Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Stop Cartoon Movies or Films on Sikh Gurus

ਵੀਹਵੀਂ ਸਦੀ ਦੇ ਪਹਿਲੇ ਅੱਧ ਵਿਚ ਸਿੱਖ ਇਤਿਹਾਸ ਨੂੰ ਨਾਟਕਾਂ, ਡਰਾਮਿਆਂ ਅਤੇ ਫਿਲਮਾਂ ਰਾਹੀਂ ਪੇਸ਼ ਕਰਨ ਦਾ ਯਤਨ ਅਰੰਭ ਕੀਤਾ ਗਿਆ। ਇਸ ਸਿਧਾਂਤਕ ਕੁਰਾਹੇ ਬਾਰੇ ਉਸੇ ਸਮੇਂ ਹੀ ਸਿੱਖ ਸ਼ਖ਼ਸੀਅਤਾਂ ਅਤੇ ਸੰਸਥਾਵਾਂ ਨੇ ਸਿੱਖ ਸੰਗਤ ਨੂੰ ਸੁਚੇਤ ਕਰਨ ਦਾ ਕਾਰਜ ਅਰੰਭ ਦਿੱਤਾ ਸੀ ਅਤੇ ਇਸ ਕੁਰਾਹੇ ਨੂੰ ਰੋਕਣ ਲਈ ਲਾਮਬੰਦ ਹੋਏ ਸਨ।
ਨਕਲਾਂ ਤੇ ਨਾਟਕਾਂ ਵਿਚ ਉਹ ਕੌਮਾਂ ਪੈਂਦੀਆਂ ਹਨ ਜਿਨ੍ਹਾਂ ਪਾਸ ਅਮਲੀ ਸਟੇਜ ਨਾਂ ਹੋਵੇ। ਜਿਨ੍ਹਾਂ ਕੌਮਾਂ ਦੇ ਬਹਾਦਰ ਹਰ ਜ਼ਮਾਨੇ ਜੀਉਂਦੇ ਕਾਰਨਾਮੇ ਕਰਨ ਦੀ ਸਮਰਥਾ ਰਖਦੇ ਹੋਣ ਉਨ੍ਹਾਂ ਨੂੰ ਇਤਿਹਾਸ ਦੀ ਲੋੜ ਹੈ ਨਕਲਾਂ ਦੀ ਲੋੜ ਨਹੀਂ ਹੁੰਦੀ।
ਅਵਰ ਉਪਦੇਸ ਤੇ ਆਪ ਨਾ ਕਰਨਾ ਗੁਰੂ ਆਖੇ ਓਹਨੇ ਜੰਮਣਾ ਮਰਨਾ
ਭਰਮ ਟੋਕਰੀ ਸਿਰ ’ਤੇ ਰੱਖ ਕੇ ਬਿਨ ਪਾਣੀ ਤੋਂ ਤਰਨ ਲੱਗੇ ਨੇ।
‘ਦਾਸਤਾਨ-ਏ-ਸਰਹੰਦ’ ਨਾਮੀ ਵਿਵਾਦਤ ਫਿਲਮ ਵਿਚ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦਾ ਸਵਾਂਗ ਰਚਿਆ ਗਿਆ ਹੈ। ਇਸ ਫਿਲਮ ਵਿਚ ਮਾਸੂਮ ਬੱਚਿਆਂ ਕੋਲੋਂ ਸਾਹਿਬਜ਼ਾਦਿਆਂ ਦਾ ਸਵਾਂਗ ਕਰਵਾ ਕੇ ਫਿਰ ਉਸ ਨੂੰ ਤਕਨੀਕ ਰਾਹੀਂ ਕਾਰਟੂਨ/ਐਨੀਮੇਸ਼ਨ ਵਿਚ ਬਦਲਿਆ ਗਿਆ ਹੈ।
ਗੁਰੂ ਸਾਹਿਬ ਅਤੇ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀਆਂ ਦੀਆਂ ਫਿਲਮਾਂ ਦੀ ਮਨਾਹੀ ਬਾਰੇ ਸਿਧਾਂਤਕ ਪੱਖ ਪੇਸ਼ ਕਰਦੀ ਨਵੀਂ ਕਿਤਾਬ "ਖਾਲਸਾ ਬੁੱਤ ਨਾ ਮਾਨੈ ਕੋਇ" ਬੀਤੇ ਕੱਲ੍ਹ ਭਾਈ ਦਲਜੀਤ ਸਿੰਘ, ਭਾਈ ਮਨਧੀਰ ਸਿੰਘ ਭਾਈ ਪਲਵਿੰਦਰ ਸਿੰਘ, ਬਿਬੇਕਗੜ੍ਹ ਪ੍ਰਕਾਸ਼ਨ ਤੋਂ ਅਮਰਿੰਦਰ ਸਿੰਘ ਅਤੇ ਰਣਜੀਤ ਸਿੰਘ ਵੱਲੋਂ ਜਾਰੀ ਕੀਤੀ ਗਈ। ਇਸ ਕਿਤਾਬ ਨੂੰ ਜਾਰੀ ਕਰਨ ਮੌਕੇ ਇਸ ਕਿਤਾਬ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੀ ਹਾਜਰ ਸਨ। ਇਹ ਕਿਤਾਬ ਬਿਬੇਕਗੜ੍ਹ ਪ੍ਰਕਾਸ਼ਨ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਆਖਿਆ ਕਿ ਇਸ ਫਿਲਮ ਵਿਚ ਦਸਵੇਂ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਫਿਲਮਾਇਆ ਗਿਆ ਹੈ, ਜਿਸ ਕਾਰਨ ਸੰਗਤ ਅੰਦਰ ਭਾਰੀ ਰੋਸ ਹੈ।
ਅੱਜ ਸਿੱਖ ਨੌਜਵਾਨਾਂ ਨੇ ਮੁਹਾਲੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀ ਫਿਲਮ ਦਾਸਤਾਨ-ਏ-ਸਰਹੰਦ ਰੁਕਵਾਉਣ ਅਤੇ ਗੁਰੂ ਸਾਹਿਬ, ਗੁਰੂ ਸਾਹਿਬ ਦੇ ਮਾਤਾ ਪਿਤਾ, ਗੁਰੂ ਕੇ ਮਹਿਲ, ਸਾਹਿਬਜ਼ਾਦੇ, ਗੁਰੂ ਸਾਹਿਬ ਦੇ ਸੰਗੀ ਗੁਰਸਿੱਖਾਂ ਅਤੇ ਸ਼ਹੀਦਾਂ ਦੇ ਸਵਾਂਗ ਰਚਦੀਆਂ ਫਿਲਮਾਂ ਦੀ ਪੱਕੀ ਮਨਾਹੀ ਬਾਬਤ ਫੈਸਲਾ ਲੈਣ ਦੇ ਫਰਜ਼ਾਂ ਬਾਬਤ ਹਲੂਣਾ ਦਿੱਤਾ।
ਸਾਹਿਬਜ਼ਾਦਿਆਂ ਦਾ ਸਵਾਂਗ ਰਚਾਉਣ ਵਾਲੀ ਵਿਵਾਦਤ ਫ਼ਿਲਮ ‘ਦਾਸਤਾਨ-ਏ-ਸਰਹਿੰਦ’ ਦਿਖਾਉਣ ਦੇ ਵਿਰੋਧ ਵਿਚ ਬੀਤੇ ਦਿਨੀਂ ਸਥਾਨਕ ਸ਼ਹਿਰ ਦੇ ਸਿਨੇਮਾ ਘਰਾਂ ਵਿਚ ਜਾ ਕੇ ਵੱਖ ਵੱਖ ਸਿੱਖ ਜਥੇਬੰਦੀਆਂ ਨੇ ਸਪੱਸਟ ਕੀਤਾ ਕਿ ਉਹ ਕਿਸੇ ਵੀ ਹਾਲਤ ਵਿਚ ਇਹ ਫ਼ਿਲਮ ਲੱਗਣ ਤੇ ਚੱਲਣ ਨਹੀਂ ਦੇਣਗੇ।
ਪੰਜਾਬੀ ਫਿਲਮ ਦਾਸਤਾਨ-ਏ-ਸਰਹਿੰਦ ਚੱਲਣ ਤੋਂ ਪਹਿਲਾਂ ਹੀ ਵਿਵਾਦਾਂ ਚ ਨਜ਼ਰ ਆਉਣ ਲੱਗੀ ਹੈ। ਫਿਲਮ ਦੇ ਵਿਰੋਧ ਅੱਜ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਮਾਨ ਦਲ ਦੇ ਵਰਕਰਾਂ ਵੱਲੋਂ ਪਟਿਆਲਾ ਦੇ ਦਫ਼ਤਰ ਮੀਟਿਂਗ ਕਰ ਕੇ ਵਿਰੋਧ ਪ੍ਰਗਟ ਕੀਤਾ ਅਤੇ ਚਿਤਾਵਨੀ ਦਿੱਤੀ ਕਿ ਫਿਲਮ ਨਾ ਲੱਗਣ ਦਿੱਤੀ ਜਾਵੇਗੀ ਅਤੇ ਨਾ ਚੱਲਣ ਦਿੱਤੀ ਜਾਵੇਗੀ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।