Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਦੇ ਨਵੇਂ ਬਣੇ ਮੰਤਰੀਆਂ ਨੇ ਹਲਫ਼ ਲਿਆ

ਪੰਜਾਬ ਦੇ ਨਵੇਂ ਬਣੇ ਮੰਤਰੀਆਂ ਨੇ ਹਲਫ਼ ਲਿਆ

ਚੰਡੀਗੜ੍ਹ: ਨਰਾਜ਼ਗੀਆਂ ਦੇ ਆਲਮ ਵਿਚ ਕੈਪਟਨ ਵਜ਼ਾਰਤ ਦੇ ਨਵੇਂ 9 ਮੰਤਰੀਆਂ ਨੂੰ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਬੀਤੀ ਸ਼ਾਮ ਰਾਜ ਭਵਨ ਵਿੱਚ ਕਰਵਾਏ ਗਏ ਸਮਾਗਮ ਵਿਚ ਕੈਬਨਿਟ ਮੰਤਰੀਆਂ ਵਜੋਂ ਸਹੁੰ ਚੁਕਾਈ। ਇਨ੍ਹਾਂ ਤੋਂ ਇਲਾਵਾ ਅਰੁਣਾ ਚੌਧਰੀ ਅਤੇ ਰਜ਼ੀਆ ਸੁਲਤਾਨਾ ਨੂੰ ਵੀ ਤਰੱਕੀ ਦੇ ਕੇ ਕੈਬਨਿਟ ਮੰਤਰੀਆਂ ਵਜੋਂ ਸਹੁੰ ਚੁਕਾਈ ਗਈ। ਮੁੱਖ ਮੰਤਰੀ ਨੇ ਵਜ਼ਾਰਤ ਵਿਚ ਵਾਧਾ ਕਰ ਕੇ ਵਿਧਾਇਕਾਂ ਦੀ ਨਾਰਾਜ਼ਗੀ ਨੂੰ ਦੂਰ ਕਰਨ ਦਾ ਯਤਨ ਕੀਤਾ ਹੈ ਪਰ ਦਲਿਤਾਂ ਅਤੇ ਪੱਛੜੀਆਂ ਜਾਤੀਆਂ ਵਿਚ ਵਜ਼ਾਰਤ ਵਿਚ ਵਾਧੇ ਸਮੇਂ ਪ੍ਰਤੀਨਿਧਤਾ ਨਾ ਮਿਲਣ ਕਰ ਕੇ ਨਾਰਾਜ਼ਗੀ ਹੈ।

ਇਸ ਦੌਰਾਨ ਦੇਰ ਰਾਤ ਮੁੱਖ ਮੰਤਰੀ ਨੇ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਵੀ ਕਰ ਦਿੱਤੀ। ਇਸ ਮੁਤਾਬਕ ਮੁੱਖ ਮੰਤਰੀ ਨੇ ਆਪਣੇ ਕੋਲ 19 ਵਿਭਾਗ ਰੱਖੇ ਹਨ। ਦੋ-ਤਿੰਨ ਮੰਤਰੀਆਂ ਦੇ ਵਿਭਾਗਾਂ ਵਿਚ ਫੇਰ ਬਦਲ ਕੀਤਾ ਗਿਆ ਹੈ। ਦੋਵਾਂ ਮਹਿਲਾ ਮੰਤਰੀਆਂ ਦੇ ਵਿਭਾਗ ਬਦਲ ਦਿਤੇ ਗਏ ਹਨ। ਸਿੱਖਿਆ ਵਿਭਾਗ ਦੋ ਮੰਤਰੀਆਂ ਨੂੰ ਦਿਤਾ ਗਿਆ ਹੈ। ਸਕੂਲ ਸਿੱਖਿਆ ਨਵੇਂ ਮੰਤਰੀ ਓ.ਪੀ. ਸੋਨੀ ਅਤੇ ਉਚੇਰੀ ਸਿੱਖਿਆ ਰਜ਼ੀਆ ਸੁਲਤਾਨਾ ਨੂੰ ਦਿਤੀ ਗਈ ਹੈ। ਨਵਜੋਤ ਸਿੱਧੂ, ਮਨਪ੍ਰੀਤ ਬਾਦਲ, ਸਾਧੂ ਸਿੰਘ ਧਰਮਸੋਤ, ਚਰਨਜੀਤ ਸਿੰਘ ਚੰਨੀ ਕੋਲ ਪਹਿਲਾਂ ਵਾਲੇ ਹੀ ਵਿਭਾਗ ਰਹਿਣਗੇ। ਪਰ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਪੰਚਾਇਤਾਂ ਤੇ ਪੇਂਡੂ ਵਿਕਾਸ ਦੇ ਨਾਲ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਬ੍ਰਹਮ ਮਹਿੰਦਰਾ ਨੂੰ ਪਹਿਲੇ ਵਿਭਾਗਾਂ ਦੇ ਨਾਲ ਨਵਾਂ ਸ਼ਿਕਾਇਤ ਨਿਵਾਰਨ ਵਿਭਾਗ ਦਿਤਾ ਗਿਆ ਹੈ।

