Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Bhai Bhupinder Singh Pehalwan

ਚੰਡੀਗੜ੍ਹ (24 ਮਾਰਚ): ਪੰਥ ਸੇਵਕ ਸ਼ਖ਼ਸੀਅਤਾਂ ਵੱਲੋਂ ਅੱਜ ਜਾਰੀ ਇਕ ਸਾਂਝੇ ਬਿਆਨ ਵਿਚ ਕਿਹਾ ਗਿਆ ਹੈ ਕਿ “ਪੰਜਾਬ ਵਿਚ ਨੌਜਵਾਨਾਂ ਦੀ ਫੜੋ-ਫੜੀ, ਗ੍ਰਿਫਤਾਰੀਆਂ ਤੇ ਹਿਰਾਸਤਾਂ ਨਾਲ ਲੋਕਾਂ ਵਿਚ ਮਿੱਥ ਕੇ ਸਰਕਾਰੀ ਦਹਿਸ਼ਤ ਦਾ ਮਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੱਤਰਕਾਰਾਂ ਤੇ ਖਬਰ ਅਦਾਰਿਆਂ ਦੇ ਟਵਿੱਟਰ ਤੇ ਫੇਸਬੁੱਕ ਸਫੇ ਬੰਦ ਕਰਨ, ਪੱਤਰਕਾਰਾਂ ਨੂੰ ਥਾਣਿਆਂ […]

ਪੰਥ ਸੇਵਕ ਸਖਸ਼ੀਅਤਾਂ ਵੱਲੋਂ ਬੀਤੇ ਸਮੇਂ ਤੋਂ ਉੱਸਰ ਰਹੇ ਹਾਲਾਤ ਬਾਰੇ ਆਪਣੇ ਬਿਆਨਾਂ ਵਿਚ ਲਗਾਤਾਰ ਤਾੜਨਾ ਕੀਤੀ ਜਾ ਰਹੀ ਸੀ ਤੇ ਦੱਸਿਆ ਜਾ ਰਿਹਾ ਸੀ ਹਾਲਾਤ ਕੀ ਹਨ ਤੇ ਗੱਲ ਕਿਸ ਪਾਸੇ ਜਾ ਰਹੀ ਹੈ।
ਦਿੱਲੀ ਦਰਬਾਰ ਪੰਜਾਬ ਤੇ ਸਿੱਖਾਂ ਵਿਰੁਧ ਵਿਆਪਕ ਬਿਰਤਾਂਤ ਸਿਰਜਣ ਦੀ ਮੁਹਿੰਮ ਵਿੱਢ ਚੁੱਕਾ ਹੈ। ਕਿਸੇ ਮਾਮਲੇ ਵਿਚ ਲੋੜੀਂਦੇ ਵਿਅਕਤੀ ਦੀ ਗ੍ਰਿਫਤਾਰੀ ਬਾਰੇ ਤੈਅ ਨੇਮਾਂ ਨੂੰ ਛਿੱਕੇ ਟੰਗ ਕੇ ਜਿਸ ਢੰਗ ਨਾਲ ਰਾਜ-ਸੱਤਾ ਦੀ ਤਾਕਤ ਦਾ ਪ੍ਰਦਰਸ਼ਨ ਕਰਕੇ ਇਹ ਗ੍ਰਿਫਤਾਰੀ ਮੁਹਿੰਮ ਚਲਾਈ ਜਾ ਰਹੀ ਹੈ
ਤੀਜੇ ਘੱਲੂਘਾਰੇ ਤੋਂ ਬਾਅਦ ਉੱਠੇ ਸੰਘਰਸ਼ ਦੀਆਂ ਆਗੂ, ਸਹਿਯੋਗੀ ਅਤੇ ਹਮਦਰਦ ਸਫਾਂ ਵਿਚ ਰਹੀਆਂ ਪੰਥ ਸੇਵਕ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਅਤੇ ਗੁਰਮਤੇ ਦੀ ਬਹਾਲੀ ਬਾਰੇ ਇਕ ਪਰਚਾ ਜਾਰੀ ਕੀਤਾ ਗਿਆ ਹੈ।
ਅੱਜ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਹੁੰਦਿਆਂ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਮਨਜੀਤ ਸਿੰਘ ਫਗਵਾੜਾ ਅਤੇ ਭਾਈ ਸੁਖਦੇਵ ਸਿੰਘ ਡੋਡ ਨੇ ਕਿਹਾ ਕਿ ਇਸ ਵੇਲੇ ਜਦੋਂ ਸੰਸਾਰ, ਦੱਖਣੀ ਏਸ਼ੀਆ ਦੇ ਖਿੱਤੇ ਤੇ ਹਿੰਦੁਸਤਾਨ ਦੇ ਹਾਲਾਤ ਅਸਥਿਰਤਾ ਵੱਲ ਜਾ ਰਹੇ ਹਨ ਤਾਂ ਇਸ ਦਾ ਅਸਰ ਪੰਜਾਬ ਅਤੇ ਸਿੱਖਾਂ ਉੱਤੇ ਵੀ ਪੈ ਰਿਹਾ ਹੈ।
