Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Facebook

ਪੱਤਰਕਾਰਾਂ ਤੇ ਰੋਕਾਂ ਲਗਾ ਤੇ ਛਾਪੇਮਾਰੀ ਕਰਕੇ ਤੱਥ ਤੇ ਸੱਚ ਦਬਾਉਣ ਦੀ ਕੋਸ਼ਿਸ਼ ਬਾਰੇ ਇਕ ਲੇਖਾ

ਚੰਡੀਗੜ੍ਹ – ਬੀਤੇਂ ਕਈ ਦਿਨਾਂ ਤੋਂ ਪੰਜਾਬ ਵਿਚ ਪੱਤਰਕਾਰਾਂ ਉੱਤੇ ਲਾਈਆਂ ਜਾ ਰਹੀਆਂ ਰੋਕਾਂ, ਉਹਨਾ ਦੇ ਫੇਸਬੁੱਕ ਤੇ ਟਵਿੱਟਰ ਖਾਤੇ ਤੇ ਰੋਕ ਅਤੇ ਪੁਲਿਸ ਵੱਲੋਂ ਪੱਤਰਕਾਰਾਂ ਨੂੰ ਬੁਲਾ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ। “Press Council of India” ਨੇ ਪੰਜਾਬ ਵਿਚ ਪੱਤਰਕਾਰਾਂ ਦੀ ਆਵਾਜ਼ ਦਬਾਉਣ ਦੀ ਸਖਤ ਨਿਖੇਧੀ ਕੀਤੀ ਹੈ ਤੇ ਸਰਕਾਰ ਨੂੰ ਪੱਤਰਕਾਰਾਂ ਦੇ […]