ਸੋਨੀ ਨੂੰ ਸਕੂਲ ਸਿੱਖਿਆ ਦੇ ਨਾਲ ਸੁਤੰਤਰਤਾ ਸੈਨਾਨੀ ਵਿਭਾਗ, ਰਾਣਾ ਗੁਰਮੀਤ ਸਿੰਘ ਸੋਢੀ ਨੂੰ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਅਤੇ ਅਰੁਣਾ ਚੌਧਰੀ ਨੂੰ ਸਮਾਜਿਕ ਸੁਰੱਖਿਆ, ਔਰਤਾਂ ਤੇ ਬਾਲ ਵਿਕਾਸ ਵਿਭਾਗ ਦੇ ਨਾਲ ਟਰਾਂਸਪੋਰਟ ਵਿਭਾਗ ਦਿਤਾ ਹੈ। ਰਜ਼ੀਆ ਸੁਲਤਾਨਾ ਨੂੰ ਉਚੇਰੀ ਸਿੱਖਿਆ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਸਹਿਕਾਰਤਾ ਅਤੇ ਜੇਲ੍ਹ ਵਿਭਾਗ ਦਿਤਾ ਗਿਆ ਹੈ। ਸੁੱਖ ਸਰਕਾਰੀਆ ਨੂੰ ਮਾਲ, ਮੁੜ ਵਸੇਬਾ, ਪਾਣੀ ਸੋਮੇ ਅਤੇ ਖਣਨ ਵਿਭਾਗ, ਗੁਰਪ੍ਰੀਤ ਸਿੰਘ ਕਾਂਗੜ ਨੂੰ ਬਿਜਲੀ, ਨਵਿਆਉਣਯੋਗ ਊਰਜਾ, ਬਲਬੀਰ ਸਿੰਘ ਸਿੱਧੂ ਨੂੰ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਵਿਭਾਗ, ਵਿਜੇਇੰਦਰ ਸਿੰਗਲਾ ਨੂੰ ਲੋਕ ਨਿਰਮਾਣ ਅਤੇ ਸੂਚਨਾ ਤਕਨਾਲੋਜੀ, ਸੁੰਦਰ ਸ਼ਿਆਮ ਅਰੋੜਾ ਨੂੰ ਸਨਅਤ ਅਤੇ ਵਣਜ ਵਿਭਾਗ ਦਿਤਾ ਹੈ। ਭਾਰਤ ਭੂਸਣ ਆਸ਼ੂ ਨੂੰ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦਿਤਾ ਗਿਆ ਹੈ।

ਸਮਾਗਮ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਲ ਸੁਨੀਲ ਜਾਖੜ, ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ, ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਸਹਾਇਕ ਇੰਚਾਰਜ ਹਰੀਸ਼ ਚੌਧਰੀ, ਸਾਬਕਾ ਮੰਤਰੀ ਲਾਲ ਸਿੰਘ, ਅਮਰਜੀਤ ਸਿੰਘ ਸਮਰਾ, ਕੈਪਟਨ ਵਜ਼ਾਰਤ ਦੇ ਸਾਰੇ ਮੰਤਰੀ ਅਤੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਮੰਤਰੀ ਨਾ ਬਣਾਏ ਜਾਣ ਕਾਰਨ ਨਾਰਾਜ਼ ਵਿਧਾਇਕਾਂ ਵਿੱਚੋਂ ਕੁਲਜੀਤ ਸਿੰਘ ਨਾਗਰਾ ਨੂੰ ਛੱਡ ਕੇ ਬਾਕੀ ਹਾਜ਼ਰ ਨਹੀਂ ਹੋਏ। ਨਾਰਾਜ਼ ਵਿਧਾਇਕਾਂ ਵਿਚ ਰਾਜ ਕੁਮਾਰ ਵੇਰਕਾ, ਰਾਜਾ ਵੜਿੰਗ, ਗੁਰਕੀਰਤ ਸਿੰਘ ਕੋਟਲੀ, ਨਵਤੇਜ ਸਿੰਘ ਚੀਮਾ, ਸੰਗਤ ਸਿੰਘ ਗਿਲਜੀਆਂ, ਕਾਕਾ ਰਣਦੀਪ ਸਿੰਘ, ਰਾਕੇਸ਼ ਪਾਂਡੇ ਆਦਿ ਸ਼ਾਮਲ ਹਨ।

