੱਕਰਵਾਰ (1 ਦਸੰਬਰ, 2017) ਨੂੰ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਖਹਿਰਾ ਦੀ ਫਾਜ਼ਿਲਕਾ ਅਦਾਲਤ ਵਲੋਂ ਪੇਸ਼ੀ ‘ਤੇ ਰੋਕ ਲਾ ਦਿੱਤੀ ਹੈ। ਹਾਲ ਹੀ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਖਪਾਲ ਖਹਿਰਾ ਦੀ ਅਦਾਲਤ ਪੇਸ਼ੀ ‘ਤੇ ਰੋਕ ਸਬੰਧੀ ਅਰਜ਼ੀ ਨਾ-ਮਨਜ਼ੂਰ ਕਰ ਦਿੱਤੀ ਸੀ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਖਪਾਲ ਸਿੰਘ ਖਹਿਰਾ ਦੀ ਅਰਜ਼ੀ ਰੱਦ ਹੋਣ ਤੋਂ ਬਾਅਦ ਫਾਜ਼ਿਲਕਾ ਅਦਾਲਤ ਨੇ ਵੀਰਵਾਰ ਨੂੰ ਸੁਖਪਾਲ ਖਹਿਰਾ ਨੂੰ ਨਵੇਂ ਸਿਰਿਓਂ ਸੰਮਨ ਜਾਰੀ ਕੀਤੇ ਸਨ।

ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ (ਫਾਈਲ ਫੋਟੋ)
ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ (ਫਾਈਲ ਫੋਟੋ)

ਹਾਲਾਂਕਿ ਹਾਈ ਕੋਰਟ ਨੇ ਉਨ੍ਹਾਂ ਦੇ ਖਿਲਾਫ ਗ਼ੈਰ-ਜ਼ਮਾਨਤੀ ਵਾਰੰਟ ਰੱਦ ਕਰ ਦਿੱਤੇ ਸੀ। ਇਸ ਦੌਰਾਨ ਸੁਖਪਾਲ ਖਹਿਰਾ ਨੇ ਹਾਈਕੋਰਟ ‘ਚ 2015 ਦੀ ਆਪਣੀ ਅਰਜ਼ੀ ਨੂੰ ਦੁਬਾਰਾ ਪੇਸ਼ ਕੀਤਾ, ਜਿਸ ਵਿਚ ਉਨ੍ਹਾਂ ਆਪਣੇ ‘ਤੇ ਲੱਗੇ ਦੋਸ਼ਾਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ।

ਫਾਜ਼ਿਲਕਾ ਅਦਾਲਤ ਨੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਅਤੇ ਹੋਰਾਂ ਖਿਲਾਫ 1 ਨਵੰਬਰ ਨੂੰ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਸੀ। ਇਸ ਮੁਕੱਦਮੇ ‘ਚ ਕਥਿਤ ਸਹਿਯੋਗੀ, ਗੁਰਦੇਵ ਸਿੰਘ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਸੀ। ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਨੂੰ 31 ਅਕਤੂਬਰ ਨੂੰ 9 ਹੋਰਾਂ ਨਾਲ ਨਸ਼ੇ ਦਾ ਕਾਰੋਬਾਰ ਕਰਨ ਦੇ ਦੋਸ਼ ਹੇਠਾਂ ਸਜ਼ਾ ਸੁਣਾਈ ਗਈ ਸੀ।

ਸੁਖਪਾਲ ਖਹਿਰਾ ਦੇ ਵਿਰੋਧੀਆਂ ਵਲੋਂ ਇਸ ਮਾਮਲੇ ਕਰਕੇ ਉਨ੍ਹਾਂ ਤੋਂ ਅਸਤੀਫੇ ਦੇ ਮੰਗ ਕੀਤੀ ਜਾ ਰਹੀ ਸੀ। ਸੁਖਪਾਲ ਖਹਿਰਾ ਨੇ ਅਸਤੀਫੇ ਤੋਂ ਇਨਕਾਰ ਕਰਦਿਆਂ ਇਸਨੂਮ ਸਿਆਸੀ ਬਦਲਾਖੋਰੀ ਦਾ ਨਾਂ ਦਿੱਤਾ ਹੈ।

ਸਬੰਧਤ ਖ਼ਬਰ:

ਬੈਂਸਾਂ ਦੇ ਖਿਲਾਫ਼ ਪਾਸ ਹੋਏ ਵਿਧਾਨ ਸਭਾ ਮਤੇ ਦੇ ਸਿਆਸੀ ਮਾਇਨੇ ਕੀ ਨੇ? ਮੁੱਖ ਮੰਤਰੀ ਨੂੰ ਟੇਪ ਜਾਅਲੀ ਜਾਪਦੀ ਹੈ ਤਾਂ ਏਹਦੀ ਪੜਤਾਲ ਕਿਉਂ ਨਹੀਂ? (ਵਿਚਾਰ/ਲੇਖ) …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਸਿਆਸੀ ਝਟਕੇ ਲੱਗ ਰਹੇ ਹਨ।
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: