Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Anna Hazare

ਦਿੱਲੀ: ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਲਈ ਲੋਕਪਾਲ ਦੀ ਸਥਾਪਨਾ ਲਈ ਭੁੱਖ ਹੜਤਾਲ ਰੱਖਣ ਤੋਂ ਸੱਤ ਸਾਲ ਬਾਅਦ ਅੰਨਾ ਹਜ਼ਾਰੇ ਨੇ ਇਕ ਵਾਰ ਫਿਰ ਲੋਕਪਾਲ ਦੀ ਸਥਾਪਨਾ ਦੀ ਮੰਗ ਰੱਖਦਿਆਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਅੱਜ ਅੰਨਾ ਹਜ਼ਾਰੇ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਪੁੱਜੇ ਜਿੱਥੇ ਉਨ੍ਹਾਂ ਦੇ ਹਜ਼ਾਰਾਂ ਸਮਰਥਕ ਇਕੱਠੇ ਹੋਏ ਹਨ। ਉਹ ਰਾਜਘਾਟ […]

ਭ੍ਰਿਸ਼ਟਾਚਾਰ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਅੰਨਾ ਹਜ਼ਾਰੇ ਨੇ ਸ਼੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਉਨ੍ਹਾਂ ਨੇ ਜ਼ਮੀਨ ਪ੍ਰਾਪਤੀ ਬਿੱਲ ਖਿਲਾਫ ਲੋਕਾਂ ਤੋਂ ਰਾਜਸੀ ਅਤੇ ਸਮਾਜੀ ਸਹਿਯੋਗ ਮੰਗਦਿਆਂ ਇਸ ਮਸਲੇ 'ਤੇ ਇੱਕਜੁਟ ਹੋਣ ਦੀ ਅਪੀਲ ਕੀਤੀ।
ਅੰਨਾ ਹਜ਼ਾਰੇ ਦੇ ਪੰਜਾਬ ਦਾ ਦੌਰਾ ਮੁਲਤਵੀ ਕੀਤੇ ਜਾਣ ਦੇ ਬਾਵਜੂਦ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਭਿ੍ਸ਼ਟਾਚਾਰ, ਨਵੇਂ ਜ਼ਮੀਨ ਪ੍ਰਾਪਤੀ ਕਾਨੂੰਨ ਖਿਲਾਫ, ਐਫ਼. ਸੀ. ਆਈ. ਬਾਰੇ ਕਿਸਾਨ ਵਿਰੋਧੀ ਸਿਫਾਰਸ਼ਾਂ ਦੇ ਖਿਲਾਫ਼ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਦੀ ਮੰਗ ਲਈ 24 ਮਾਰਚ ਨੂੰ ਕੀਤੀ ਜਾ ਰਹੀ ਰੈਲੀ ਰੱਦ ਨਹੀਂ ਕੀਤੀ ।
ਸਮਾਜ ਸੇਵੀ ਅੰਨਾ ਹਜ਼ਾਰੇ 23 ਮਾਰਚ ਤੋਂ ਪੰਜਾਬ ਦੇ 2 ਦਿਨਾਂ ਦੌਰੇ 'ਤੇ ਆ ਰਹੇ ਹਨ । 24 ਮਾਰਚ ਨੂੰ ਉਹ ਖੰਨਾ ਵਿਚ ਸੂਬਾ ਪੱਧਰੀ ਭਿ੍ਸ਼ਟਾਚਾਰ ਵਿਰੋਧੀ ਰੈਲੀ ਕਰਨਗੇ । ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਸ: ਬਲਵੀਰ ਸਿੰਘ ਰਾਜੇਵਾਲ ਨੇ ਦਿੱਤੀ ।
ਅੰਨਾ ਹਜ਼ਾਰੇ ਨੇ ਹੁਣ ਕਿਸਾਨਾਂ ਦੇ ਹੱਕ ’ਚ ਆਵਾਜ਼ ਬੁਲੰਦ ਕਰਦਿਆਂ ਜ਼ਮੀਨ ਪ੍ਰਾਪਤੀ ਕਾਨੂੰਨ ਖਿਲਾਫ ਜੰਤਰ-ਮੰਤਰ ’ਤੇ ਦੋ ਰੋਜ਼ਾ ਧਰਨਾ ਆਰੰਭ ਦਿੱਤਾ ਹੈ। ਜ਼ਮੀਨ ਪ੍ਰਾਪਤੀ ਕਾਨੂੰਨ ਨੂੰ ਗੈਰ-ਲੋਕਰਾਜੀ ਕਰਾਰ ਦਿੰਦਿਆਂ ਉਨ੍ਹਾਂ ਭਾਜਪਾ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਲੋਕਤੰਤਰ ਦੀ ਨਵੀਂ ਪਰਿਭਾਸ਼ਾ ਘੜ ਰਹੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।