ਮੁੱਖ ਸਕੱਤਰ ਨੇ ਸਾਰਾ ਸਮਾਗਮ ਅੰਗਰੇਜ਼ੀ ਵਿੱਚ ਚਲਾਇਆ ਪਰ ਸਮਾਗਮ ਖਤਮ ਕਰਨ ’ਤੇ ਚਾਹ ਪੀਣ ਦਾ ਸੱਦਾ ਪੰਜਾਬੀ ਵਿੱਚ ਦਿੱਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੁਲਾਬੀ ਪੱਗ ਅਤੇ ਚਿੱਟਾ ਕੁੜਤਾ-ਪਜ਼ਾਮਾ ਅਤੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਰਾਜਸਥਾਨੀ ਪਗੜੀ ਪਹਿਨ ਕੇ ਆਏ ਸਨ।

ਪਾਰਟੀ ’ਚ ਕੋਈ ਨਾਰਾਜ਼ ਨਹੀਂ: ਕੈਪਟਨ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਮੰਤਰੀਆਂ ਦੀ ਚੋਣ ਵਿਚ ਪੱਖਪਾਤ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਸਾਰੇ ਵਰਗਾਂ ਅਤੇ ਖੇਤਰਾਂ ਨੂੰ ਢੁਕਵੀਂ ਨੁਮਾਇੰਦਗੀ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਵਿਚ ਕੋਈ ਵੀ ਨਾਰਾਜ਼ ਨਹੀਂ ਹੈ। ਕੁਝ ਕਾਂਗਰਸੀ ਵਿਧਾਇਕਾਂ ’ਚ ਅਸੰਤੁਸ਼ਟੀ ਸਬੰਧੀ ਪੁੱਛੇ ਗਏ ਇੱਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਵਾਸਤੇ ਖੇਤਰੀ ਅਤੇ ਜਾਤੀ ਸੰਤੁਲਨ ਨੂੰ ਧਿਆਨ ਵਿਚ ਰੱਖਿਆ ਗਿਆ ਹੈ। ਕੁਝ ਵਿਧਾਇਕਾਂ ਵੱਲੋਂ ਪਾਰਟੀ ਅਹੁਦਿਆਂ ਨੂੰ ਛੱਡੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਸਾਰੇ ਮੁੱਦਿਆਂ ਨੂੰ ਆਪਸੀ ਗੱਲਬਾਤ ਨਾਲ ਹੱਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਵਿਚ ਪਹਿਲਾਂ ਹੀ ਚਾਰ ਦਲਿਤ ਮੰਤਰੀ ਹਨ ਜਿਸ ਕਰ ਕੇ ਇਸ ਭਾਈਚਾਰੇ ਵਿਚੋਂ ਹੋਰ ਮੈਂਬਰ ਨੂੰ ਸ਼ਾਮਲ ਨਹੀਂ ਕੀਤਾ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਵਜ਼ਾਰਤ ਵਿਚ ਤਕਰੀਬਨ 25 ਫੀਸਦੀ ਦਲਿਤਾਂ ਦੀ ਨੁਮਾਇੰਦਗੀ ਹੈ। ਸਥਾਨ ਨਾ ਪ੍ਰਾਪਤ ਕਰ ਸਕਣ ਵਾਲੇ ਸਾਰੇ ਕਾਂਗਰਸੀ ਵਿਧਾਇਕਾਂ ਨੂੰ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਨੂੰ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀਆਂ ਤੋਂ ਲੈ ਕੇ ਯੋਜਨਾ ਬੋਰਡਾਂ ਤੱਕ 7000 ਅਹੁਦੇ ਹਨ ਜੋ ਪਾਰਟੀ ਵਰਕਰਾਂ ਨੂੰ ਦਿੱਤੇ ਜਾ ਸਕਦੇ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਵਿਧਾਇਕਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀ ਨਾਰਾਜ਼ਗੀ ਦੂਰ ਕੀਤੀ ਜਾਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ
ਬੀਤੇ ਦਿਨ ਤ੍ਰਿਕਾਲਾਂ ਵੇਲੇ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ‘ਚ ਪੁਲਿਸ ਕਾਮਿਆਂ ਨੂੰ ਵਰਤ ਕੇ ਸ਼ੰਭੂ ਅਤੇ ਖਨੌਰੀ ਹੱਦ ਤੋਂ ਮੋਰਚਾ ਜ਼ਬਰੀ ਚੱਕ ਦਿੱਤਾ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੇ
ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: