Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Candidates list badal dal 2017

ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਦੂਜੀ ਸੂਚੀ ਜਾਰੀ ਕਰਦਿਆਂ 9 ਹੋਰ ਉਮੀਦਵਾਰਾਂ ਦੇ ਨਾਮ ਐਲਾਨ ਦਿੱਤੇ ਹਨ। ਇਸ ਸੂਚੀ ਵਿੱਚ ਪਾਰਟੀ ਨੇ ਕਈ ਉਮੀਦਵਾਰਾਂ ਦੇ ਹਲਕਿਆਂ ਵਿੱਚ ਤਬਦੀਲੀ ਕੀਤੀ ਹੈ ਤੇ ਕਈਆਂ ਦੀ ਛੁੱਟੀ ਕਰ ਦਿੱਤੀ ਹੈ। ਸੱਤਾਧਾਰੀ ਪਾਰਟੀ ਵੱਲੋਂ 69 ਉਮੀਦਵਾਰਾਂ ਦੀ ਸੂਚੀ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਤਰ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ 78 ਉਮੀਦਵਾਰ ਐਲਾਨੇ ਜਾ ਚੁੱਕੇ ਹਨ ਅਤੇ 16 ਹਲਕਿਆਂ ਤੋਂ ਉਮੀਦਵਾਰ ਐਲਾਨਣੇ ਹੀ ਬਾਕੀ ਰਹਿ ਗਏ ਹਨ। ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਮੁਤਾਬਕ ਨੌਕਰਸ਼ਾਹ ਤੋਂ ਸਰਗਰਮ ਸਿਆਸਤ ਵਿੱਚ ਆਏ ਸੇਵਾਮੁਕਤ ਆਈਏਐਸ ਅਧਿਕਾਰੀ ਦਰਬਾਰਾ ਸਿੰਘ ਗੁਰੂ ਇਸ ਵਾਰ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿਚਲੇ ਬਸੀ ਪਠਾਣਾਂ (ਰਾਖਵੇਂ) ਹਲਕੇ ਤੋਂ ਕਿਸਮਤ ਅਜ਼ਮਾਉਣਗੇ। ਪੰਜ ਸਾਲ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਨੂੰ ਬਰਨਾਲਾ ਜ਼ਿਲ੍ਹੇ ਵਿਚਲੇ ਹਲਕੇ ਭਦੌੜ (ਰਾਖਵੇਂ) ਤੋਂ ਚੋਣ ਲੜਾਈ ਸੀ ਪਰ ਉਹ ਮਸ਼ਹੂਰ ਗਾਇਕ ਤੇ ਕਾਂਗਰਸ ਉਮੀਦਵਾਰ ਮੁਹੰਮਦ ਸਦੀਕ ਪਾਸੋਂ ਹਾਰ ਗਏ ਸਨ। ਬਠਿੰਡਾ ਜ਼ਿਲ੍ਹੇ ਦੇ ਅਕਾਲੀ ਆਗੂ ਜਗਦੀਪ ਸਿੰਘ ਨਕਈ ਦੀ ਸਰਗਰਮ ਰਾਜਨੀਤੀ ਵਿੱਚ ਵਾਪਸੀ ਹੋ ਗਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।