ਪੰਥ ਸੇਵਕ ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰੈਣ ਸਿੰਘ ਚੌੜਾ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਦੇ ਸੱਦੇ ਉੱਤੇ ਸਿੱਖ ਪ੍ਰਚਾਰਕਾਂ ਦੀ ਵਿਚਾਰ ਗੋਸ਼ਟਿ ੧੯ ਫਰਵਰੀ ਨੂੰ ਗੁਰਦੁਆਰਾ ਸ੍ਰੀ ਥੜਾ ਸਾਹਿਬ (ਪਾਤਸਾਹੀ ੬ਵੀਂ), ਇਆਲੀ ਕਲਾਂ ਵਿਖੇ ਹੋਈ।
ਖਾੜਕੂ ਸੰਘਰਸ਼ ਦੇ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਪੰਥਕ ਪੱਧਰ 'ਤੇ ਮਨਾਉਣ ਲਈ ਕੀਤੇ ਵਿਚਾਰ ਵਟਾਂਦਰੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਵਿੱਚ ਦੇ ਪਹਿਲਾਂ ਵਾਲੇ ਬਾਰਾਂ ਜਿਲ੍ਹਿਆਂ ਵਿੱਚੋਂ ਹਰ ਮਹੀਨੇ ਇਕ ਜਿਲ੍ਹੇ ਵਿੱਚ ਮਹੀਨਾਵਾਰੀ ਸਮਾਗਮ ਕਰਕੇ ਸਾਂਝੇ ਤੌਰ ’ਤੇ ਉਸ ਜਿਲ੍ਹੇ ਦੇ ਸਾਰੇ ਸ਼ਹੀਦਾਂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ।
ਇਥੋਂ ਨੇੜੇ ਪਿੰਡ ਠੱਠੀ ਖਾਰਾ ਸਥਿਤ ਗੁਰਦੁਆਰਾ ਝੂਲਣੇ ਮਹਿਲ ਦੇ ਮੁੱਖ ਪ੍ਰਬੰਧਕ ਬਾਬਾ ਹੀਰਾ ਸਿੰਘ ਵੱਲੋਂ ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਭੁਪਿੰਦਰ ਸਿੰਘ ਭਲਵਾਨ ਤੇ ਭਾਈ ਸਤਨਾਮ ਸਿੰਘ ਖੰਡੇਵਾਲਾ ਦਰਮਿਆਨ ਮੁਲਾਕਾਤ ਹੋਈ ਮੌਕੇ ਮੌਜੂਦਾ ਹਾਲਾਤ ਤੇ ਪੰਥਕ ਮਸਲਿਆਂ ਬਾਰੇ ਅਹਿਮ ਵਿਚਾਰ-ਵਟਾਂਦਰਾ ਹੋਇਆ।
ਜੂਨ 1984 ਦੀ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਜੰਗ ਦੌਰਾਨ ਵੈਰੀ ਫੌਜਾਂ ਦਾ ਟਾਕਰਾ ਕਰਨ ਵਾਲੇ ਅਤੇ ਤੀਜੇ ਘੱਲੂਘਾਰੇ ਤੋਂ ਬਾਅਦ ਖਾੜਕੂ ਸੰਘਰਸ਼ ਨੂੰ ਲਾਮਬਧ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸ਼ਹੀਦ ਭਾਈ ਸੁਖਵਿੰਦਰ ਸਿੰਘ ਸ਼ਿੰਦੂ ਉਰਫ ਕੇ. ਸੀ. ਸ਼ਰਮਾ ਦਾ ਸ਼ਹੀਦੀ ਦਿਹਾੜਾ ਉਹਨਾ ਦੇ ਜੱਦੀ ਪਿੰਡ ਕੋਟ ਮੁਹੰਮਦ ਖਾਨ (ਨੇੜੇ ਤਰਨ ਤਾਰਨ) ਵਿਖੇ ਮਨਾਇਆ ਗਿਆ।
ਪੰਥ ਸੇਵਕ ਸ਼ਖ਼ਸੀਅਤਾਂ ਨੇ ਅੱਜ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਹੈ ਕਿ “ਇਸ ਵੇਲੇ ਜਦੋਂ ਸੰਸਾਰ, ਖਿੱਤੇ ਤੇ ਇੰਡੀਆ ਦੇ ਹਾਲਾਤ ਅਸਥਿਰਤਾ ਵੱਲ ਜਾ ਰਹੇ ਹਨ ਤਾਂ ਇਸ ਦਾ ਅਸਰ ਪੰਜਾਬ ਅਤੇ ਸਿੱਖਾਂ ਉੱਤੇ ਵੀ ਪੈ ਰਿਹਾ ਹੈ। ਦਿੱਲੀ ਦਰਬਾਰ ਸਿੱਖ ਸਫਾਂ ਵਿਚ ਆਏ ਖਿੰਡਾਓ ਨੂੰ ਵਧਾ ਰਿਹਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।