Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Damdmi Taksal

ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਖਤਮ ਕਰਨ ਪ੍ਰਤੀ ਕੇਂਦਰ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਨੂੰ ਪੰਜਾਬ ਵਿਰੋਧੀ ਫੈਸਲਾ ਕਰਾਰ ਦਿੰਦਿਆਂ ਤੁਰਤ ਵਾਪਸ ਲੈਣ ਲਈ ਕਿਹਾ ਹੈ। ਉਹਨਾਂ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਦੀਆਂ ਸਰਕਾਰਾਂ ਨੇ ਇਤਿਹਾਸ ਤੋਂ ਕਦੀ ਕੋਈ ਸਬਕ ਨਹੀਂ ਲਿਆ, ਸਿਖ ਕੌਮ ਅਤੇ […]

ਦਮਦਮੀ ਟਕਸਾਲ (ਮਹਿਤਾ) ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਅੱਜ ਜਾਰੀ ਕੀਤੇ ਇਕ ਬਿਆਨ ਵਿੱਚ ਕਿਹਾ ਕਿ ਕਾਂਗਰਸ ਹੋਵੇ ਜਾਂ ਭਾਜਪਾ, ਇਹਨਾਂ ਦੀ ਸਿਖਾਂ ਪ੍ਰਤੀ ਪਹੁੰਚ 'ਚ ਕੋਈ ਫਰਕ ਨਜਰ ਨਹੀਂ ਆ ਰਿਹਾ।

ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਦੇ ਖੁਸ਼ੀ ਦੇ ਮੌਕੇ ਭਾਰਤ ਦੇ ਰਾਸ਼ਟਰਪਤੀ ਨੂੰ ਸਜਾਵਾਂ ਪੂਰੀਆਂ ਕਰ ਚੁਕੇ 20 ਸਿਖ ਕੈਦੀਆਂ ਨੂੰ ਭਾਰਤੀ ਸੰਵਿਧਾਨ ਦੇ ਅਨੁਛੇਦ 72 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਰਿਹਾਅ ਕਰਨ ਲਈ ਅਪੀਲ ਕੀਤੀ ਹੈ। ਨਾਲ ਹੀ ਉਹਨਾਂ […]

ਅੰਮ੍ਰਿਤਸਰ: ਭਾਰਤੀ ਫੌਜ ਵਲੋਂ ਜੂਨ 1984 ਵਿਚ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ‘ਤੇ ਕੀਤੇ ਹਮਲੇ ਦੌਰਾਨ ਸ਼ਹੀਦ ਹੋਏ 890 ਦੇ ਕਰੀਬ ਸਿੱਖਾਂ ਦੀਆਂ ਤਸਵੀਰਾਂ ਦਰਬਾਰ ਸਾਹਿਬ ਗਲਿਆਰੇ ਅੰਦਰ ਬਣੀ ਜੂਨ 1984 ਦੇ ਸ਼ਹੀਦਾਂ ਦੀ ਸ਼ਹੀਦੀ ਯਾਦਗਾਰ ਦੀ ਹੇਠਲੀ ਮੰਜ਼ਿਲ ਵਿਚ ਬਣ ਰਹੀ “ਸ਼ਹੀਦੀ ਗੈਲਰੀ” ਵਿਚ ਲਗਾਈਆਂ ਜਾਣਗੀਆਂ। ਦਮਦਮੀ ਟਕਸਾਲ ਦੀ ਮੰਗ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]

ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਜੋਧਪੁਰ ਨਜਰਬੰਦੀਆਂ ਨੂੰ ਮੁਆਵਜ਼ਾ ਦੇਣ ਸੰਬੰਧੀ ਜਿਤੇ ਕੇਸ ਨੂੰ ਕੇਂਦਰ ਸਰਕਾਰ ਵੱਲੋਂ ਹਾਈਕੋਰਟ ‘ਚ ਚੁਨੌਤੀ ਦੇਣ ਦਾ ਸਖ਼ਤ ਨੋਟਿਸ ਲੈਂਦਿਆਂ ਅਪੀਲ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਸ ਨੂੰ ਚੁਨੌਤੀ ਦੇ ਕੇ ਗੈਰ ਕਾਂਗਰਸੀ ਕੇਂਦਰੀ ਹਕੂਮਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ […]