ਸਮਾਜਿਕ ਕਾਰਕੁੰਨ ਲੱਖੇ ਸਿਧਾਣੇ ਦਾ ਫੇਸਬੁੱਕ ਸਫਾ ਇੰਡੀਆ ਵਿੱਚ ਬੰਦ ਕਰ ਦਿੱਤਾ ਗਿਆ ਹੈ। ਲੱਖੇ ਸਿਧਾਣੇ ਨੂੰ ਦਿੱਲੀ ਪੁਲਿਸ ਵੱਲੋਂ 26 ਜਨਵਰੀ ਨੂੰ ਕਿਸਾਨ ਪਰੇਡ ਦੌਰਾਨ ਲਾਲ ਕਿਲੇ ਵਿਖੇ ਵਾਪਰੀ ਘਟਨਾ ਦੇ ਮਾਮਲੇ ਵਿੱਚ ਨਾਮਜ਼ਦ ਕਰਦਿਆਂ ਉਸ ਦੀ ਗ੍ਰਿਫਤਾਰੀ ਲਈ 1 ਲੱਖ ਰੁਪਏ ਦਾ ਇਨਾਮ ਐਲਾਨਿਆ ਗਿਆ ਹੈ।
ਵਟਸਐਪ ਨੇ ਬੀਤੇ ਦਿਨੀਂ ਨਿੱਜਤਾ ਨੀਤੀ (ਪ੍ਰਾਈਵੇਸੀ ਪਾਲਿਸੀ) ਵਿੱਚ ਤਬਦੀਲੀ ਕੀਤੀ ਹੈ। ਜਿਸ ਤਹਿਤ ਵਟਸਐਪ ਬਿਜਨਸ ਵਾਲੇ ਖਾਤਿਅਾਂ ਨਾਲ ਵਟਸਐਪ ਵਰਤੋਂਕਾਰਾਂ ਵੱਲੋਂ ਕੀਤੀ ਕੁਝ ਸਰਗਰਮੀ ਦੇ ਵੇਰਵੇ ਫੇਸਬੁੱਕ ਨਾਲ ਸਾਂਝੇ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਵਰਤੋਂਕਾਰਾਂ ਵਿੱਚ ਇਹ ਤੌਖਲਾ ਪੈਦਾ ਹੋ ਗਿਆ ਹੈ ਕਿ ਵਟਸਐਪ ਉਹਨਾਂ ਦੀ ਨਿੱਜੀ ਜਾਣਕਾਰੀ ਦੀ ਵਰਤੋਂ ਕਰ ਸਕਦਾ ਹੈ। ਭਾਵੇਂ ਕਿ ਵਟਸਐਪ ਨੇ ਵੱਡੇ-ਵੱਡੇ ਅਖਬਾਰਾਂ ਵਿੱਚ ਪੂਰੇ-ਪੂਰੇ ਸਫੇ ਦੇ ਇਸ਼ਤਿਹਾਰ ਦੇ ਕੇ ਇਹ ਸਫਾਈ ਦਿੱਤੀ ਹੈ ਕਿ ਵਟਸਐਪ ਵਰਤੋਂਕਾਰਾਂ ਦੇ ਨਿੱਜੀ ਸੁਨੇਹਿਅਾਂ, ਗੱਲਬਾਤ ਜਾਂ ਜਾਣਕਾਰੀ ਵਟਸਐਪ ਵੱਲੋਂ ਨਹੀਂ ਪੜ੍ਹੀ ਜਾਂ ਸੁਣੀ ਜਾਂਦੀ ਅਤੇ ਨਾ ਹੀ ਇਹ ਫੇਸਬੁੱਕ ਨਾਲ ਸਾਂਝੀ ਕੀਤੀ ਜਾਂਦੀ ਹੈ ਅਤੇ ਸਿਰਫ ਵਟਸਐਪ ਬਿਜਨਸ ਵਾਲੇ ਖਾਤਿਅਾਂ ਨਾਲ ਵਟਸਐਪ ਵਰਤੋਂਕਾਰਾਂ ਵੱਲੋਂ ਕੀਤੀ ਕੁਝ ਸਰਗਰਮੀ ਦੇ ਵੇਰਵੇ ਫੇਸਬੁੱਕ ਨਾਲ ਸਾਂਝੇ ਕੀਤੇ ਜਾਣੇ ਹਨ ਪਰ ਫਿਰ ਵੀ ਵਰਤੋਂਕਾਰਾਂ ਵੱਲੋਂ ਵਟਸਐਪ ਪ੍ਰਤੀ ਬੇਭਰੋਸਗੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਇਸੇ ਕਾਰਨ ਲੱਖਾਂ-ਕਰੋੜਾਂ ਵਰਤੋਂਕਾਰ ਵਟਸਐਪ ਦੇ ਬਦਲ ਭਾਲ ਰਹੇ ਹਨ।
ਜਿੱਥੇ ਕਿ ਇੰਡੀਅਨ ਉਪਮਹਾਂਦੀਪ ਵਿਚ ਆਮ ਖਬਰ ਅਦਾਰੇ ਤਾਂ ਸਰਕਾਰੀ ਬੋਲੀ ਬੋਲ ਹੀ ਰਹੇ ਹਨ ਓਥੇ ਜਾਣਕਾਰੀ ਦੇ ਬਦਲਵੇਂ ਮੰਚ ਵਜੋਂ ਉੱਭਰੀ 'ਬਿਜਲ ਸੱਥ' (ਸੋਸ਼ਲ ਮੀਡੀਆ) ਨੂੰ ਵੀ ਸਰਕਾਰ ਕਾਬੂ ਹੇਠ ਰੱਖਣਾ ਚਾਹੁੰਦੀ ਹੈ। ਇਸੇ ਮਨੋਰਥ ਲਈ ਪਿਛਲੀ ਮੋਦੀ ਸਰਕਾਰ ਵੇਲੇ 'ਸੋਸ਼ਲ ਮੀਡੀਆ ਕਮਿਊਨੀਕੇਸ਼ਨ ਹੱਬ' ਬਣਾਉਣ ਦਾ ਵਿਵਾਦਤ ਫੈਸਲਾ ਲਿਆ ਗਿਆ ਸੀ ਜੋ ਕਿ ਬਿਜਾਲ (ਇੰਟਰਨੈਟ) ਦੀ ਵਰਤੋਂ ਕਰਨ ਵਾਲਿਆਂ ਦੀ ਜਸੂਸੀ ਕਰਨ ਦਾ ਬੜਾ ਵੱਡਾ ਸਾਧਨ ਬਣਨਾ ਸੀ।
ਬਿਜਾਲ (ਇੰਟਰਨੈਟ) ਰਾਹੀਂ ਸਨੇਹੇ ਲੈਣ-ਦੇਣ ਤੇ ਗੱਲਬਾਤ ਕਰਨ ਦੇ ਇਕ ਮਕਬੂਲ ਢੰਗ ‘ਵਟਸਐਪ’ ਬਾਰੇ ਇਕ ਅਹਿਮ ਖੁਲਾਸਾ ਖਬਰਾਂ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਵਟਸਐਪ ਰਾਹੀਂ ਫੈਲੀਆਂ ‘ਜਵਾਕ ਚੁੱਕਣ’ ਦੀਆਂ ਅਫਵਾਹਾਂ ਕਾਰਨ ਕਈਂ ਥਾਵਾਂ ਤੇ ‘ਝੁੰਡ ਕੁੱਟ’ ਦੇ ਮਾਮਲੇ ਸਾਹਮਣੇ ਆਉਣ ਉੱਤੇ ਭਾਰਤ ਸਰਕਾਰ ਦੇ ਦਬਾਅ ਹੇਤ, ਗੱਲਾਂ-ਬਾਤਾਂ ਲਈ ਸਭ ਤੋਂ ਵੱਧ ਵਰਤੀ ਜਾਣ ਵਾਲੇ ਸਾਧਨ ਵਟਸਐਪ ਨੇ ਮੈਸਜ ਨੂੰ ਅਗਾਂਹ ਤੋਰਨ ਲਈ ਗਿਣਤੀ ਸੀਮਤ ਕਰ ਦਿੱਤੀ ਹੈ।

