Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Bargari Insaf Morcha

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ(ਅ) ਅਤੇ ਯੂਨਾਈਟਿਡ ਅਕਾਲੀ ਦਲ ਦੀ ਸਾਂਝੀ ਪ੍ਰੈਸ ਕਾਨਫਰੰਸ ਵਿੱਚ 1 ਜੂਨ ਨੂੰ ਬਰਗਾੜੀ ਵਿਖੇ ਵਿਸ਼ਾਲ ਪੰਥਕ ਕਾਨਫ਼ਰੰਸ ਕਰਨ ਦਾ ਐਲਾਨ ਕੀਤਾ ਹੈ ਅਤੇ ਕੈਪਟਨ ਸਰਕਾਰ ਨੂੰ ਪੰਥ ਨਾਲ ਕੀਤੇ ਵਾਅਦਿਆਂ ਤੋਂ ਮੁਕਰਣ ਲਈ ਸਖ਼ਤ ਨਤੀਜਿਆਂ ਦੀ ਚਿਤਾਵਨੀ ਦਿੱਤੀ। ਪ੍ਰੈਸ ਕਾਨਫਰੰਸ ਵਿੱਚ ਹਾਈਕੋਰਟ ਦੇ ਜੱਜ ਵਲੋਂ ਸਿਟ ਅਤੇ ਸਿਟ ਦੀ ਰਿਪੋਰਟ […]

ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼ ਵੱਲੋਂ ਪਿਛਲੇ ਦਿਨੀਂ ਐਲਾਨੇ ਬਰਗਾੜੀ ਅਤੇ ਹੋਰਨਾਂ ਥਾਵਾਂ 'ਤੇ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਸਾਕਾ ਬਹਿਬਲ ਕਲਾਂ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਸੰਘਰਸ਼ ਦੇ ਪਹਿਲੇ ਪੜਾਅ ਤਹਿਤ ਅੱਜ 51 ਮੈਂਬਰੀ ਜਥੇ ਵੱਲੋਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਦੇ ਬਾਹਰ ਧਰਨਾ ਲਾਇਆ ਗਿਆ। ਇਕ ਲਿਖਤੀ ਬਿਆਨ ਰਾਹੀਂ ਅਲਾਇੰਸ ਦੇ ਸਿਆਸੀ ਮਾਮਲਿਆਂ ਦੇ ਇੰਚਾਰਜ ਸ. ਸੁਖਦੇਵ ਸਿੰਘ ਫਗਵਾੜਾ ਨੇ ਜਾਣਕਾਰੀ ਦਿੱਤੀ ਕਿ ਅੱਜ ਦੇ ਧਰਨੇ ਦੌਰਾਨ ਸਭ ਤੋਂ ਪਹਿਲਾਂ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਮੌਜੂਦਗੀ ਵਿੱਚ ਰਬਾਬੀ ਕੀਰਤਨੀਏ ਸਿੰਘਾਂ ਵੱਲੋਂ "ਰਾਜੇ ਪਾਪ ਕਮਾਵਦੇ ਉਲਟੀ ਵਾੜ ਖੇਤ ਕਉ ਖਾਈ" ਅਤੇ "ਕੁਤਾ ਰਾਜ ਬਹਾਲੀਐ ਫਿਰਿ ਚਕੀ ਚਟੈ" ਸ਼ਬਦਾਂ ਦਾ ਗਾਇਨ ਕੀਤਾ ਗਿਆ।
