Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Dyal Singh Kolianwali

ਚੰਡੀਗੜ੍ਹ: ਸਰੋਤਾਂ ਤੋਂ ਵੱਧ ਜ਼ਾਇਦਾਦ ਬਣਾਉਣ ਦੇ ਮਾਮਲੇ ਵਿਚ ਬਾਦਲ ਪਰਿਵਾਰ ਦੇ ਨਜ਼ਦੀਕੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਚੇਅਰਮੈਨ ਦਿਆਲ ਸਿੰਘ ਕੋਲਿਆਂਵਾਲੀ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ। ਕੋਲਿਆਂਵਾਲੀ ਖਿਲਾਫ ਵਿਜੀਲੈਂਸ ਥਾਣੇ ਵਿੱਚ 1 ਜੁਲਾਈ ਨੂੰ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਅਧੀਨ ਮਾਮਲਾ […]

ਚੰਡੀਗੜ੍ਹ: ਪੰਜਾਬ ਦੀ ਬਾਦਲ ਦਲ-ਭਾਜਪਾ ਸਰਕਾਰ ਮੌਕੇ ਆਪਣੇ ਰੁਤਬੇ ਦੀ ਨਜ਼ਾਇਜ ਵਰਤੋਂ ਕਰਦਿਆਂ ਬਾਦਲ ਦਲ ਦੇ ਆਗੂ ਦਿਆਲ ਸਿੰਘ ਕੋਲਿਆਂਵਾਲੀ ਵਿਰੁੱਧ ਭ੍ਰਿਸ਼ਟਾਚਾਰ ਅਤੇ ਆਮਦਨ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਪਰਚਾ ਦਰਜ ਕੀਤਾ ਹੈ। ਬਾਦਲ ਪਰਿਵਾਰ ਦੇ ਨਿਜੀ ਤੌਰ ‘ਤੇ ਅਤਿ ਕਰੀਬੀ ਮੰਨੇ ਜਾਂਦੇ ਦਿਆਲ ਸਿੰਘ ਕੋਲਿਆਂਵਾਲੀ ਖਿਲਾਫ ਪੰਜਾਬ ਵਿਜੀਲੈਂਸ ਬਿਊਰੋ ਨੇ ਮੁਹਾਲੀ […]

ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਹਿਕਾਰੀ ਬੈਂਕ ਦੇ ਵੱਡੇ ਦੇਣਦਾਰਾਂ ਖਿਲਾਫ ਕਾਰਵਾਈ ਕਰਨ ਲਈ ਕੀਤੀ ਸਖ਼ਤੀ ਦਾ ਅਸਰ ਹੋਣਾ ਸ਼ੁਰੂ ਹੋ ਗਿਆ ਹੈ।

ਚੰਡੀਗੜ੍ਹ: ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ ਗਏ ਸਖ਼ਤ ਨਿਰਦੇਸ਼ਾਂ ਮਗਰੋਂ ਵਿਭਾਗ ਵੱਲੋਂ ਵੱਡੇ ਦੇਣਦਾਰ ਦਿਆਲ ਸਿੰਘ ਕੋਲਿਆਂਵਾਲੀ ਤੇ ਉਸ ਦੇ ਪਰਿਵਾਰ ਨੂੰ ਕਰਜ਼ੇ ਦੀ ਰਕਮ ਜਮ੍ਹਾਂ ਕਰਵਾਉਣ ਲਈ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਜਦਕਿ ਸਾਬਕਾ ਵਿਧਾਇਕ ਜਗਦੀਸ਼ ਰਾਜ ਸਾਹਨੀ ਤੇ ਉਸ ਦੇ ਪਰਿਵਾਰ ਵੱਲੋਂ ਕਰਜ਼ੇ ਦੀ ਰਕਮ ਦੇ […]

