Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Ajaypal Singh Brar

ਬਾਬਾ ਫਰੀਦ ਆਗਮ ਪੁਰਬ ਮੌਕੇ ਮਿਸਲ ਸਤਲੁਜ ਵੱਲੋਂ ਫਰੀਦਕੋਟ ਵਿਖੇ ਤੀਜਾ ਸਰਦਾਰ ਚੜ੍ਹਤ ਸਿੰਘ ਨਿਸ਼ਾਨੇਬਾਜ਼ੀ ਕੱਪ ਕਰਵਾਇਆ ਗਿਆ। ਇਸ ਵਿੱਚ ਵੱਖ-ਵੱਖ ਸੂਬਿਆਂ ਦੇ ਨਿਸ਼ਾਨੇਬਾਜ਼ਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਜਲੰਧਰ ਦੇ ਇੱਕ ਪਿੰਡ ਵਿੱਚ ਡਾ. ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੀ ਨਿਖੇਧੀ ਕਰਦਿਆਂ ਨਿਰਪੱਖ ਅਤੇ ਸਮਾਂਬੱਧ ਜਾਂਚ ਦੀ ਮੰਗ ਕੀਤੀ। ਉਨ੍ਹਾਂ ਲੋਕਾਂ ਨੂੰ ਸ਼ਾਂਤੀ ਅਤੇ ਆਪਸੀ ਭਾਈਚਾਰਾ ਕਾਇਮ ਰੱਖਣ ਦੀ ਅਪੀਲ ਕੀਤੀ।
ਸੁਨਾਮ ਦੇ ਪਿੰਡ ਸ਼ੇਰੋਂ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਫੇਰੀ ਦੌਰਾਨ ਇੱਕ ਸਿੱਖ ਨੌਜਵਾਨ ਨਾਲ ਪੰਜਾਬ ਪੁਲਿਸ ਵੱਲੋਂ ਕਥਿਤ ਤੌਰ ’ਤੇ ਤਸ਼ੱਦਦ ਕਰਨ ਅਤੇ ਉਸਦੇ ਕਕਾਰਾਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਸਾਕਾ ਨਕੋਦਰ (4 ਫ਼ਰਵਰੀ 1986) ਦੇ ਸ਼ਹੀਦਾਂ ਦੀ ਯਾਦ ਵਿੱਚ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਸੈਕਟਰ-28, ਚੰਡੀਗੜ੍ਹ ਵਿਖੇ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਦਾ ਵਿਸ਼ਾ “ਸਾਕਾ ਨਕੋਦਰ: ਮਨੁੱਖੀ ਅਧਿਕਾਰਾਂ ਦਾ ਘਾਣ” ਰਿਹਾ। ਇਸ ਮੌਕੇ ਕਾਨੂੰਨ ਵਿਦਵਾਨਾਂ, ਵਿਦਿਆਰਥੀਆਂ ਅਤੇ ਬੁੱਧੀਜੀਵੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਹ ਸੈਮੀਨਾਰ ਮਿਸਲ ਸਤਲੁਜ ਜਥੇਬੰਦੀ ਵੱਲੋਂ ਕਰਵਾਇਆ ਗਿਆ।
ਸਾਕਾ ਨਕੋਦਰ (4 ਫ਼ਰਵਰੀ 1986) ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ 15 ਫ਼ਰਵਰੀ 2026, ਦਿਨ ਐਤਵਾਰ ਨੂੰ ਸਵੇਰੇ 10:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਸੈਕਟਰ-28, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।
ਦੁਨੀਆ ਦਾ ਨਿਜ਼ਾਮ ਬਹੁਤ ਤੇਜ਼ੀ ਨਾਲ ਬਦਲ ਰਿਹਾ ਹੈ। ਭੂ-ਰਾਜਨੀਤੀ, ਵਪਾਰ, ਆਰਥਿਕ ਸਰੋਕਾਰ ਅਤੇ ਜੰਗ ਦੇ ਵਧਦੇ ਖਤਰੇ ਉਭਰ ਰਹੀ ਵਿਸ਼ਵ ਵਿਵਸਥਾ ਨੂੰ ਇੱਕ ਨਵਾਂ ਰੂਪ ਦੇ ਰਹੇ ਹਨ। ਇਹ ਬਦਲਾਅ ਭਾਰਤ, ਦੱਖਣੀ ਏਸ਼ੀਆ ਅਤੇ ਮੱਧ ਪੂਰਬ ਤੇ ਪੱਛਮੀ ਏਸ਼ੀਆ ਵਰਗੇ ਹੋਰ ਅਹਿਮ ਖੇਤਰਾਂ 'ਤੇ ਕੀ ਅਸਰ ਪਾ ਰਹੇ ਹਨ?
ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੀ ਸੀਨੀਅਰ ਨੇਤਾ ਬੀਬੀ ਰਜਿੰਦਰ ਕੌਰ ਭੱਠਲ ਵੱਲੋਂ ਇੱਕ ਨਿੱਜੀ ਚੈਨਲ ਤੇ ਦਿੱਤੀ ਇੰਟਰਵਿਊ ਦੌਰਾਨ ਕੀਤੇ ਗਏ ਦਾਅਵੇ ਉਪਰ ਮਿਸਲ ਸਤਲੁਜ ਦੇ ਪ੍ਰਧਾਨ ਸ. ਅਜੇਪਾਲ ਸਿੰਘ ਬਰਾੜ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ।
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਨਾਲ ਪਿਛਲੇ ਚਾਰ ਦਹਾਕਿਆਂ ਤੋਂ ਹੋ ਰਹੇ ਲਗਾਤਾਰ ਵਿਤਕਰੇ ਦੇ ਵਿਰੋਧ ਵਿੱਚ ਮਿਸਲ ਸਤਲੁਜ ਵੱਲੋਂ ਬੀਤੇ ਦਿਨ ਸਰਦਾਰ ਅਜੇਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਚੰਡੀਗੜ੍ਹ ਦੇ ਪ੍ਰਮੁੱਖ ਸਥਾਨ ਮਟਕਾ ਚੌਕ ਅਤੇ ਸੈਕਟਰ-17 ਪਲਾਜ਼ਾ ਤੋਂ ‘ਪੂਰਾ ਪੰਜਾਬ’ ਮੁਹਿੰਮ ਦਾ ਅਧਿਕਾਰਕ ਤੌਰ ‘ਤੇ ਆਗਾਜ਼ ਕੀਤਾ ਗਿਆ।
ਸੁੰਦਰੀਕਰਨ ਦੇ ਨਾਮ ਹੇਠ ਚੱਲ ਰਹੇ ਪ੍ਰੋਜੈਕਟ ਅਧੀਨ ਸਿੱਖਾਂ ਦੀ ਧਾਰਮਿਕ,ਇਤਿਹਾਸਿਕ ਥਾਵਾਂ ਦੀ ਪੁਰਾਤਨਤਾ ਨਵਾ,ਸੋਹਣਾ ਅਤੇ ਵੱਡਾ ਕਰਨ ਦੇ ਨਾਮ ਹੇਠ ਖਤਮ ਕੀਤੀ ਜਾ ਰਹੀ ਹੈ | ਸੋ ਸਾਰੀ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਹੈ ਕਿ ਗੁਰੂ ਘਰਾਂ ਦੀ ਪੁਰਾਤਨਤਾ ਬਚਾਉਣ ਲਈ ਸੁੰਦਰੀਕਰਨ ਦੇ ਪ੍ਰੋਜੈਕਟ ਨੂੰ ਰੋਕਣ ਲਈ ਵਧ ਚੜ ਕੇ ਆਪਣੇ ਯੋਗਦਾਨ ਪਾਉਣ
ਗੁਰਦੁਆਰਾ ਸ੍ਰੀ ਸੀਸ਼ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੀ ਇਮਾਰਤ ਦੇ ਚੱਲ ਰਹੇ ਕਾਰਜਾਂ ਦੇ ਸੰਬੰਧ ਵਿੱਚ ਜੋ ਸੰਗਤਾਂ ਨੇ ਇਤਰਾਜ਼ ਜਤਾਏ ਸਨ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।