Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Bhai Balwant Singh Rajoana

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਭਾਰਤ ਦੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਸਕੱਤਰ ਨੂੰ ਇੱਕ ਯਾਦ ਪੱਤਰ ਲਿਖਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਕੇਸ ਸਬੰਧੀ ਭਾਰਤ ਦੇ ਰਾਸ਼ਟਰਪਤੀ ਨਾਲ ਮਿਲਣੀ ਦਾ ਸਮਾਂ ਮੰਗਿਆ ਹੈ। ਆਪਣੇ ਪੱਤਰ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਲਿਖਿਆ ਹੈ ਕਿ ਬੀਤੀ 15 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਰਾਸ਼ਟਰਪਤੀ ਦੇ ਨਾਮ ਇਸੇ ਸਬੰਧ ਵਿਚ ਲਿਖੇ ਪੱਤਰ ਦਾ ਹੁਣ ਤਕ ਕੋਈ ਜਵਾਬ ਨਹੀਂ ਦਿੱਤਾ ਗਿਆ, ਇਸ ਲਈ ਦੁਬਾਰਾ ਇਹ ਯਾਦ ਪੱਤਰ ਭੇਜਿਆ ਜਾ ਰਿਹਾ ਹੈ। ਯਾਦ ਪੱਤਰ ਵਿਚ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਵਫ਼ਦ ਦੀ ਰਾਸ਼ਟਰਪਤੀ ਨਾਲ ਜਲਦੀ ਮਿਲਣੀ ਦੀ ਆਸ ਪ੍ਰਗਟ ਕੀਤੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁਖ ਮੰਤਰੀ ਬੇਅੰਤ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਤਹਿਤ ਪਟਿਆਲਾ ਜੇਲ੍ਹ ਵਿੱਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਲਈ ਇੱਕ 7 ਮੈਂਬਰੀ ਵਫ਼ਦ ਭਾਰਤ ਦੇ ਰਾਸ਼ਟਰਪਤੀ ਨੂੰ ਪੱਤਰ ਸੌਂਪੇਗਾ। ਅੱਜ ਇਥੇ ਗੱਲਬਾਤ ਕਰਦਿਆਂ ਪ੍ਰੋ: ਬਡੂੰਗਰ ਨੇ ਦੱਸਿਆ ਕਿ ਪਿਛਲੇ ਦਿਨੀਂ ਭਾਈ ਰਾਜੋਆਣਾ ਵੱਲੋਂ ਆਪਣੀ ਸਜ਼ਾ ਸਬੰਧੀ ਅਦਾਲਤ ਵੱਲੋਂ ਦਿੱਤੇ ਜਾਣ ਵਾਲੇ ਫੈਸਲੇ ਵਿੱਚ ਦੇਰੀ ਹੋਣ ਕਾਰਨ ਭੁੱਖ ਹੜਤਾਲ ਰੱਖੀ ਗਈ ਸੀ। ਜਿਸ ਦੇ ਨਤੀਜੇ ਵਜੋਂ ਭਾਈ ਰਾਜੋਆਣਾ ਦੀ ਸਿਹਤ ਖਰਾਬ ਹੋ ਜਾਣ 'ਤੇ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਸੀ।
ਬੇਅੰਤ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਜ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਨ੍ਹਾਂ ਨਾਲ ਰਜਿੰਦਰਾ ਹਸਪਤਾਲ 'ਚ ਮੁਲਾਕਾਤ ਕਰਕੇ ਭਾਈ ਰਾਜੋਆਣਾ ਨੂੰ ਭਰੋਸਾ ਦਿਵਾਇਆ ਕਿ ਭਾਰਤ ਦੇ ਰਾਸ਼ਟਰਪਤੀ ਕੋਲ ਉਨ੍ਹਾਂ ਦੀ ਰਹਿਮ ਦੀ ਅਪੀਲ ਦਾ ਜਲਦ ਫੈਸਲਾ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਚਾਰਾਜੋਈ ਕਰੇਗੀ। ਪ੍ਰੋ. ਬਡੂੰਗਰ ਦੇ ਭਰੋਸਾ ਦੇਣ ਤੋਂ ਬਾਅਦ ਭਾਈ ਰਾਜੋਆਣਾ ਨੇ ਆਪਣੀ ਭੁੱਖ ਹੜਤਾਲ ਖਰਮ ਕਰ ਦਿੱਤੀ।
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਪਟਿਆਲਾ ਜੇਲ੍ਹ ਤੋਂ ਬਦਲ ਕੇ ਸਰਕਾਰੀ ਰਾਜਿੰਦਰਾ ਹਸਪਤਾਲ਼, ਪਟਿਆਲਾ ਦਾਖਲ ਕਰਵਾ ਦਿੱਤਾ ਗਿਆ ਸੀ, ਪਰ ਇੱਥੇ ਵੀ ਉਨ੍ਹਾਂ ਨੇ ਆਪਣੀ ਭੁੱਖ ਹੜਤਾਲ ਜਾਰੀ ਰੱਖੀ ਹੋਈ ਹੈ। ਭਾਈ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਹਸਪਤਾਲ ਆ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ।
ਪਟਿਆਲਾ ਪੁਲਿਸ ਨੇ ਸੀਨੀਅਰ ਪੱਤਰਕਾਰ ਤੋਂ ਸਿਆਸਤਦਾਨ ਬਣੇ ਆਮ ਆਦਮੀ ਪਾਰਟੀ ਦੇ ਆਗੂ ਕੰਵਰ ਸੰਧੂ ਅਤੇ ਪੰਜ ਹੋਰਾਂ ਖਿਲਾਫ ਦੋਸ਼ ਪੱਤਰ ਤਿਆਰ ਕਰ ਲਿਆ ਹੈ। ਇਹ ਦੋਸ਼ ਪੱਤਰ 19 ਦਸੰਬਰ 2015 ਦੀ ਪਟਿਆਲਾ ਜੇਲ੍ਹ ਦੀ ਘਟਨਾ ਦੇ ਸੰਬੰਧ ਵਿਚ ਹੈ। ਬਾਕੀ ਪੰਜ ਵਿਅਕਤੀਆਂ ਵਿਚੋਂ ਪੁਲਿਸ ਕੈਟ ਗੁਰਮੀਤ ਪਿੰਕੀ ਅਤੇ 4 ਜੇਲ੍ਹ ਮੁਲਾਜ਼ਮਾਂ ਦੇ ਨਾਮ ਹਨ।
ਪਟਿਆਲਾ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਬੇਅੰਤ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ’ਚ ਹੋ ਰਹੀ ਦੇਰੀ ਸਬੰਧੀ ਹੁਣ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਹੈ। ਪਹਿਲਾਂ ਰਾਸ਼ਟਰਪਤੀ ਨੂੰ ਪੱਤਰ ਲਿਖਣ ਸਮੇਤ ਆਰਟੀਆਈ ਰਾਹੀਂ ਵੀ ਅਜਿਹੀ ਜਾਣਕਾਰੀ ਮੰਗੀ ਜਾ ਚੁੱਕੀ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੱਤਰਕਾਰ ਤੋਂ ਰਾਜਨੀਤੀਕ ਬਣੇ ਕੰਵਰ ਸੰਧੂ ਨੂੰ ਅਣਅਧਿਕਾਰਤ ਤੌਰ ’ਤੇ ਜੇਲ੍ਹ ਵਿਚ ਜਾਣ ਦੇ ਕੇਸ ਵਿਚ ਰਾਹਤ ਦਿੰਦਿਆਂ ਉਨ੍ਹਾ ਦੀ ਗ੍ਰਿਫਤਾਰੀ ’ਤੇ ਰੋਕ ਲਾਈ ਹੈ। ਉਨ੍ਹਾਂ ’ਤੇ ਦੋਸ਼ ਲੱਗਿਆ ਸੀ ਕਿ ਉਹ ਬੀਤੇ ਵਰ੍ਹੇ 19 ਦਸੰਬਰ ਨੂੰ ਅਣਅਧਿਕਾਰਤ ਤਰੀਕੇ ਨਾਲ ਸਿੱਖ ਸਿਆਸੀ ਕੈਦੀ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਪਟਿਆਲਾ ਜੇਲ੍ਹ ਗਏ ਸਨ।
ਸਿੱਖ ਸਿਆਸੀ ਕੈਦੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਆਪਣੀ ਫਾਂਸੀ ਵਿੱਚ ਹੋਰ ਰਹੀ ਦੇਰੀ ਬਾਰੇ ਭਾਰਤ ਸਰਕਾਰ ਤੋਂ ਸੂਚਨਾ ਦਾ ਅਧਿਕਾਰ ਕਾਨੂੰਨ (ਆਰ. ਟੀ. ਆਈ) ਤਹਿਤ ਜਾਣਕਾਰੀ ਮੰਗੀ ਗਈ ਸੀ, ਜਿਸ ਦਾ ਜਵਾਬ ਦਿੰਦਿਆਂ ਭਾਰਤ ਸਰਕਾਰ ਨੇ ਕਿਹਾ ਹੈ ਕਿ ਫਾਂਸੀ ‘ਤੇ ਲੱਗੀ ਰੋਕ ਸਬੰਧੀ ਮਾਮਲੇ 'ਤੇ ਅਜੇ ਵਿਚਾਰ ਹੋ ਰਹੀ ਹੈ।
ਪਿਛਲੇ ਦਿਨੀ ਪਟਿਆਲਾ ਦੀ ਕੇਂਦਰੀ ਜੇਲ ਵਿੱਚ ਪੱਤਰਕਾਰ ਕੰਵਰ ਸੰਧੂ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਘਟਨਾਕ੍ਰਮ ਸਬੰਧੀ ਪੁਲਿਸ ਨੇ ਪਰਚਾ ਦਰਜ਼ ਕਰ ਲਿਆ ਹੈ।
ਬੀਤੇ ਦਿਨੀਂ ਸਾਬਕਾ ਪੁਲਿਸ ਇੰਸਪੈਕਟਰ ਅਤੇ ਕੈਟ ਗੁਰਮੀਤ ਪਿੰਕੀ ਦੀ ਪੰਜਾਬ ਪੁਲਿਸ ਵੱਲੋਂ ਕੀਤੇ ਝੂਠੇ ਮੁਕਾਬਲਿਆਂ ਸੰਬੰਧੀ ਇੰਟਰਵਿਊ ਲੈਣ ਵਾਲੇ ਪੱਤਰਕਾਰ ਕੰਵਰ ਸੰਧੂ ਵੱਲੋਂ ਅੱਜ ਪਟਿਆਲਾ ਜੇਲ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਦੌਰਾਨ ਵਾਪਰੀ ਘਟਨਾ ਬਾਰੇ ਇੱਕ ਵੀਡੀਓ ਜਾਰੀ ਕਰਕੇ ਆਪਣਾ ਪੱਖ ਰੱਖਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।