Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Articles by Dr. Gurbhagat Singh

https://heritageproductions.in/ssnextra/podcast/Ki_Khalsa_Raaj_Sambhav_Hai.mp3 ਇੱਕਵੀਂ ਸਦੀ ਵਿਚ ਰਹਿੰਦਿਆਂ ਜੇ ਇਹ ਜਾਣਨਾ ਚਾਹੀਏ ਕਿ ਕੀ ਆ ਖ਼ਾਲਸਾ ਰਾਜ ਦੇ ਸਥਾਪਤ ਹੋਣ ਅਤੇ ਅਭਿਆਸ ਵਿਚ ਆਉਣ ਦੀ ਕੋਈ ਸੰਭਾਵਨਾ ਹੈ, ਤਾਂ ਇਹ ਸਪੱਸ਼ਟ ਰੂਪ ਵਿਚ ਸਮਝਣਾ ਪਵੇਗਾ ਕਿ ਖ਼ਾਲਸਾ ਕੀ ਹੈ ਅਤੇ ਇਹ ਕਿਉਂ ਸਿਰਜਿਆ ਗਿਆ ਹੈ? ਭਾਈ ਕਾਨ੍ਹ ਸਿੰਘ ਨਾਭਾ ਨੇ ਆਪਣੇ ਗੁਰ ਰਤਨਾਕਰ ਮਹਾਨ ਕੋਸ਼ ਵਿਚ ‘ਖ਼ਾਲਸਾ’ ਸ਼ਬਦ […]

ਕੁਰਬਾਨੀ ਸ਼ਹਾਦਤ ੳਦੋਂ ਹੀ ਬਣਦੀ ਹੈ ਜਦੋਂ ਉਸ ਵਿਚ ਇੰਨੀ ਸ਼ਕਤੀ ਹੋਵੇ ਕਿ ਉਹ ਚੱਲ ਰਹੇ ਇਤਿਹਾਸ ਦੀ ਦਿਸ਼ਾ ਬਦਲ ਦੇਵੇ। ਉਸ ਵਿਚ ਰੋਸ਼ਨੀ ਦੇ ਅੰਬਾਰ ਸੁੱਟ ਦੇਵੇ।ਇਸ ਲਈ ਸ਼ਹਾਦਤ ਦੇਣ ਵਾਲੇ ਮਹਾਂਪੁਰਖ ਅਤਿਅੰਤ ਗਿਆਨਵਾਨ ਹੁੰਦੇ ਹਨ। ਘੱਟੋ-ਘੱਟ ਉਨ੍ਹਾਂ ਨੂੰ ਇਤਿਹਾਸ ਦੀ ਉਸ ਊਣ ਦਾ ਪਤਾ ਹੁੰਦਾ ਹੈ ਜਿਸ ਨਾਲ ਉਹ ਮਨੁੱਖ ਜਾਤੀ ਦੇ ਕੁਝ ਹਿੱਸੇ ਲਈ ਗੌਰਵ ਗੁਆ ਚੁੱਕਾ ਹੈ। ਸ਼ਹਾਦਤ ਇਤਿਹਾਸ ਵਿੱਚ ਵੱਡੀ ਤਬਦੀਲੀ ਲਿਆਉਣ ਲਈ ਦਿੱਤਾ ਚੇਤਨ ਦਖਲ ਹੈ।
''ਸ੍ਰੀ ਗੁਰੂ ਗਰੰਥ ਸਾਹਿਬ'' ਦਾ ਯੋਗਦਾਨ ਅਨਿਕ-ਪੱਖੀ ਹੈ, ਪਰ ਬਹੁਤ ਗੌਰਵਸ਼ੀਲ ਪੱਖ ਜੇ ਦ੍ਰਿਸ਼ਟੀਮਾਨ ਕਰਨਾ ਹੋਵੇ ਤਾਂ ਉਹ ਵਿਸ਼ਵ ਲਈ ਵਿਸਮਾਦੀ ਜੀਵਨ ਅਤੇ ਇਸ ਦੇ ਅਭਿਆਸ ਦਾ ਸੰਕਲਪ ਦੇਣਾ ਹੈ। ਸੱਚ ਇਹ ਹੈ ਕਿ ਬਾਣੀ ਵਿਚ ਸੰਕਲਪ ਅਤੇ ਅਭਿਆਸ ਦੋਵੇਂ ਜੁੜੇ ਹੋਏ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।