Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਖਾਲਸਾਈ ਰੰਗ ਵਿਚ ਰੰਗਿਆ ਕੈਨੇਡਾ ਦਾ ਸਰੀ; ਨਗਰ ਕੀਰਤਨ ਵਿਚ 5 ਲੱਖ ਤੋਂ ਵੱਧ ਸੰਗਤਾਂ ਸ਼ਾਮਿਲ ਹੋਈਆਂ

ਖਾਲਸਾਈ ਰੰਗ ਵਿਚ ਰੰਗਿਆ ਕੈਨੇਡਾ ਦਾ ਸਰੀ; ਨਗਰ ਕੀਰਤਨ ਵਿਚ 5 ਲੱਖ ਤੋਂ ਵੱਧ ਸੰਗਤਾਂ ਸ਼ਾਮਿਲ ਹੋਈਆਂ

ਸਰੀ: ਖ਼ਾਲਸਾ ਸਾਜਨਾ ਦਿਹਾੜੇ ਦੇ ਸਬੰਧ ਵਿੱਚ ਸਰੀ ’ਚ ਬੀਤੇ ਕੱਲ੍ਹ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ (ਸਰਕਾਰੀ ਅੰਕੜਿਆਂ ਮੁਤਾਬਿਕ) ਪੰਜ ਲੱਖ ਤੋਂ ਵੱਧ ਵਿਅਕਤੀ ਸ਼ਾਮਲ ਹੋਏ। ਇਹ ਗਿਣਤੀ ਸਰੀ ਦੀ ਕੁੱਲ ਆਬਾਦੀ ਤੋਂ ਵੱਧ ਹੈ।

ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਨਾਲ ਸਜਾਈ ਗਈ ਇਕ ਗੱਡੀ

ਜਾਣਕਾਰੀ ਅਨੁਸਾਰ ਸਵੇਰੇ ਕਰੀਬ 9 ਵਜੇ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਦਸਮੇਸ਼ ਦਰਬਾਰ ਤੋਂ ਚੱਲੇ ਨਗਰ ਕੀਰਤਨ ’ਚ ਸਿੱਖਾਂ ਦੀਆਂ ਸ਼ਾਨਾਮੱਤੀਆਂ ਪ੍ਰਾਪਤੀਆਂ ਤੇ ਘੋਲਾਂ ਨੂੰ ਦਰਸਾਉਂਦੀਆਂ ਲਗਪਗ 20 ਝਾਕੀਆਂ ਵੀ ਕੱਢੀਆਂ ਗਈਆਂ ਸਨ। ਇਹਨਾਂ ਵਿਚ ਪੁਰਾਤਨ ਅਤੇ ਵਰਤਮਾਨ ਸਿੱਖ ਸੰਘਰਸ਼ ਦੇ ਸ਼ਹੀਦਾਂ ਨੂੰ ਦਰਸਾਉਂਦੀਆਂ ਤਸਵੀਰਾਂ ਵੀ ਸ਼ਾਮਿਲ ਸਨ। ਇਸ ਦੌਰਾਨ ਵਰਤਮਾਨ ਸਮੇਂ ਭਾਰਤੀ ਹਕੂਮਤ ਖਿਲਾਫ ਜੂਝਦਿਆਂ ਸ਼ਹੀਦ ਹੋਏ ਸਿੱਖਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਤਿਹਾਸ ਦੀ ਸਾਂਝ ਪਾਉਂਦਾ ਹੋਇਆ ਢਾਡੀ ਸੁਰਜੀਤ ਸਿੰਘ ਵਾਰਿਸ ਦਾ ਜਥਾ

ਇਸ ਮੌਕੇ ਰਵਾਇਤ ਅਨੁਸਾਰ ਕੈਨੇਡੀਅਨ ਫ਼ੌਜ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ। ਬੀਸੀ ਦੇ ਪ੍ਰੀਮੀਅਰ ਜੌਹਨ ਹੌਰਗਨ ਨੇ ਆਪਣੇ ਮੰਤਰੀਆਂ ਤੇ ਵਿਧਾਇਕਾਂ ਸਮੇਤ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਸੂਬੇ ਵਿੱਚ ਹਰ ਸਾਲ ਅਪਰੈਲ ਮਹੀਨਾ ਸਿੱਖ ਵਿਰਾਸਤੀ ਮਹੀਨੇ ਵਜੋਂ ਮਨਾਉਣ ਬਾਰੇ ਸਰਕਾਰੀ ਪੱਤਰ ਪ੍ਰਬੰਧਕਾਂ ਨੂੰ ਸੌਂਪਿਆ।

