Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Bhai Dhian Singh Mand

ਬੰਦੀ ਛੋੜ ਦਿਹਾੜੇ ਮੌਕੇ ਦਰਬਾਰ ਸਾਹਿਬ ਵਿਚ ਕੌਮ ਦੇ ਨਾਂ ਸੰਦੇਸ਼ ਪੜ੍ਹਨ ਦੇ ਮੁੱਦੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ 2015 'ਚ ਪਿੰਡ ਚੱਬਾ 'ਚ ਹੋਏ ਇਕੱਠ 'ਚ ਥਾਪੇ ਗਏ ਮੁਤਵਾਜ਼ੀ ਜਥੇਦਾਰਾਂ ਵਿਚਾਲੇ ਸੰਭਾਵਤ ਟਕਰਾਅ ਨੂੰ ਦੇਖਦੇ ਹੋਏ ਪੰਜਾਬ ਪੁਲਿਸ ਨੇ ਮੁਤਵਾਜ਼ੀ ਜਥੇਦਾਰਾਂ ਅਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਹਿਰਾਸਤ ਵਿਚ ਲੈਣਾਂ ਸ਼ੁਰੂ ਕਰ ਦਿੱਤਾ।
ਬੰਦੀ ਛੋੜ ਦਿਹਾੜੇ (ਦੀਵਾਲੀ) ਦੀ ਸ਼ਾਮ ਨੂੰ ਦਰਬਾਰ ਸਾਹਿਬ ਵਿਖੇ ਮੁਤਵਾਜ਼ੀ ਜਥੇਦਾਰਾਂ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸੰਭਾਵਤ ਤੌਰ 'ਤੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰਨ ਕਾਰਨ ਹਾਲਾਤ ਤਣਾਅ ਵਾਲੇ ਬਣਦੇ ਜਾ ਰਹੇ ਹਨ।
ਪਿੰਡ ਚੱਬਾ ਵਿਖੇ 2015 ਵਿਚ ਹੋਏ ਪੰਥਕ ਇਕੱਠ ਦੌਰਾਨ ਪ੍ਰਬੰਧਕਾਂ ਵੱਲੋਂ ਐਲਾਨੇ ਗਏ ਕਾਰਜਕਾਰੀ ਜਥੇਦਾਰਾਂ, ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਾਬਕਾ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਨੂੰ ਪਰ ਔਰਤ-ਗਮਨ ਦੇ ਦੋਸ਼ ਤਹਿਤ ਸਿੱਖੀ ਵਿੱਚੋਂ ਖਾਰਜ ਕਰਨ ਦਾ ਐਲਾਨ ਕੀਤਾ ਹੈ।
ਅਕਾਲ ਤਖਤ ਸਾਹਿਬ ਦੀ ਆਨ-ਸ਼ਾਨ, ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਸ਼ਹਾਦਤ ਪਾਉਣ ਵਾਲੇ ਭਾਈ ਸੁਖਦੇਵ ਸਿੰਘ ਬੱਬਰ ਦੀ 25ਵੀਂ ਬਰਸੀ ਅੱਜ (13 ਅਗਸਤ) ਉਨ੍ਹਾਂ ਦੇ ਜੱਦੀ ਪਿੰਡ ਦਾਸੂਵਾਲ ਵਿਖੇ ਮਨਾਈ ਗਈ। ਦੇਸ਼-ਵਿਦੇਸ਼ ਦੀਆਂ ਪੰਥਕ ਜਥੇਬੰਦੀਆਂ ਅਤੇ ਇਲਾਕਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਗਏ ਸ਼ਹੀਦੀ ਦਿਹਾੜੇ ਮੌਕੇ ਬੁਲਾਰਿਆਂ ਨੇ ਜਿਥੇ ਭਾਈ ਸੁਖਦੇਵ ਸਿੰਘ ਬੱਬਰ ਵਲੋਂ ਸਿੱਖ ਸੰਗਰਸ਼ ਵਿੱਚ ਪਾਏ ਯੋਗਦਾਨ ਨੂੰ ਯਾਦ ਕੀਤਾ ਉਥੇ ਸ਼ਹੀਦ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਅਹਿਦ ਵੀ ਦੁਹਰਾਇਆ।
ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਗੁਰਮੁਖ ਸਿੰਘ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਧਮਕੀ ਪੱਤਰ ਭੇਜਿਆ ਗਿਆ ਹੈ। ਇਹ ਧਮਕੀ ਪੱਤਰ ਉਨ੍ਹਾਂ ਦੇ ਜੱਦੀ ਘਰ ਪਿੰਡ ਆਰਿਫਕੇ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਭੇਜਿਆ ਗਿਆ। ਪੱਤਰ ਬਾਰੇ ਉਨ੍ਹਾਂ ਪੰਜਾਬ ਪੁਲਿਸ ਦੇ ਡੀਜੀਪੀ, ਪੁਲੀਸ ਕਮਿਸ਼ਨਰ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੂੰ ਸੂਚਿਤ ਕੀਤਾ ਹੈ।
ਜੂਨ 1984 ਦੇ ਘੱਲੂਘਾਰਾ ਸਮਾਗਮ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਗਿਆਨੀ ਗੁਰਬਚਨ ਸਿੰਘ ਤੋਂ ਹੀ ਸਿੱਖ ਪੰਥ ਦੇ ਨਾਂ ਸੰਦੇਸ਼ ਪੜ੍ਹਵਾਉਣ ਦਾ ਫੈਸਲਾ ਲਿਆ। ਜਿਵੇਂ ਕਿ ਉਮੀਦ ਸੀ ਗਿਆਨੀ ਗੁਰਬਚਨ ਸਿੰਘ ਦੇ ਸੰਦੇਸ਼ ਪੜ੍ਹਨ ਦਾ ਸਿੱਖ ਸੰਗਤਾਂ ਵਲੋਂ ਜ਼ਬਰਦਸਤ ਵਿਰੋਧ ਹੋਇਆ। ਜਿਵੇਂ ਹੀ ਗਿਆਨੀ ਗੁਰਬਚਨ ਸਿੰਘ ਸੰਦੇਸ਼ ਪੜ੍ਹਨ ਲਈ ਖੜ੍ਹੇ ਹੋਏ ਅਕਾਲ ਤਖ਼ਤ ਸਾਹਿਬ ਦੇ ਹਾਜ਼ਰ ਸਿੱਖ ਸੰਗਤ ਨੇ ਆਪਣਾ ਸਖਤ ਵਿਰੋਧ ਪ੍ਰਗਟ ਕੀਤਾ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਵੀਰਵਾਰ ਨੂੰ ਤਿੰਨ ਤਖ਼ਤਾਂ ਦੇ ਕਾਰਜਕਾਰੀ ਜਥੇਦਾਰਾਂ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਅਮਰੀਕ ਸਿੰਘ ਅਜਨਾਲਾ ਨੇ ਪੰਜਾਬ ਸਰਕਾਰ ਨੂੰ ਇਕ ਮਹੀਨੇ ਦਾ ਸਮਾਂ ਦਿੱਤਾ ਕਿ ਉਹ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰੇ।
