Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Education System in Punjab

ਪੰਜਾਬ 'ਚ ਜਲੰਧਰ ਸਥਿਤ ਆਰਮੀ ਪਬਲਿਕ ਸਕੂਲ ਵਿੱਚ ਪੰਜਾਬੀ ਭਾਸ਼ਾ ਦੀ ਪੜ੍ਹਾਈ ਨੂੰ ਹਾਸ਼ੀਏ 'ਤੇ ਧਕੇਲਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 5 ਮਈ ਤੋਂ ਇਸ ਸਕੂਲ ਵਿੱਚ ਸੰਸਕ੍ਰਿਤ ਦੀ ਪੜ੍ਹਾਈ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ।
ਕੀ ਸਾਡੇ ਬੱਚਿਆਂ ਦੀ ਬੌਧਿਕਤਾ ਨੂੰ ਖਾ ਰਿਹਾ ਹੈ ਅੰਗਰੇਜ਼ਾ ਦਾ ਸਿੱਖਿਆ ਢਾਂਚਾ? ਗੁਰਮੀਤ ਸਿੰਘ ਰਾਂਚੀ ਨਾਲ ਖਾਸ ਗੱਲਬਾਤ
ਪੰਜਾਬ ਦੇ ਸਕੂਲਾਂ ਵਿਚ ਪੰਜਾਬੀ ਬੋਲੀ ਨੂੰ ਖੂੰਜੇ ਲਾਉਣ ਦੀਆਂ ਖਬਰਾਂ ਅਕਸਰ ਚਰਚਾ ਵਿਚ ਰਹਿੰਦੀਆਂ ਹਨ। ਸਿੱਖ ਰਾਜ ਵੇਲੇ ਪੰਜਾਬ ਦੇ ਵਿਦਿਅਕ ਢਾਂਚੇ ਵਿਚ ਪੰਜਾਬੀ ਬੋਲੀ ਅਤੇ ਗੁਰਮੁਖੀ ਦੀ ਅਹਿਮ ਥਾਂ ਸੀ। ਫਿਰੰਗੀ ਨੇ ਪੰਜਾਬ ਉੱਤੇ ਕਬਜ਼ੇ ਤੋਂ ਬਾਅਦ ਪੰਜਾਬ ਦਾ ਵਿਦਿਅਕ ਢਾਂਚਾ ਤਬਾਹ ਕਰਕੇ ਨਵਾਂ ਸਕੂਲੀ ਢਾਂਚਾ ਉਸਾਰਿਆ ਜਿਸ ਵਿਚ ਪੰਜਾਬ ਬੋਲੀ ਨੂੰ ਮਿੱਥ ਕੇ ਖੂੰਜੇ ਲਗਾਇਆ ਗਿਆ।
ਪੰਜਾਬ ਸਰਕਾਰ ਦੀ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਪਿਛਲੇ ਦਿਨੀਂ ਬਿਆਨ ਦਿੱਤਾ ਸੀ ਕਿ ਪੰਜਾਬ ਦੇ ਚਾਰ ਸੌ ਹੋਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਾਧਿਅਮ ਅੰਗਰੇਜ਼ੀ ਕੀਤਾ ਜਾਵੇਗਾ। ਇਸ ਤੋਂ ਕੁਝ ਦਿਨ ਬਾਅਦ ਹੀ ਭਾਰਤ ਸਰਕਾਰ ਦੇ ਸਿੱਖਿਆ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਪੰਜਾਬ ਦੀ ਹੀ ਰਾਜਧਾਨੀ ਚੰਡੀਗੜ੍ਹ ਵਿੱਚ ਬਿਆਨ ਦਿੱਤਾ ਸੀ ਕਿ ਅੰਗਰੇਜ਼ੀ ਕਿਸੇ ਰਾਜ ਦੀ ਸਰਕਾਰੀ ਭਾਸ਼ਾ ਨਹੀਂ ਹੋ ਸਕਦੀ ਤੇ ਇਹ ਭਰਮ ਹੈ ਕਿ ਅੰਗਰੇਜ਼ੀ ਨਾਲ ਹੀ ਵਿਕਾਸ ਹੋ ਸਕਦਾ ਹੈ।
ਮੀਡੀਆ ਨੂੰ ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਸ਼ਰੇਆਮ ਲੋਕਾਂ ਦੀ ਅੰਨੇਵਾਹ ਲੁੱਟ ਦਾ ਸਖਤੀ ਨਾਲ ਨੋਟਿਸ ਲੈਂਦੇ ਹੋਏ ਇਸਨੂੰ ਗੈਰ ਕਾਨੂੰਨੀ ਕਰਾਰ ਦਿੱਤਾ। ਸ. ਮਾਨ ਨੇ ਮੀਡੀਆ ਨੂੰ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਿਕ ਪ੍ਰਾਈਵੇਟ ਸਕੂਲ ਹਰ ਸਾਲ 8% ਤੋਂ ਵੱਧ ਵਾਧਾ ਨਹੀਂ ਕਰ ਸਕਦੇ। ਪਰ ਪ੍ਰਾਈਵੇਟ ਸਕੂਲਾਂ ਵੱਲੋਂ ਸੁਪਰੀਮ ਕੋਰਟ ਦੇ ਹੁਕਮਾਂ ਦੀਆਂ ਸ਼ਰੇਆਮ ਧੱਜੀਆਂ ਉਡਾਉਂਦੇ ਹੋਏ ਬੱਚਿਆਂ ਦੀ ਫੀਸ ਵਿੱਚ ਹਰ ਸਾਲ 20% ਤੋਂ ਵੱਧ ਵਾਧਾ ਕੀਤਾ ਜਾ ਰਿਹਾ ਹੈ।
ਪੰਜਾਬ ਸਰਕਾਰ ਦੇ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਨ ਦੇ ਦਾਅਵੇ ਅਤੇ ਹਕੀਕਤਾਂ ਵਿੱਚ ਵੱਡਾ ਅੰਤਰ ਹੈ। ਕੰਪਟਰੋਲਰ ਅਤੇ ਆਡੀਟਰ ਜਨਰਲ (ਕੈਗ) ਦੀ ਰਿਪੋਰਟ ਅਨੁਸਾਰ ਪੰਜਾਬ ਸਰਕਾਰ ਵੱਲੋਂ ਨਿਯਮਾਂ ਦੀ ਅਣਦੇਖੀ ਕਰ ਕੇ ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਸਵੈ ਸੰਚਾਲਿਤ ਪ੍ਰਾਈਵੇਟ ਕਾਲਜਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸਰਕਾਰ ਨੇ ਇਨ੍ਹਾਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਪ੍ਰਬੰਧ ਦੀ ਦੇਖ-ਰੇਖ ਲਈ ਅਜੇ ਤੱਕ ਕੋਈ ਵੀ ਰੈਗੂਲੇਟਰੀ ਸੰਸਥਾ ਨਾ ਬਣਾ ਕੇ ਇਨ੍ਹਾਂ ਨੂੰ ਖੁੱਲ੍ਹ ਖੇਡਣ ਦਾ ਮੌਕਾ ਦਿੱਤਾ ਹੋਇਆ ਹੈ। ਇਸ ਨਾਲ ਵਿਦਿਆਰਥੀਆਂ ਦੀ ਆਰਥਿਕ ਲੁੱਟ ਦੇ ਨਾਲ-ਨਾਲ ਉਨ੍ਹਾਂ ਦੇ ਭਵਿੱਖ ਉੱਤੇ ਵੀ ਸਵਾਲੀਆ ਨਿਸ਼ਾਨ ਲੱਗਣਾ ਸੁਭਾਵਕ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।