Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Bhai Balwant Singh Rajoana

ਪਟਿਆਲਾ: ਪਟਿਆਲਾ ਕੇਂਦਰੀ ਜੇਲ੍ਹ ਵਿਚ ਨਜ਼ਰਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਜ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬੀ ਕਮਲਜੀਤ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪਰਬੰਧਕ ਕਮੇਟੀ ਵਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀ ਭੁੱਖ ਹੜਤਾਲ […]

ਪਟਿਆਲਾ: ਪਟਿਆਲਾ ਕੇਂਦਰੀ ਜੇਲ੍ਹ ਵਿਚ ਨਜ਼ਰਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਦੇ ਚੌਥੇ ਦਿਨ ਤਕ ਉਨ੍ਹਾਂ ਦਾ ਵਜ਼ਨ 4 ਕਿਲੋਂ ਤਕ ਘਟ ਗਿਆ ਹੈ। ਇਸ ਸਬੰਧੀ ਬਾਬੂਸ਼ਾਹੀ ਡਾਟ ਕਾਮ ਨੂੰ ਜਾਣਕਾਰੀ ਦਿੰਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੇ ਦੱਸਿਆ ਕਿ ਗੁਰਦੇ ਵਿਚ ਸਮੱਸਿਆ ਕਾਰਨ ਭੁੱਖ ਹੜਤਾਲ ਨਾਲ ਭਾਈ […]

ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸਿੱਖ ਮੈਂਬਰਾਂ ਦੇ ਉੱਚ ਪੱਧਰੀ ਵਫ਼ਦ ਨੇ ਅੱਜ ਭਾਰਤ ਦੇ ਘਰੇਲੂ ਮਾਮਲਿਆਂ ਦੇ ਵਜ਼ੀਰ ਰਾਜਨਾਥ ਸਿੰਘ ਨਾਲ ਉਚੇਚੀ ਮੁਲਾਕਾਤ ਕਰਕੇ ਪਟਿਆਲਾ ਦੀ ਕੇਂਦਰੀ ਜ਼ੇਲ੍ਹ ’ਚ ਕੈਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਕਰਨ ਸਬੰਧੀ ਮੁਲਾਕਾਤ ਕੀਤੀ ਤੇ ਕਿਹਾ ਕਿ ਇਸ ਬਾਰੇ ਸ਼੍ਰੋ.ਗੁ.ਪ੍ਰ.ਕ. ਵੱਲੋਂ ਭਾਰਤੀ ਰਾਸ਼ਟਰਪਤੀ ਕੋਲ ਪਾਈ ਗਈ ਮੁੜਵਿਚਾਰ ਦੀ ਅਰਜੀ 'ਤੇ ਛੇਤੀ ਫੈਸਲਾ ਲਿਆ ਜਾਵੇ।

ਅੰਮ੍ਰਿਤਸਰ: ਸਿਆਸੀ ਸਿੱਖ ਕੈਦੀ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਆਪਣੀ ਫਾਂਸੀ ਦੀ ਸਜ਼ਾ ਵਿਰੁਧ ਸ਼ਰੋਮਣੀ ਗੁਰਦੁਆਰਾ ਪਰਬੰਧਕ ਕਮੇਟੀ ਵੱਲੋਂ ਭਾਰਤੀ ਰਾਸ਼ਟਰਪਤੀ ਕੋਲ ਪਾਈ ਅਰਜੀ ‘ਤੇ ਭਾਰਤ ਸਰਕਾਰ ਵੱਲੋਂ ਫੈਸਲਾ ਲੈਣ ਵਿੱਚ ਕੀਤੀ ਜਾ ਰਹੀ ਦੇਰੀ ਦੇ ਮੱਦੇਨਜ਼ਰ ਅੱਜ ਤੋਂ ਪਟਿਆਲਾ ਜੇਲ੍ਹ ਵਿੱਚ ਭੁੱਖ ਹੜਤਾਲ ਰੱਖਣ ਦਾ ਐਲਾਨ ਕਰਨ ਤੋਂ ਬਾਅਦ ਹਰਕਤ ਵਿਚ ਆਉਂਦਿਆਂ ਸ਼੍ਰੋਮਣੀ ਅਕਾਲੀ […]