ਵੋਟਾਂ ਖਾਤਰ ਡੇਰਾ ਸਿਰਸਾ ਜਾਣ ਵਾਲੇ ਜਾਂ ਉਸਦੇ ਪੈਰੋਕਾਰਾਂ ਨਾਲ ਇਕੱਤਰਤਾਵਾਂ ਕਰਨ ਵਾਲੇ ਸਿਆਸੀ ਆਗੂਆਂ ਨੂੰ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਦੇ ਦੋਸ਼ੀ ਐਲਾਨਦਿਆਂ ਭਾਈ ਧਿਆਨ ਸਿੰਘ ਮੰਡ ਅਤੇ ਸਾਥੀ ਸਿੰਘਾਂ ਵਲੋਂ ਇਨ੍ਹਾਂ ਸਿਆਸੀ ਲੋਕਾਂ ਦੇ ਬਾਈਕਾਟ ਦਾ ਸੱਦਾ ਦਿੱਤਾ ਗਿਆ ਹੈ।
ਵਿਧਾਨ ਸਭਾ ਚੋਣਾਂ ਦੌਰਾਨ ਵੋਟਾਂ ਖਾਤਰ ਡੇਰਾ ਸਿਰਸਾ ਜਾਣ ਵਾਲੇ ਸਿਆਸੀ ਆਗੂਆਂ ਬਾਰੇ ਫੈਸਲਾ 8 ਮਈ ਨੂੰ ਲਏ ਜਾਣ ਦੀ ਗੱਲ ਕਰਦਿਆਂ ਕਾਰਜਕਾਰੀ ਜਥੇਦਾਰਾਂ ਨੇ ਕਿਹਾ ਹੈ ਕਿ ਅਜੇ ਤੀਕ ਉਨ੍ਹਾਂ ਨਾਲ ਕਿਸੇ ਵੀ ਸਬੰਧਤ ਸਿਆਸੀ ਆਗੂ ਨੇ ਸੰਪਰਕ ਨਹੀਂ ਕੀਤਾ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਗਦੀਸ਼ ਸਿੰਘ ਝੀਂਡਾ ਵਲੋਂ ਦਿੱਤੀ ਦਰਖਾਸਤ ਅਤੇ ਸਪਸ਼ੱਟੀਕਰਨ 'ਤੇ ਵਿਚਾਰ ਕਰਦਿਆਂ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਵਲੋਂ ਜਾਰੀ 16 ਜੁਲਾਈ 2014 ਦਾ ਉਹ ਹੁਕਮਨਾਮਾ ਰੱਦ ਕਰ ਦਿੱਤਾ ਹੈ ਜਿਸ ਤਹਿਤ ਜਗਦੀਸ਼ ਸਿੰਘ ਝੀਂਡਾ, ਹਰਮੋਹਿੰਦਰ ਸਿੰਘ ਚੱਠਾ ਅਤੇ ਦੀਦਾਰ ਸਿੰਘ ਨਲਵੀ ਨੂੰ ਪੰਥ ‘ਚੋਂ ਛੇਕ ਦਿੱਤਾ ਗਿਆ ਸੀ।
ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮੇ ਦੀ ਉਲੰਘਣਾ ਕਰਕੇ ਡੇਰਾ ਸਿਰਸਾ ਦੀ ਹਮਾਇਤ ਲੈਣ ਗਏ ਵੱਖ-ਵੱਖ ਰਾਜਸੀ ਦਲਾਂ ਦੇ 40 ਸਿੱਖ ਆਗੂਆਂ ਨੂੰ ਭਾਈ ਧਿਆਨ ਸਿੰਘ ਮੰਡ ਅਤੇ ਸਾਥੀ ਸਿੰਘਾਂ ਨੇ ਵੀਰਵਾਰ ਨੂੰ ਦੋਸ਼ੀ ਕਰਾਰ ਦਿੰਦਿਆਂ ਆਉਂਦੀ 20 ਅਪ੍ਰੈਲ ਨੂੰ ਧਾਰਮਿਕ ਸਜ਼ਾ ਸੁਣਾਉਣ ਦਾ ਐਲਾਨ ਕੀਤਾ ਗਿਆ ਹੈ। 2015 'ਚ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ 'ਚ ਚੁਣੇ ਗਏ ਕਾਰਜਕਾਰੀ ਜਥੇਦਾਰਾਂ ਦੇ ਆਦੇਸ਼ 'ਤੇ ਇਨ੍ਹਾਂ 40 ਰਾਜਨੀਤਕ ਆਗੂਆਂ, ਜਿਨ੍ਹਾਂ 'ਚ ਹਾਕਮ ਪਾਰਟੀ 'ਚ ਇਕ ਕੈਬਨਿਟ ਮੰਤਰੀ ਸਮੇਤ ਕਈ ਜਿੱਤੇ ਤੇ ਹਾਰੇ ਸਿੱਖ ਆਗੂ ਵੀ ਸ਼ਾਮਿਲ ਹਨ, ਵਿਚੋਂ ਕਿਸੇ ਪਾਰਟੀ ਦਾ ਇਕ ਵੀ ਆਗੂ ਅਕਾਲ ਤਖਤ ਸਾਹਿਬ ਵਿਖੇ ਪੇਸ਼ ਨਹੀਂ ਹੋਇਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।