ਪੰਜਾਬ ਕਾਂਗਰਸ ਦੇ ਸਕੱਤਰ ਸ਼ੁਭਦੀਪ ਸਿੰਘ ਬਿੱਟੂ ਦੇ ਸਾਥੀ ਗੁਰਮੀਤ ਸਿੰਘ ’ਤੇ ਐਤਵਾਰ ਰਾਤ ਨੂੰ ਮਲੋਟ ਦੀ ਪੁੱਡਾ ਕਲੋਨੀ ਵਿੱਚ ਗੋਲੀਆਂ ਚਲਾਉਣ ਦੇ ਮਾਮਲੇ ’ਚ ਮਲੋਟ ਸਿਟੀ ਪੁਲਿਸ ਨੇ ਬੀਤੇ ਕੱਲ੍ਹ (24 ਅਕਤੂਬਰ, 2017) ਸ਼੍ਰੋਮਣੀ ਕਮੇਟੀ ਮੈਂਬਰ ਅਤੇ ਬਾਦਲ ਦਲ ਦੇ ਜ਼ਿਲ੍ਹਾ ਮੁਕਤਸਰ ਦੇ ਪ੍ਰਧਾਨ ਦਿਆਲ ਸਿੰਘ ਕੋਲਿਆਂਵਾਲੀ, ਉਸ ਦੇ ਪੁੱਤਰ ਪਰਮਿੰਦਰ ਸਿੰਘ, ਭਤੀਜੇ ਪਰਦੀਪ ਅਤੇ ਬਾਦਲ ਦਲ ਦੇ ਦੋ ਹੋਰ ਹਮਾਇਤੀਆਂ ਖਿਲਾਫ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਹੈ। ਇਸ ਕੇਸ ’ਚ ਨਵਜਿੰਦਰ ਸਿੰਘ ਅਤੇ ਹਰਦੀਪ ਸਿੰਘ ਉਰਫ਼ ਦੀਪਾ, ਜੋ ਦਿਆਲ ਸਿੰਘ ਦੇ ਰਿਸ਼ਤੇਦਾਰ ਦੱਸੇ ਜਾ ਰਹੇ ਹਨ, ਨੂੰ ਵੀ ਨਾਮਜ਼ਦ ਕੀਤਾ ਹੈ। ਇਨ੍ਹਾਂ ਸਾਰਿਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 307, 323, 506, 427, 148, 149, 120-ਬੀ ਅਤੇ ਅਸਲਾ ਐਕਟ ਦੀ ਧਾਰਾ 25 ਤੇ 27 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਬਾਦਲਾਂ ਦੇ ਕਰੀਬੀ ਦਿਆਲ ਸਿੰਘ ਕੋਲਿਆਂਵਾਲੀ ਦੇ ਲੜਕੇ ਪਰਮਿੰਦਰ ਸਿੰਘ ਕੋਲਿਆਂਵਾਲੀ ’ਤੇ 22 ਅਕਤੂਬਰ, 2017 ਨੂੰ ਹੋਏ ਹਮਲੇ ਦੇ ਮਾਮਲੇ ਵਿੱਚ ਦੋ ਕਾਂਗਰਸ ਆਗੂਆਂ ਸਮੇਤ 4 ਜਣਿਆਂ ਅਤੇ 9 ਹੋਰ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਮੀਡੀਆ ਦੀਆਂ ਖ਼ਬਰਾਂ ਮੁਤਾਬਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਤਿ ਨੇੜਲੇ ਆਗੂ ਦਿਆਲ ਸਿੰਘ ਕੋਲਿਆਂਵਾਲੀ ਦੇ ਪੁੱਤਰ ਪਰਮਿੰਦਰ ਸਿੰਘ 'ਤੇ ਕੁਝ ਲੋਕਾਂ ਨੇ ਹਮਲਾ ਕਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ।
ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਪਰ ਬਾਦਲਾਂ ਅਤੇ ਬਾਦਲ ਪਰਿਵਾਰ ਦੇ ਕਰੀਬੀਆਂ ਨੂੰ ਵੱਡੇ-ਵੱਡੇ ਘਪਲੇ ਘੋਟਾਲਿਆਂ ਤੋਂ ਬਚਾਉਣ ਦਾ ਦੋਸ਼ ਲਗਾਇਆ ਹੈ। ਐਤਵਾਰ ਨੂੰ ਆਪ ਵਲੋਂ ਜਾਰੀ ਪ੍ਰੈਸ ਬਿਆਨ ਰਾਹੀਂ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਚ.ਐਸ. ਫੂਲਕਾ ਨੇ ਵਿਜੀਲੈਂਸ ਬਿਓਰੋ ਵਲੋਂ ਬਾਦਲ ਪਰਿਵਾਰ ਦੇ ਬੇਹੱਦ ਕਰੀਬੀ ਅਤੇ ਵਿਵਾਦਤ ਆਗੂ ਦਿਆਲ ਸਿੰਘ ਕੋਲਿਆਵਾਲੀ ਨੂੰ ਭਰਤੀ ਘੋਟਾਲੇ ਦੇ ਮਾਮਲੇ ਵਿਚੋਂ ਕਲਿਨ ਚਿਟ ਦਿੱਤੇ ਜਾਣ ਉਪਰ ਸਖਤ ਇਤਰਾਜ਼ ਕੀਤਾ ਹੈ। ਫੂਲਕਾ ਨੇ ਕਿਹਾ ਕਿ ਪੂਡਾ ਅਤੇ ਸਥਾਨਕ ਸਰਕਾਰਾਂ ਵਿਭਾਗ ਅੰਦਰ ਹੋਏ ਭਰਤੀ ਘੋਟਾਲੇ ‘ਚ ਦਿਆਲ ਸਿੰਘ ਕੋਲਿਆਂਵਾਲੀ ਸਿੱਧੇ ਤੌਰ 'ਤੇ ਸ਼ਾਮਲ ਰਿਹਾ ਹੈ ਅਤੇ ਬਾਦਲਾਂ ਨੇ ਅਜਿਹੇ ਘਪਲੇ ਘੋਟਾਲੇ ਕਰਨ ਲਈ ਕੋਲਿਆਂਵਾਲੀ ਨੂੰ ਖੁੱਲੇ ਅਧਿਕਾਰ ਦਿੱਤੇ ਹੋਏ ਸਨ, ਕਿਉਕਿ ਲੁੱਟ ਦਾ ਮਾਲ ਬਾਦਲਾਂ ਦੇ ਘਰ ਤੱਕ ਵੀ ਪਹੁੰਚਦਾ ਸੀ।
ਪੰਜਾਬ ਸਰਕਾਰ ਵੱਲੋਂ ‘ਚਹੇਤੇ’ ਸਿਆਸਤਦਾਨਾਂ ਨੂੰ ਦਿੱਤੀ ਸਰੱਖਿਆ ਦੇ ਮਾਮਲੇ ’ਤੇ ਚੋਣ ਕਮਿਸ਼ਨ ਨੇ ਸਖ਼ਤ ਰੁਖ਼ ਅਪਣਾਉਂਦਿਆਂ 1200 ਸੁਰੱਖਿਆ ਕਰਮਚਾਰੀ ਸਿਆਸਤਦਾਨਾਂ ਨਾਲੋਂ ਹਟਾਉਣ ਦੇ ਹੁਕਮ ਦਿੱਤੇ ਹਨ। ਰਾਜ ਦੇ ਮੁੱਖ ਚੋਣ ਅਧਿਕਾਰੀ ਵੀ. ਕੇ. ਸਿੰਘ ਅਤੇ ਚੋਣ ਕਮਿਸ਼ਨ ਨਾਲ ਤਾਇਨਾਤ ਵਧੀਕ ਡੀਜੀਪੀ ਵੀ. ਕੇ. ਭਾਵੜਾ ਨੇ ਦੱਸਿਆ ਕਿ ਰਾਜ ਸਰਕਾਰ ਨੇ 350 ਵਿਅਕਤੀਆਂ ਨੂੰ 1500 ਸੁਰੱਖਿਆ ਕਰਮਚਾਰੀ ਦਿੱਤੇ ਹੋਏ ਸਨ। ਕਮਿਸ਼ਨ ਵੱਲੋਂ ਸੁਰੱਖਿਆ ਨੀਤੀ ਤਹਿਤ ਕੀਤੀ ਸਮੀਖਿਆ ਦੌਰਾਨ ਇਹ ਤੱਥ ਸਾਹਮਣੇ ਆਏ ਹਨ ਕਿ ਸਰਕਾਰ ਨੇ ਨਿਰਧਾਰਤ ਮਾਪ ਦੰਡਾਂ ਤੋਂ ਬਿਨਾਂ ਹੀ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਹੋਏ ਸਨ।
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਹਲਕਾ ਲੰਬੀ ਦੇ ਪਿੰਡ ਸਰਾਵਾਂ ਜੈਲ ਵਿੱਚ ਅਕਾਲੀ ਦਲ ਅਤੇ ‘ਆਪ’ ਵਰਕਰਾਂ ਵਿਚਾਲੇ ਟਕਰਾਅ ਹੋਣ ਤੋਂ ਬਚਾਅ ਹੋ ਗਿਆ। ਆਪ ਆਗੂਆਂ ਵਲੋਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਿਆਲ ਸਿੰਘ ਕੋਲਿਆਂਵਾਲੀ ’ਤੇ ਦੋਸ਼ ਲੱਗਿਆ ਹੈ ਕਿ ਰੈਲੀ ਦੀ ਤਿਆਰੀਆਂ ਲਈ ਸਟੇਡੀਅਮ ਦਾ ਮੁਆਇਨਾ ਕਰਨ ਪੁੱਜੇ ‘ਆਪ’ ਦੇ ਸੀਨੀਅਰ ਆਗੂਆਂ ਨੂੰ ਅਕਾਲੀਆਂ ਵਲੋਂ ਧਮਕੀਆਂ ਦਿੱਤੀਆਂ ਗਈਆਂ। 'ਆਪ' ਮੁਤਾਬਕ ਔਰਤ ਵਿੰਗ ਦੀ ਉਪ ਪ੍ਰਧਾਨ ਸਿਮਰਤ ਧਾਲੀਵਾਲ ਨਾਲ ਧੱਕਾ-ਮੁੱਕੀ ਵੀ ਕੀਤੀ ਗਈ। ‘ਆਪ’ ਵੱਲੋਂ 28 ਦਸੰਬਰ ਨੂੰ ਪਿੰਡ ਕੋਲਿਆਂਵਾਲੀ ’ਚ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਪਾਰਟੀ ਦੇ ਸਾਰੇ ਉਮੀਦਵਾਰ ਵੀ ਮੌਜੂਦ ਰਹਿਣਗੇ। ਆਮ ਆਦਮੀ ਪਾਰਟੀ ਨੇ ਜਥੇਦਾਰ ਕੋਲਿਆਂਵਾਲੀ ਦੀ ਕਾਰਗੁਜ਼ਾਰੀ ਬਾਰੇ ਚੋਣ ਕਮਿਸ਼ਨ, ਆਈਜੀ (ਬਠਿੰਡਾ ਰੇਂਜ) ਅਤੇ ਮੁਕਤਸਰ ਸਾਹਿਬ ਦੇ ਐਸਐਸਪੀ ਨੂੰ ਸ਼ਿਕਾਇਤ ਕੀਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।