ਚੰਡੀਗੜ੍ਹ: ਸਰਕਾਰ ਨੇ ਸੋਸ਼ਲ ਮੀਡੀਆ ਮੰਚ ਫੇਸਬੁੱਕ ਨੂੰ ਖ਼ਬਰਦਾਰ ਕੀਤਾ ਹੈ ਕਿ ਜੇ ਇਸ ਨੇ ਭਾਰਤੀ ਚੋਣ ਅਮਲ ਨੂੰ ਕਿਸੇ ‘ਗ਼ਲਤ ਢੰਗ’ ਨਾਲ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਫੇਸਬੁੱਕ ਵੱਲੋਂ ਵਰਤੋਂਕਾਰਾਂ ਦੀ ਨਿੱਜਤਾ ਦਾ ਉਲੰਘਣ ਕਰਨ ਦੇ ਦੋਸ਼ਾਂ ਬਾਰੇ ਅਮਰੀਕਾ ਦੀ ਰਾਜ਼ਦਾਰੀ ਸੰਬਧੀ ਸੰਸਥਾ ਤੇ ਬਰਤਾਨਵੀ ਕਾਨੂੰਨਸਾਜ਼ਾਂ ਵੱਲੋਂ […]

ਫੇਸਬੁੱਕ ਵੱਲੋਂ ਕੁਝ ਨਵੇਂ ਫੀਚਰ ਪੇਸ਼ ਕੀਤੇ ਗਏ ਹਨ ਜਿਨ੍ਹਾਂ ਨਾਲ ਤੁਹਾਡੇ ਅਕਾਊਂਟ ’ਤੇ ਦੋਸਤ ਬਣਨ ਲਈ ਅਣਚਾਹੀਆਂ ਪੇਸ਼ਕਸ਼ਾਂ (ਫਰੈਂਡ ਰਿਕੁਐਸਟ) ਅਤੇ ਸੰਦੇਸ਼ ਨਹੀਂ ਆ ਸਕਣਗੇ। ਕੰਪਨੀ ਮੁਤਾਬਕ ਇਹ ਫੀਚਰ ਉਪਭੋਗਤਾਵਾਂ ਤੇ ਖ਼ਾਸ ਕਰਕੇ ਔਰਤਾਂ ਨੂੰ ਦਰਪੇਸ਼ ਪ੍ਰੇਸ਼ਾਨੀਆਂ ਤੋਂ ਬਚਾਉਣਗੇ। ਕੰਪਨੀ ਵੱਲੋਂ ਇਹ ਨਵੀਂਆਂ ਵਿਸ਼ੇਸ਼ਤਾਵਾਂ ਔਰਤਾਂ ਦੇ ਹੱਕਾਂ
ਕੈਲੀਫੋਰਨੀਆ ਆਧਾਰਿਤ ਸੋਸ਼ਲ ਨੈਟਵਰਕਿੰਗ ਸਾਈਟ ਫੇਸਬੁਕ ਨੇ "ਕਸ਼ਮੀਰ ਇੰਕ" ਦੇ ਪੇਜ ਨੂੰ ਬਲੌਕ ਕਰ ਦਿੱਤਾ ਹੈ। ਕਸ਼ਮੀਰ ਇੰਕ ਘਾਟੀ 'ਚ ਵੱਡੀ ਤਾਦਾਦ 'ਚ ਪੜ੍ਹੇ ਜਾਣ ਵਾਲੇ ਅੰਗ੍ਰੇਜ਼ੀ ਅਖ਼ਬਾਰ 'ਗ੍ਰੇਟਰ ਕਸ਼ਮੀਰ' ਦੀ ਹੀ ਇਕ ਸਹਿਯੋਗੀ ਪ੍ਰਕਾਸ਼ਨਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।