ਪਟਿਆਲਾ: ਸਿਆਸੀ ਸਿੱਖ ਕੈਦੀ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਆਪਣੀ ਫਾਂਸੀ ਦੀ ਸਜ਼ਾ ਵਿਰੁਧ ਸ਼੍ਰੋਮਣੀ ਗੁਰਦੁਆਰਾ ਪਰਬੰਧਕ ਕਮੇਟੀ ਵੱਲੋਂ ਭਾਰਤੀ ਰਾਸ਼ਟਰਪਤੀ ਕੋਲ ਪਾਈ ਅਰਜੀ ‘ਤੇ ਭਾਰਤ ਸਰਕਾਰ ਵੱਲੋਂ ਫੈਸਲਾ ਲੈਣ ਵਿੱਚ ਕੀਤੀ ਜਾ ਰਹੀ ਦੇਰੀ ਦੇ ਮੱਦੇਨਜ਼ਰ ਅੱਜ ਤੋਂ ਪਟਿਆਲਾ ਜੇਲ੍ਹ ਵਿੱਚ ਭੁੱਖ ਹੜਤਾਲ ਰੱਖਣ ਦਾ ਐਲਾਨ ਕੀਤਾ ਗਿਆ ਹੈ। ਲੰਘੇ ਦਿਨ ਇਸ ਬਾਰੇ ਖਬਰਾਂ […]

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ 1995 'ਚ ਹੋਏ ਕਤਲ ਮਾਮਲੇ ਵਿਚ ਫ਼ਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਘਟਾ ਕੇ ਉਮਰ ਕੈਦ ’ਚ ਤਬਦੀਲ ਕਰਨ ਬਾਰੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ।
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਚ ਫ਼ਾਂਸੀ ਦੀ ਸਜ਼ਾ ਯਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਅਪਣੇ ਭਰਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਦੇ ਹੋਏ ਰਿਹਾਈ ਦੀ ਮੰਗ ਕੀਤੀ ਹੈ। ਵਕੀਲ ਗੁਰਸ਼ਰਨ ਕੌਰ ਮਾਨ ਰਾਹੀਂ ਦਾਇਰ ਇਸ ਕੇਸ ਨੂੰ ਸੁਣਵਾਈ ਲਈ ਅੱਜ ਜਸਟਿਸ ਆਰ.ਕੇ. ਜੈਨ ਦੀ ਅਦਾਲਤ ਚ ਸੂਚੀਬੱਧ ਕੀਤਾ ਗਿਆ। ਬੈਂਚ ਹੁਣ ਇਸ ਕੇਸ ਉਤੇ ਅਗਲੀ ਸੁਣਵਾਈ 2 ਨਵੰਬਰ 2017 ਨੂੰ ਕਰੇਗਾ।
ਸਿੱਖ ਸਿਆਸੀ ਕੈਦੀ ਭਾਈ ਬਲਵੰਤ ਸਿੰਘ ਰਾਜੋਆਨਾ ਜੋ ਸਾਬਕਾ ਮੁੱਖ ਮੰਤਰੀ ਸ: ਬੇਅੰਤ ਸਿੰਘ ਦੇ ਕਤਲ ਕੇਸ 'ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਹਨ, ਨੂੰ ਅੱਜ ਮੈਡੀਕਲ ਜਾਂਚ ਲਈ ਕੇਂਦਰੀ ਜੇਲ੍ਹ ਪਟਿਆਲਾ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਲਿਆਂਦਾ ਗਿਆ| ਮੀਡੀਅਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਭਾਈ ਰਾਜੋਆਣਾ ਨੂੰ ਜੋੜਾਂ ਵਿੱਚ ਦਰਦ ਦੀ ਤਕਲੀਫ਼ ਕਾਰਨ ਹਸਪਤਾਲ ਲਿਆਂਦਾ ਗਿਆ| ਇਸ ਮੌਕੇ ਜੇਲ੍ਹ ਤੋਂ ਹਸਪਤਾਲ ਤੱਕ ਪੁਲੀਸ ਤਾਇਨਾਤ ਰਹੀ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਸਿੱਖ ਸਿਆਸੀ ਕੈਦੀ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ 2 ਲੱਖ ਰੁਪਏ ਦੀ ਮਦਦ ਦਿੱਤੀ ਗਈ ਹੈ।
ਗਿਆਨੀ ਗੁਰਬਚਨ ਸਿੰਘ ਨੇ ਮੁੱਖ ਮੰਤਰੀ ਬੇਅੰਤ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਤਹਿਤ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਮੀਡੀਆ ਰਿਪੋਰਟਾਂ ਮੁਤਾਬਕ ਇਸ ਦੌਰਾਨ ਰਾਜੋਆਣਾ ਨੇ ਸੁਣਵਾਈ ਅਧੀਨ ਪਏ ਆਪਣੇ ਕੇਸ ਦੇ ਜਲਦੀ ਨਿਬੇੜੇ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ਲਈ ਚਾਰਾਜੋਈ ਕਰਨ ਲਈ ਕਿਹਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।