ਵੱਖ ਵੱਖ ਸਿੱਖ ਜਥੇਬੰਦੀਆਂ ਦੇ ਗੱਠਜੋੜ ਅਲਾਇੰਸ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਅਤੇ ਹੋਰਨਾਂ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਸਾਂਝੇ ਰੂਪ ਵਿੱਚ ਬਰਗਾੜੀ ਬੇਅਦਬੀ ਅਤੇ ਬਹਿਬਲ ਕਲਾਂ ਮਾਮਲੇ ਵਿੱਚ ਹੋਈ ਨਾਇਨਸਾਫੀ ਦੇ ਖਿਲਾਫ ਅਗਲੇ ਸੰਘਰਸ਼ ਦਾ ਐਲਾਨ ਕੀਤਾ ਗਿਆ।
ਗੁਰੂ ਸਾਹਿਬ ਦੀ ਬੇਅਦਬੀ ਸਿੱਖ ਲਈ ਅਸਹਿ ਪੀੜ ਹੈ। ਇਸ ਪੀੜ ਨਾਲ ਵਲੂੰਧਰਿਆ ਸਿੱਖ ਮਨ ਲਾਵੇ ਦੇ ਉਝਾਲ ਵਾਙ ਪਰਗਟ ਹੁੰਦਾ ਹੈ। ਇਸ ਸਮੁੱਚੀ ਹਾਲਤ ਨੂੰ ਸਿੱਖਾਂ ਦੀ ਅੰਦਰੂਨੀ ਅਤੇ ਬਾਹਰੀ ਹਾਲਤ ਨਾਲ ਜੋੜ ਕੇ ਵੇਖਣ ਦੀ ਲੋੜ ਹੈ। ਸਿੱਖ ਸਮਾਜ ਦੇ ਅੰਦਰੂਨੀ ਅਤੇ ਬਾਹਰੀ ਹਾਲਾਤ ਮੁਤਾਬਕ ਮੁੜ ਲੀਹਾਂ-ਤਰਜੀਹਾਂ ਤੇ ਰਣਨੀਤੀ ਵਿਚਾਰਨ ਤੇ ਵਿਓਂਤਣ ਦੀ ਲੋੜ ਹੈ ਤਾਂ ਹੀ ਇਨ੍ਹਾਂ ਮਾਮਲਿਆਂ ਬਾਰੇ ਕੋਈ ਠੋਸ ਤੇ ਕਾਰਗਰ ਕਦਮ ਚੁੱਕੇ ਜਾ ਸਕਣਗੇ।
ਲੰਘੇ ਦਿਨ (8 ਮਈ ਨੂੰ) ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ "ਬਰਗਾੜੀ ਮੋਰਚੇ" ਦੇ ਨਾਂ ਹੇਠ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਰੁਧ 'ਰੋਸ ਮਾਰਚ' ਕੀਤਾ ਗਿਆ।
ਸਾਡਾ ਪੂਰਾ ਯਕੀਨ ਹੈ ਕਿ ਕਮੇਟੀ ਦੇ ਮੈਂਬਰ ਐਡਵੋਕੇਟ ਅਮਰ ਸਿੰਘ ਚਾਹਲ, ਭਾਈ ਨਰਾਇਣ ਸਿੰਘ ਚੌੜਾ, ਮਾਸਟਰ ਸੰਤੋਖ ਸਿੰਘ, ਪ੍ਰੋਫੈਸਰ ਬਲਜਿੰਦਰ ਸਿੰਘ ਅਤੇ ਸ੍ਰ: ਜਸਪਾਲ ਸਿੰਘ ਹੇਰਾਂ ਵਰਗੇ ਸੂਝਵਾਨ ਗੁਰਸਿੱਖ ਕੌਮ ਨੂੰ ਇਸ ਬਿਖੜੇ ਸਮੇਂ ਵਿੱਚੋਂ ਬਾਹਰ ਕੱਢਣ ਵਿੱਚ ਸਹਾਈ ਹੋਣਗੇ ਅਤੇ ਅਲੱਗ ਅਲੱਗ ਪੰਥਕ ਜੱਥੇਬੰਦੀਆਂ ਨੂੰ ਇੱਕ ਲੜੀ ਵਿੱਚ ਪਰੋ ਕੇ ਕੌਮ ਨੂੰ ਭਵਿੱਖਤ ਸੰਘਰਸ਼ ਲਈ ਸਹੀ ਦਿਸ਼ਾ ਨਿਰਦੇਸ਼ ਦੇਣਗੇ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।