ਕੋਟਕਪੂਰਾ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਅਤੇ ਬਹਿਬਲ ਕਲਾਂ ਵਿਚ ਸ਼ਹੀਦ ਹੋਏ ਸਿੰਘਾਂ ਦੇ ਕਾਤਲਾਂ ਨੂੰ ਸਜ਼ਾਵਾਂ ਦੀ ਮੰਗ ਕਰਦਿਆਂ ਬਰਗਾੜੀ ਵਿਖੇ ਮੋਰਚੇ ‘ਤੇ ਬੈਠੇ ਭਾਈ ਧਿਆਨ ਸਿੰਘ ਮੰਡ ਨੂੰ ਸਮਰਥਨ ਦੇਣ ਲਈ ਬੀਤੇ ਕੱਲ੍ਹ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਅਤੇ ਭਾਈ ਜਸਬੀਰ ਸਿੰਘ ਰੋਡੇ ਪਹੁੰਚੇ। ਉਨ੍ਹਾਂ ਧਰਨੇ ’ਤੇ […]

ਮਹਿਤਾ ਚੌਂਕ: ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦਵਾਰਾ ਗੁਰਦਰਸ਼ਨ ਪ੍ਰਕਾਸ਼, ਮਹਿਤਾ, ਵਿਖੇ ਅਮਰ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਅਤੇ ਜੂਨ ’84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ‘ਚ 34ਵਾਂ ਸ਼ਹੀਦੀ ਸਮਾਗਮ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਰਧਾ ਨਾਲ ਆਪ ਮੁਹਾਰੇ ਲੱਖਾਂ ਦੀ ਗਿਣਤੀ ‘ਚ ਉਮੜਿਆ ਸੰਗਤ ਦਾ ਸੈਲਾਬ […]

ਨਵੀਂ ਦਿੱਲੀ: ਸਿੱਖ ਪ੍ਰਚਾਰਕਾਂ ਦਰਮਿਆਨ ਚਲ ਰਹੇ ਟਕਰਾਅ ਵਿਚ ਦਮਦਮੀ ਟਕਸਾਲ (ਮਹਿਤਾ) ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੀ ਚੇਤਾਵਨੀ ‘ਤੇ ਪ੍ਰਤੀਕਰਮ ਦਿੰਦਿਆਂ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਚੇਤਾਵਨੀ ਭਰੇ ਲਹਿਜੇ ’ਚ ਦਮਦਮੀ ਟਕਸਾਲ ਨਾਲ ਟਾਕਰਾ ਨਾ ਲੈਣ ਦੀ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ […]

ਅੰਮ੍ਰਿਤਸਰ: ਦਮਦਮੀ ਟਕਸਾਲ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਪ੍ਰਤੀ ਗਲਤ ਟਿੱਪਣੀ ਕਰਨ ਵਾਲੇ ਅਖੌਤੀ ਸਾਧ ਨਰਾਇਣ ਦਾਸ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਉਸ ਨੂੰ ਤੁਰੰਤ ਸੀਖਾਂ ਪਿੱਛੇ ਭੇਜਣ ਦੀ ਮੰਗ ਕੀਤੀ ਹੈ। ਅਜ ਇੱਥੇ ਪੁਲੀਸ ਕਮਿਸ਼ਨਰ ਅੰਮ੍ਰਿਤਸਰ ਨੂੰ ਇਕ ਮੰਗ ਪੱਤਰ ਦਿੰਦਿਆਂ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਮੈਂਬਰ ਸ਼੍ਰੋਮਣੀ ਕਮੇਟੀ ਕਾਰਜਕਾਰੀ ਕਮੇਟੀ ਅਤੇ ਪ੍ਰੋ: […]

ਅੰਮ੍ਰਿਤਸਰ: 1978 ਦੀ ਵਿਸਾਖੀ ਦੌਰਾਨ ਨਰਕਧਾਰੀਆਂ ( ਨਕਲੀ ਨਿਰੰਕਾਰੀਆਂ ) ਵੱਲੋਂ ਵਰਤਾਏ ਗਏ ਖ਼ੂਨੀ ਸਾਕੇ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆਨ ਸ਼ਾਨ ਲਈ ਸ਼ਹੀਦ ਹੋਏ 13 ਸਿੰਘਾਂ ਦੀ ਯਾਦ ਵਿਚ ਚਾਲ੍ਹੀਵੇਂ ਸ਼ਹੀਦੀ ਯਾਦਗਾਰ ਸਮਾਗਮ ਦਮਦਮੀ ਟਕਸਾਲ ਵੱਲੋਂ ਪੂਰੀ ਸ਼ਰਧਾ ਉਤਸ਼ਾਹ ਨਾਲ ਮਨਾਇਆ ਗਿਆ। ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।