Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

1984 Sikh Genocide

ਯੁਨਾਇਟਡ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਗੁਰਦੁਆਰਾ ਕਿਲ੍ਹਾ ਤਾਰਾਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਕਰਵਾਇਆ ਗਿਆ ਤਿੰਨ ਰੋਜ਼ਾ ਗੁਰਮਤਿ ਵਿਚਾਰ ਕੈਂਪ ਸੰਪੰਨ ਹੋ ਗਿਆ। ਕੈਂਪ ਵਿੱਚ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਸੈਂਕੜੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।
ਸਿੱਖ ਨਸਲਕੁਸ਼ੀ 1984 ਦੀਆਂ ਘਟਨਾਵਾਂ ਤੇ ਅਧਾਰਤ ਛਾਪੀ ਜਾ ਰਹੀ ਕਿਤਾਬ ਲੜੀ "ਸਿੱਖ ਨਸਲਕੁਸ਼ੀ ਦਾ ਖੁਰਾ ਖੋਜ" ਦਾ ਤੀਜਾ ਭਾਗ ਜਾਰੀ ਕੀਤਾ ਗਿਆ। ਇਹ ਕਿਤਾਬ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਸੂਬਿਆਂ ਅੰਦਰ ਨਵੰਬਰ 1984 ਵਿੱਚ ਵਾਪਰੀ ਆ ਘਟਨਾਵਾਂ ‘ਤੇ ਅਧਾਰਤ ਹੈ।
ਵਿਦਿਆਰਥੀ ਜਥੇਬੰਦੀ ‘ਸਾਖੀ’ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਟੂਡੈਂਟ ਸੈਂਟਰ ਵਿਖੇ 1984 ਦੀ ਸਿੱਖ ਨਸਲਕੁਸ਼ੀ ਅਤੇ ਇਸ ਨਾਲ ਜੁੜੇ ਅਹਿਮ ਇਤਿਹਾਸਕ ਪਹਿਲੂਆਂ ਬਾਰੇ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ।
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵਿਖੇ 3 ਨਵੰਬਰ ਨੂੰ ਸਿੱਖ ਨਸਲਕੁਸ਼ੀ 1984 ਬਾਰੇ ਸੈਮੀਨਾਰ ਅਤੇ ‘ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ’ ਕਿਤਾਬ ਲੜੀ ਦਾ ਚੌਥਾ ਭਾਗ ਜਾਰੀ ਕੀਤਾ ਜਾਵੇਗਾ।
ਸਟਾਕਟਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਯੂਥ ਆਫ ਅਮਰੀਕਾ ਅਤੇ ਸਿੱਖ ਫੈਡਰੇਸ਼ਨ ਅਮਰੀਕਾ ਵੱਲੋਂ ਭਾਈ ਅਵਤਾਰ ਸਿੰਘ ਬ੍ਰਹਮਾ, ਭਾਈ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ ਅਤੇ ਹੋਰ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ਼ਹੀਦਾਂ ਦੇ ਸੰਘਰਸ਼ ਅਤੇ ਕੁਰਬਾਨੀਆਂ ਨੂੰ ਯਾਦ ਕਰਦਿਆਂ ਸੰਗਤਾਂ ਨੇ ਸ਼ਰਧਾਂਜਲੀ ਭੇਟ ਕੀਤੀ।
ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ ਹੈ।
ਸਿੱਖ ਜਥਾ ਮਾਲਵਾ ਵੱਲੋਂ ਇਲਾਕੇ ਦੀ ਸੰਗਤ ਅਤੇ ਗੁਰਦੁਆਰਾ ਸਾਹਿਬ ਪਾਤਿਸਾਹੀ ਨੌਵੀਂ ਭਵਾਨੀਗੜ੍ਹ ਦੇ ਸਹਿਯੋਗ ਨਾਲ ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਪਾਤਿਸਾਹੀ ਨੌਵੀਂ ਭਵਾਨੀਗੜ੍ਹ ਵਿਖੇ ਸਮਾਗਮ ਕਰਵਾਇਆ ਗਿਆ।
30 ਮਈ 2026 ਨੂੰ ਜਥਾ ਸਿੱਖ ਯੂਥ ਪਾਵਰ ਆਫ਼ ਪੰਜਾਬ ਵੱਲੋਂ ਡੇਹਲੋਂ (ਲੁਧਿਆਣਾ ਨੇੜੇ) ਵਿਖੇ ਇੱਕ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਬੋਲਦਿਆਂ ਪਰਮਜੀਤ ਸਿੰਘ ਗਾਜ਼ੀ, ਮੁੱਖ ਸੰਪਾਦਕ ਸਿੱਖ ਸਿਆਸਤ, ਨੇ 1984 ਤੋਂ ਪਹਿਲਾਂ ਵਾਪਰੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਦੇ ਹਾਲਾਤ ਦਾ ਵਿਸ਼ਲੇਸ਼ਣ ਕੀਤਾ।
ਜੂਨ 1984 ਦਾ ਘੱਲੂਘਾਰਾ ਵੀਹਵੀਂ ਸਦੀ ਦੇ ਸਿੱਖ ਇਤਿਹਾਸ ਦਾ ਇਕ ਫੈਸਲਾਕੁੰਨ ਅੰਗ ਹੈ।
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਦੇ ਨੁਮਾਇੰਦਿਆਂ ਨੇ ਅਜ਼ਰਬਾਈਜਾਨ ਦੇ ਬਾਕੂ ਵਿੱਚ ਉੱਚ-ਪੱਧਰੀ ਮੁਲਾਕਾਤਾਂ ਰਾਹੀਂ ਸਿੱਖ ਕੂਟਨੀਤੀ, ਕੌਮਾਂਤਰੀ ਹਮਾਇਤ ਅਤੇ ਆਤਮ-ਨਿਰਣੈ ਦੇ ਹੱਕ ਪ੍ਰਤੀ ਵਿਸ਼ਵ-ਵਿਆਪੀ ਜਾਗਰੂਕਤਾ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ ਪੁੱਟਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।