ਵਰਤਮਾਨ ਸ਼ੰਘਰਸ਼ ਦੇ ਸ਼ਹੀਦਾਂ ਦੀ ਯਾਦ

ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਏ ਨਗਰ ਕੀਰਤਨ ਨੂੰ ਵਾਪਸ ਪਹੁੰਚਣ ਲਈ ਕਰੀਬ ਅੱਠ ਘੰਟੇ ਲੱਗੇ। ਪਾਲਕੀ ਸਾਹਿਬ ਦੇ ਮੂਹਰੇ ਗਤਕਾ ਪਾਰਟੀਆਂ ਨੇ ਗਤਕਾ ਖੇਡਿਆ। ਇਸ ਮੌਕੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵਿਸ਼ੇਸ਼ ਤੌਰ ’ਤੇ ਵਧਾਈ ਸੰਦੇਸ਼ ਭੇਜ ਕੇ ਖ਼ਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਗੁਰਦੁਆਰਾ ਕਮੇਟੀ ਵੱਲੋਂ ਪੰਜਾਬ ਤੋਂ ਆਏ ਮਨੁੱਖੀ ਹੱਕਾਂ ਬਾਰੇ ਕਾਰਕੁਨ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਦਾ ਸਨਮਾਨ ਕੀਤਾ ਗਿਆ।

ਨਗਰ ਕੀਰਤਨ ਦੇ ਨਿਰਧਾਰਿਤ ਰੂਟ ਦੇ ਆਸ-ਪਾਸ ਵਪਾਰਕ ਅਦਾਰਿਆਂ ਤੇ ਹੋਰ ਸ਼ਰਧਾਲੂਆਂ ਵੱਲੋਂ ਸਟੇਜਾਂ, ਸਟਾਲਾਂ ਤੇ ਲੰਗਰਾਂ ਦੇ ਪ੍ਰਬੰਧ ਕੀਤੇ ਹੋਏ ਸਨ।

ਸ਼ਹੀਦ ਭਾਈ ਗੁਰਜੰਟ ਸਿੰਘ ਬੁਧਸਿੰਘਵਾਲਾ ਦੇ ਭਤੀਜੇ ਭਾਈ ਭੁਪਿੰਦਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ
ਸ਼ਹੀਦ ਭਾਈ ਰਸ਼ਪਾਲ ਸਿੰਘ ਪੀਏ ਦੇ ਪਤਨੀ ਬੀਬੀ ਪ੍ਰੀਤਮ ਕੌਰ ਨੂੰ ਸਨਮਾਨਿਤ ਕਰਦੇ ਹੋਏ
ਵਕੀਲ ਜਸਪਾਲ ਸਿੰਘ ਮੰਝਪੁਰ ਨੂੰ ਸਨਮਾਨਿਤ ਕਰਦੇ ਹੋਏ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਦਲ ਰਹੇ ਆਲਮੀ ਹਾਲਾਤ ਅਤੇ ਦੱਖਣੀ ਏਸ਼ੀਆ ਦੇ ਤਬਦੀਲ ਹੁੰਦੇ ਖੇਤਰੀ ਸਮੀਕਰਨਾਂ ਨੇ ਇੱਕ ਵਾਰ ਫਿਰ ਪੰਜਾਬ ਅਤੇ ਸਿੱਖਾਂ ਨੂੰ ਭੂ-ਰਾਜਨੀਤਕ ਚਰਚਾ ਵਿੱਚ ਲੈ ਆਂਦਾ ਹੈ। ਇੰਡੀਆ-ਪਾਕਿਸਤਾਨ ਸੁਰੱਖਿਆ ਸਮੀਕਰਨਾਂ ਵਿੱਚ
ਇਸ ਖ਼ਾਸ ਮੁਲਾਕਾਤ ਵਿੱਚ ਪੱਤਰਕਾਰ ਮਨਦੀਪ ਸਿੰਘ, ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨਾਲ ਵਿਸਤਾਰਪੂਰਵਕ ਗੱਲਬਾਤ ਕਰਦੇ ਹਨ। ਉਹ ਤੇਜ਼ੀ ਨਾਲ ਬਦਲ ਰਹੇ ਰਾਜਨੀਤਿਕ ਹਾਲਾਤਾ 'ਤੇ ਚਰਚਾ ਕਰਦੇ
6 ਦਸੰਬਰ 2025 ਨੂੰ ਵਿੰਡਸਰ ਯੂਨੀਵਰਸਿਟੀ ਵਿਖੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤੀ ਦੀ 350ਵੀਂ ਵਰ੍ਹੇਗੰਢ ਨੂੰ ਸਮਰਪਿਤ ਮਹਾਨ ਸ਼ਹੀਦੀ ਕਾਨਫਰੰਸ ਦੌਰਾਨ ਸਿੱਖ ਪ੍ਰਚਾਰਕ ਗਿਆਨੀ ਜੀਵਾ
6 ਦਸੰਬਰ 2025 ਨੂੰ ਵਿੰਡਸਰ ਯੂਨੀਵਰਸਿਟੀ ਵਿਖੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤੀ ਦੀ 350ਵੀਂ ਵਰ੍ਹੇਗੰਢ ਨੂੰ ਸਮਰਪਿਤ ਮਹਾਨ ਸ਼ਹੀਦੀ ਕਾਨਫਰੰਸ ਦੌਰਾਨ ਡਾ. ਕੰਵਲਜੀਤ ਸਿੰਘ (ਖਡੂਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: